ਗਣਤੰਤਰ ਦਿਵਸ ਸਮਾਗਮ

ਟੀਕਾਕਰਨ ਰਹਿਤ ਲੋਕਾਂ ਤੇ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸ਼ਾਮਲ ਹੋਣ ਦੀ ਆਗਿਆ ਨਹੀਂ

ਦਿੱਲੀ ਪੁਲੀਸ ਨੇ ਟਵੀਟ ਕਰ ਕੇ ਦਿੱਤੀ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣਕਾਰੀ; ਸਾਰਿਆਂ ਨੂੰ ਕੋਵਿਡ ਨੇਮਾਂ ਦੀ ਕਰਨੀ ਹੋਵੇਗੀ ਪਾਲਣਾ

ਟੀਕਾਕਰਨ ਰਹਿਤ ਲੋਕਾਂ ਤੇ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸ਼ਾਮਲ ਹੋਣ ਦੀ ਆਗਿਆ ਨਹੀਂ

ਕੋਲਕਾਤਾ ਵਿੱਚ ਸਰਕਾਰੀ ਹਸਪਤਾਲ ’ਚ ਕਰੋਨਾ ਪੀੜਤ ਮਰੀਜ਼ ਨੂੰ ਦਾਖਲ ਕਰਦੇ ਹੋਏ ਸਿਹਤ ਕਾਮੇ। -ਫੋਟੋ: ਪੀਟੀਆਈ

ਨਵੀਂ ਦਿੱਲੀ, 24 ਜਨਵਰੀ

ਦਿੱਲੀ ਪੁਲੀਸ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਮੁਤਾਬਕ ਗਣਤੰਤਰ ਦਿਵਸ ਪਰੇਡ ਸਮਾਗਮ ਵਿੱਚ ਹਿੱਸਾ ਲੈਣ ਵਾਲੇ ਲੋਕਾਂ ਦਾ ਮੁਕੰਮਲ ਕਰੋਨਾ ਟੀਕਾਕਰਨ ਲਾਜ਼ਮੀ ਹੋਵੇਗਾ ਜਦਕਿ 15 ਸਾਲਾਂ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਦੀ ਆਗਿਆ ਨਹੀਂ ਹੋਵੇਗੀ। ਪੁਲੀਸ ਮੁਤਾਬਕ ਲੋਕਾਂ ਨੂੰ 26 ਜਨਵਰੀ ਨੂੰ ਰਾਜਪਥ ’ਤੇ ਹੋਣ ਵਾਲੇ ਸਮਾਗਮ ਵਿੱਚ ਸਾਰੇ ਕੋਵਿਡ ਪ੍ਰੋਟੋਕੋਲਾਂ ਦੀ ਪਾਲਣਾ ਕਰਨੀ ਪਵੇਗੀ ਜਿਵੇਂ ਮਾਸਕ ਪਾਉਣ ਤੇ ਸਮਾਜਿਕ ਦੂਰੀ ਬਣਾ ਕੇ ਰੱਖਣਾ। ਦਿੱਲੀ ਪੁਲੀਸ ਨੇ ਟਵੀਟ ਕੀਤਾ,‘ਕਰੋਨਾਵਾਇਰਸ ਖ਼ਿਲਾਫ਼ ਵੈਕਸੀਨ ਦੀਆਂ ਦੋਵੇਂ ਡੋਜ਼ਾਂ ਲੱਗਣੀਆਂ ਲਾਜ਼ਮੀ ਹਨ। ਸਮਾਗਮ ਵਿੱਚ ਆਉਣ ਵਾਲੇ ਲੋਕਾਂ ਨੂੰ ਬੇਨਤੀ ਹੈ ਕਿ ਉਹ ਆਪਣੇ ਟੀਕਾਕਰਨ ਸਰਟੀਫਿਕੇਟ ਨਾਲ ਲੈ ਕੇ ਆਉਣ।

ਦਿੱਲੀ ਪੁਲੀਸ ਨੇ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਟਵੀਟ ਕੀਤਾ ਕਿ ਬੈਠਣ ਵਾਲੇ ਬਲਾਕ ਇੱਥੇ ਆਉਣ ਵਾਲੇ ਲੋਕਾਂ ਲਈ ਸਵੇਰੇ 7 ਵਜੇ ਤੋਂ ਖੁੱਲ੍ਹ ਜਾਣਗੇ ਤੇ ਉਨ੍ਹਾਂ ਲੋਕਾਂ ਨੂੰ ਸਮੇਂ ਸਿਰ ਪੁੱਜਣ ਲਈ ਕਿਹਾ। ਪਾਰਕਿੰਗ ਦੀ ਸੁਵਿਧਾ ਸੀਮਤ ਹੋਣ ਕਾਰਨ ਲੋਕਾਂ ਨੂੰ ਕਾਰ ਪੂਲ ਜਾਂ ਟੈਕਸੀ ਸੇਵਾ ਲੈਣ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਸਾਰਿਆਂ ਨੂੰ ਇੱਕ ਪੁਖ਼ਤਾ ਆਈਡੀ ਕਾਰਡ ਕੋਲ ਰੱਖਣ ਤੋਂ ਇਲਾਵਾ ਸੁਰੱਖਿਆ ਲਈ ਚੈਕਿੰਗ ਦੌਰਾਨ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਬੀਤੇ ਦਿਨ ਦਿੱਲੀ ਦੇ ਪੁਲੀਸ ਕਮਿਸ਼ਨਰ ਰਾਕੇਸ਼ ਅਸਥਾਨਾ ਨੇ ਕਿਹਾ ਸੀ ਕਿ ਕੌਮੀ ਰਾਜਧਾਨੀ ਵਿੱਚ ਸੁਰੱਖਿਆ ਡਿਊਟੀ ਲਈ 27,000 ਤੋਂ ਵੱਧ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਜਦਕਿ ਗਣਤੰਤਰ ਦਿਵਸ ਦੇ ਮੱਦੇਨਜ਼ਰ ਅਤਿਵਾਦ ਵਿਰੋਧੀ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਸੁਰੱਖਿਆ ਲਈ ਡਰੋਨ ਵਿਰੋਧੀ ਤਕਨਾਲੋਜੀ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ। -ਪੀਟੀਆਈ

ਦੇਸ਼ ਵਿੱਚ 3,06,064 ਨਵੇਂ ਮਾਮਲੇ ਆਏ; 439 ਮੌਤਾਂ

ਨਵੀਂ ਦਿੱਲੀ: ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾਵਾਇਰਸ ਦੇ 3,06,064 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਇਸ ਮਹਾਮਾਰੀ ਤੋਂ ਪੀੜਤਾਂ ਦੀ ਕੁੱਲ ਗਿਣਤੀ 3,95,43,328 ਹੋ ਗਈ ਹੈ। ਸਰਗਰਮ ਕੇਸਾਂ ਦੀ ਗਿਣਤੀ ਵਧ ਕੇ 22,49,335 ਹੋ ਗਈ ਹੈ, ਜੋ 241 ਦਿਨਾਂ ਵਿੱਚ ਸਭ ਤੋਂ ਉੱਚੇ ਪੱਧਰ ’ਤੇ ਹੈ। ਇਸ ਲਾਗ ਨੇ ਬੀਤੇ ਇੱਕ ਦਿਨ ਵਿੱਚ 439 ਲੋਕਾਂ ਦੀ ਜਾਨ ਲੈ ਲਈ ਹੈ, ਜਿਸ ਨਾਲ ਕਰੋਨਾ ਮ੍ਰਿਤਕਾਂ ਦਾ ਕੁੱਲ ਅੰਕੜਾ 4,89,848 ਹੋ ਗਿਆ ਹੈ। ਇਹ ਜਾਣਕਾਰੀ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਆਪਣੀ ਵੈੱਬਸਾਈਟ ’ਤੇ ਅਪਡੇਟ ਕੀਤੇ ਅੰਕੜਿਆਂ ’ਤੇ ਆਧਾਰਿਤ ਹੈ। ਇਸ ਮਹਾਮਾਰੀ ਤੋਂ ਹੁਣ ਤੱਕ 3,68,04,145 ਲੋਕ ਉਭਰ ਚੁੱਕੇ ਹਨ। ਦੇਸ਼ ਵਿੱਚ ਸਿਹਤਯਾਬੀ ਦਰ ਘਟ ਕੇ 93.07 ਰਹਿ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ 62,130 ਸਰਗਰਮ ਕੇਸ ਵਧੇ ਹਨ। ਦੇਸ਼ ਵਿੱਚ ਚੱਲ ਰਹੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ 162.26 ਕਰੋੜ ਕਰੋਨਾ ਰੋਕੂ ਵੈਕਸੀਨ ਦਿੱਤੀ ਜਾ ਚੁੱਕੀ ਹੈ। -ਪੀਟੀਆਈ

ਸ਼ਰਦ ਪਵਾਰ ਨੂੰ ਕਰੋਨਾ

ਮੁੰਬਈ: ਨੈਸ਼ਨਲ ਕਾਂਗਰਸ ਪਾਰਟੀ (ਐੱਨਸੀਪੀ) ਪ੍ਰਧਾਨ ਸ਼ਰਦ ਪਵਾਰ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਕਰੋਨਾ ਟੈਸਟ ਰਿਪੋਰਟ ਪਾਜ਼ੇਟਿਵ ਆਈ ਹੈ, ਪਰ ਚਿੰਤਾ ਵਾਲੀ ਕੋਈ ਗੱਲ ਨਹੀਂ ਹੈ। 81 ਸਾਲ ਦੇ ਸਾਬਕਾ ਕੇਂਦਰੀ ਮੰਤਰੀ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ, ‘‘ਫ਼ਿਕਰ ਵਾਲੀ ਕੋਈ ਗੱਲ ਨਹੀਂ ਹੈ। ਮੈਂ ਡਾਕਟਰਾਂ ਦੀ ਸਲਾਹ ਅਨੁਸਾਰ ਇਲਾਜ ਕਰਵਾ ਰਿਹਾ ਹਾਂ।’’ ਉਨ੍ਹਾਂ ਸੰਪਰਕ ’ਚ ਆਉਣ ਵਾਲਿਆਂ ਨੂੰ ਟੈਸਟ ਕਰਵਾਉਣ ਦੀ ਸਲਾਹ ਿਦੱਤੀ ਹੈ। -ਪੀਟੀਆਈ

ਪੰਜਾਬ ’ਚ ਕਰੋਨਾ ਦੇ 5778 ਨਵੇਂ ਕੇਸ, 39 ਹੋਰ ਮੌਤਾਂ

ਚੰਡੀਗੜ੍ਹ (ਟਨਸ): ਪੰਜਾਬ ਵਿੱਚ ਕਰੋਨਾਵਾਇਰਸ ਕਾਰਨ ਬੀਤੇ 24 ਘੰਟਿਆਂ ’ਚ 39 ਜਣਿਆਂ ਦੀ ਮੌਤ ਹੋ ਗਈ ਹੈ। ਸਿਹਤ ਵਿਭਾਗ ਅਨੁਸਾਰ ਅੱਜ ਸੂਬੇ ’ਚ 5778 ਨਵੇਂ ਕੇਸ ਸਾਹਮਣੇ ਆਏ ਹਨ। ਅੱਜ ਲੁਧਿਆਣਾ ’ਚ 7, ਪਟਿਆਲਾ ’ਚ 6, ਅੰਮ੍ਰਿਤਸਰ ’ਚ 5, ਜਲੰਧਰ ’ਚ 4, ਫਿਰੋਜ਼ਪੁਰ, ਗੁਰਦਾਸਪੁਰ ਅਤੇ ਮੁਹਾਲੀ ’ਚ 3-3, ਹੁਸ਼ਿਆਰਪੁਰ, ਫ਼ਤਹਿਗੜ੍ਹ ਸਾਹਿਬ ’ਚ 2-2, ਬਠਿੰਡਾ, ਕਪੂਰਥਲਾ, ਮਾਨਸਾ ਤੇ ਮੁਕਤਸਰ ’ਚ ਇੱਕ-ਇੱਕ ਮਰੀਜ਼ ਦੀ ਕਰੋਨਾ ਕਾਰਨ ਮੌਤ ਹੋ ਗਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਸ਼ਹਿਰ

View All