ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਉੱਤਰੀ ਭਾਰਤ ਠੰਢ ਦੀ ਜਕੜ ਵਿੱਚ

ਪੰਜਾਬ, ਹਰਿਆਣਾ, ਚੰਡੀਗੜ੍ਹ ਵਿੱਚ ਜਿੱਥੇ ਘੱਟੋ-ਘੱਟ ਤਾਪਮਾਨ ਤਿੰਨ ਤੋਂ ਸੱਤ ਡਿਗਰੀ ਦੇ ਵਿਚਾਲੇ ਦਰਜ ਕੀਤਾ ਗਿਆ ਹੈ, ਉੱਥੇ ਹੀ ਜੰਮੂ ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੀਆਂ ਕਈ ਥਾਵਾਂ ’ਤੇ ਤਾਪਮਾਨ ਮਨਫੀ ਤੋਂ ਹੇਠਾਂ ਚਲਾ ਗਿਆ ਹੈ। ਜੰਮੂ ਕਸ਼ਮੀਰ ’ਚ ਮਨਫੀ 4.3...
ਸ੍ਰੀਨਗਰ ਦੇ ਬਾਜ਼ਾਰ ਵਿਚ ਐਤਵਾਰ ਨੂੰ ਸਰਦੀਆਂ ਲਈ ਕੱਪੜੇ ਖਰੀਦਦੇ ਹੋਏ ਲੋਕ। -ਫੋਟੋ: ਪੀਟੀਆਈ
Advertisement

ਪੰਜਾਬ, ਹਰਿਆਣਾ, ਚੰਡੀਗੜ੍ਹ ਵਿੱਚ ਜਿੱਥੇ ਘੱਟੋ-ਘੱਟ ਤਾਪਮਾਨ ਤਿੰਨ ਤੋਂ ਸੱਤ ਡਿਗਰੀ ਦੇ ਵਿਚਾਲੇ ਦਰਜ ਕੀਤਾ ਗਿਆ ਹੈ, ਉੱਥੇ ਹੀ ਜੰਮੂ ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੀਆਂ ਕਈ ਥਾਵਾਂ ’ਤੇ ਤਾਪਮਾਨ ਮਨਫੀ ਤੋਂ ਹੇਠਾਂ ਚਲਾ ਗਿਆ ਹੈ। ਜੰਮੂ ਕਸ਼ਮੀਰ ’ਚ ਮਨਫੀ 4.3 ਡਿਗਰੀ ਨਾਲ ਅਮਰਨਾਥ ਯਾਤਰ ਬੇਸ ਕੈਂਪ ਸਭ ਤੋਂ ਠੰਢਾ ਸਥਾਨ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਕੌਮੀ ਰਾਜਧਾਨੀ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 8 ਡਿਗਰੀ ਦਰਜ ਕੀਤਾ ਗਿਆ। ਪੰਜਾਬ ਵਿੱਚ ਫਰੀਦਕੋਟ (ਘੱਟੋ-ਘੱਟ ਤਾਪਮਾਨ 4.4 ਡਿਗਰੀ) ਅਤੇ ਹਰਿਆਣਾ ’ਚ ਨਾਰਨੌਲ (ਘੱਟੋ-ਘੱਟ ਤਾਪਮਾਨ 4.6 ਡਿਗਰੀ) ਸਭ ਤੋਂ ਠੰਢੇ ਸਥਾਨ ਰਹੇ, ਚੰਡੀਗੜ੍ਹ ’ਚ ਘੱਟੋ ਘੱਟ ਤਾਪਮਾਨ 8.2 ਡਿਗਰੀ ਰਿਹਾ। ਮੌਸਮ ਵਿਭਾਗ ਨੇ ਬੁੱਧਵਾਰ ਤੱਕ ਹਿਮਾਚਲ ਪ੍ਰਦੇਸ਼ ਦੀਆਂ ਕਈ ਥਾਵਾਂ ’ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜ਼ਾਹਿਰ ਕੀਤੀ ਹੈ। ਇਸੇ ਤਰ੍ਹਾਂ ਕਸ਼ਮੀਰ ਦੇ ਸ੍ਰੀਨਗਰ, ਕਾਜ਼ੀਗੁੰਡ, ਕੁਪਵਾੜਾ ਤੇ ਕੋਕਰਨਾਗ ’ਚ ਘੱਟੋ ਘੱਟ ਤਾਪਮਾਨ ਮਨਫੀ ਦੇ ਨੇੜੇ ਦਰਜ ਕੀਤਾ ਗਿਆ ਹੈ।

Advertisement
Advertisement
Show comments