ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਹੈ ਕਿ ਨਵੇਂ ਖੇਤੀ ਕਾਨੂੰਨਾਂ ਨਾਲ ਕਿਸਾਨਾਂ ਨੂੰ ਕੋਈ ਲਾਭ ਨਹੀਂ ਹੋਵੇਗਾ ਸਗੋਂ ਉਨ੍ਹਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਕਾਨੂੰਨ ਅਨੁਸਾਰ ਕਿਸਾਨ ਆਪਣੀਆਂ ਜਿਣਸਾਂ ਬਾਹਰੀ ਮੰਡੀਆਂ ’ਚ ਵੇਚ ਸਕਣਗੇ ਪਰ ਉਨ੍ਹਾਂ ਨੂੰ ਆਪਣੀ ਫ਼ਸਲ ਦੀ ਅੱਧੀ ਕੀਮਤ ਸਿਰਫ਼ ਮੰਡੀਆਂ ਤੋਂ ਬਾਹਰ ਦੀਆਂ ਮੰਡੀਆਂ ’ਚ ਮਿਲਦੀ ਹੈ ਤਾਂ ਇਹ ਫਾਇਦਾ ਕਿਵੇਂ ਹੈ? ਕੇਜਰੀਵਾਲ ਨੇ ਟਵੀਟ ਕੀਤਾ, ‘‘ਭਾਜਪਾ ਕਹਿੰਦੀ ਹੈ ਕਿ ਇਹ ਕਾਨੂੰਨ ਕਿਸਾਨਾਂ ਨੂੰ ਨੁਕਸਾਨ ਨਹੀਂ ਪਹੁੰਚਾਉਣਗੇ, ਪਰ ਉਨ੍ਹਾਂ ਦਾ ਕੀ ਫਾਇਦਾ ਹੈ? ਉਹ ਕਹਿੰਦੇ ਹਨ ਕਿ ਹੁਣ ਕਿਸਾਨ ਆਪਣੀ ਫ਼ਸਲ ਬਾਜ਼ਾਰ ਦੇ ਬਾਹਰ ਕਿਤੇ ਵੀ ਵੇਚ ਸਕਣਗੇ ਪਰ ਬਾਜ਼ਾਰ ਦੇ ਬਾਹਰ ਵੀ ਫ਼ਸਲ ਅੱਧੇ ਭਾਅ ’ਤੇ ਵਿਕਦੀ ਹੈ। ਸੱਚਾਈ ਇਹ ਹੈ ਕਿ ਇਹ ਕਾਨੂੰਨ ਬਹੁਤ ਜ਼ਿਆਦਾ ਨੁਕਸਾਨ ਪਹੁੰਚਾਉਣਗੇ ਅਤੇ ਇਨ੍ਹਾਂ ਦਾ ਇਕ ਵੀ ਲਾਭ ਨਹੀਂ ਹੋਵੇਗਾ।’’
ਖੇਤੀ ਕਾਨੂੰਨਾਂ ਦਾ ਇਕ ਵੀ ਫਾਇਦਾ ਨਹੀਂ, ਪਰ ਨੁਕਸਾਨ ਬਹੁਤ ਜ਼ਿਆਦਾ: ਕੇਜਰੀਵਾਲ
ਕੇਂਦਰ ਦੀ ਪੇਸ਼ਕਸ਼ ਦਾ ਜਵਾਬ ਦੇਣ ਬਾਰੇ ਕਿਸਾਨ ਜਥੇਬੰਦੀਆਂ ’ਚ ਨਾ ਬਣੀ ਸਹਿਮਤੀ * ਸਿਆਸੀ ਨਹੀਂ ਨਿਰੋਲ ਕਿਸਾਨ ਸੰਘਰਸ਼ ਦਾ ਦਾਅਵਾ * ਖੇਤੀ ਕਾਨੂੰਨ ਰੱਦ ਕਰਨ ਅਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਮੰਗੀ * ‘ਸਰਕਾਰ ਦੇ ਜਨਤਕ ਤੌਰ ’ਤੇ ਦਾਅਵੇ ਕੁਝ ਹੋਰ ਅਤੇ ਅਦਾਲਤ ’ਚ ਹੋਰ’
‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।
Copyright @2023 All Right Reserved – Designed and Developed by Sortd