ਚੰਡੀਗੜ੍ਹ, 23 ਜਨਵਰੀ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐਸ ਕਰੁਣਾ ਰਾਜੂ ਨੇ ਐਤਵਾਰ ਨੂੰ ਕਿਹਾ ਕਿ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਕੰਮ 25 ਜਨਵਰੀ ਤੋਂ ਸ਼ੁਰੂ ਹੋਵੇਗਾ ਅਤੇ ਇਹ 1 ਫਰਵਰੀ ਤੱਕ ਜਾਰੀ ਰਹੇਗਾ। ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਰਾਜੂ ਨੇ ਕਿਹਾ ਕਿ ਨਾਮਜ਼ਦਗੀਆਂ ਦੀ ਪੜਤਾਲ 2 ਫਰਵਰੀ ਨੂੰ ਕੀਤੀ ਜਾਵੇਗੀ ਅਤੇ 4 ਫਰਵਰੀ ਤਕ ਨਾਂ ਵਾਪਸ ਲਏ ਜਾ ਸਕਣਗੇ। ਉਨ੍ਹਾਂ ਦੱਸਿਆ ਕਿ ਆਉਣ ਵਾਲੀਆਂ ਚੋਣਾਂ ਲਈ ਨਾਮਜ਼ਦਗੀਆਂ 25 ਜਨਵਰੀ ਤੋਂ 1 ਫਰਵਰੀ ਤੱਕ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰ ਵਿੱਚ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਦਾਖ਼ਲ ਕੀਤੀਆਂ ਜਾ ਸਕਣਗੀਆਂ। 26 ਜਨਵਰੀ ਅਤੇ 30 ਜਨਵਰੀ ਨੂੰ ਛੁੱਟੀ ਹੈ।-ਏਜੰਸੀ