ਪੰਜਾਬੀ ਹੀ ਨਹੀਂ ਸਾਰੀਆਂ ਖੇਤਰੀ ਭਾਸ਼ਾਵਾਂ ਮਾਈਨਰ ਵਿਸ਼ਾ ਵਰਗ ’ਚ ਰੱਖੀਆਂ

* ਖੇਤਰੀ ਭਾਸ਼ਾਵਾਂ ਨੂੰ ਮਾਈਨਰ ਵਰਗ ਿਵੱਚ ਰੱਖਣ ਲਈ ਪ੍ਰਸ਼ਾਸਨਿਕ ਸੌਖ ਦਾ ਹਵਾਲਾ ਿਦੱਤਾ

ਪੰਜਾਬੀ ਹੀ ਨਹੀਂ ਸਾਰੀਆਂ ਖੇਤਰੀ ਭਾਸ਼ਾਵਾਂ ਮਾਈਨਰ ਵਿਸ਼ਾ ਵਰਗ ’ਚ ਰੱਖੀਆਂ

ਨਵੀਂ ਦਿੱਲੀ, 22 ਅਕਤੂਬਰ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐੱਸਈ) ਨੇ ਅੱਜ ਸਪੱਸ਼ਟ ਕੀਤਾ ਹੈ ਕਿ ਪੰਜਾਬੀ ਨੂੰ ਹੀ ਨਹੀਂ ਬਲਕਿ ਸਾਰੀਆਂ ਖੇਤਰੀ ਭਾਸ਼ਾਵਾਂ ਨੂੰ 10ਵੀਂ ਅਤੇ 12ਵੀਂ ਜਮਾਤ ਦੀਆਂ ਟਰਮ-1 ਪ੍ਰੀਖਿਆ ਦੇ ਮਾਈਨਰ ਵਿਸ਼ਿਆਂ ਦੀ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। ਸੀਬੀਐੱਸਈ ਦਾ ਇਹ ਸਪਸ਼ਟੀਕਰਨ ਅਜਿਹੇ ਮੌਕੇ ਆਇਆ ਹੈ, ਜਦੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਵਿਸ਼ਿਆਂ ਵਿੱਚੋਂ ਪੰਜਾਬੀ ਨੂੰ ਬਾਹਰ ਕੱਢਣ ’ਤੇ ਇਤਰਾਜ਼ ਜਤਾਇਆ ਸੀ। ਚੰਨੀ ਨੇ ਇਕ ਟਵੀਟ ਵਿੱਚ ਕਿਹਾ ਸੀ, ‘‘ਮੈਂ ਪੰਜਾਬੀ ਭਾਸ਼ਾ ਨੂੰ ਮੁੱਖ ਵਿਸ਼ਿਆਂ ’ਚੋਂ ਬਾਹਰ ਕੀਤੇ ਜਾਣ ਦੇ ਤਾਨਾਸ਼ਾਹੀ ਫੈਸਲੇ ਦਾ ਜ਼ੋਰਦਾਰ ਵਿਰੋਧ ਕਰਦਾ ਹਾਂ। ਇਹ ਸੰਵਿਧਾਨ ਦੇ ਸੰਘੀ ਢਾਂਚੇ ਦੀ ਖਿਲਾਫ਼ਵਰਜ਼ੀ ਤੇ ਪੰਜਾਬੀ ਨੌਜਵਾਨਾਂ ਨੂੰ ਉਨ੍ਹਾਂ ਦੀ ਮਾਤ ਭਾਸ਼ਾ ਸਿੱਖਣ ਦੇ ਹੱਕ ਦੀ ਉਲੰਘਣਾ ਹੈ। ਪੰਜਾਬੀ ਨੂੰ ਪੱਖਪਾਤੀ ਢੰਗ ਨਾਲ ਬਾਹਰ ਕੱਢਣ ਦੇ ਫੈਸਲੇ ਦੀ ਮੈਂ ਨਿਖੇਧੀ ਕਰਦਾ ਹਾਂ।’’

ਸੀਨੀਅਰ ਬੋਰਡ ਅਧਿਕਾਰੀ ਨੇ ਚੰਨੀ ਦੇ ਇਸ ਇਤਰਾਜ਼ ਦਾ ਜਵਾਬ ਦਿੰਦਿਆਂ ਕਿਹਾ, ‘‘ਜਿਵੇਂ ਕਿ ਸਭ ਨੂੰ ਪਤਾ ਹੈ ਸੀਬੀਐੱਸਈ ਨੇ 10ਵੀਂ ਤੇ 12ਵੀਂ ਜਮਾਤ ਦੀਆਂ ਟਰਮ-1 ਪ੍ਰੀਖਿਆਵਾਂ ਲਈ ਮੁੱਖ ਵਿਸ਼ਿਆਂ ਦੀ ਡੇਟਸ਼ੀਟ ਐਲਾਨ ਦਿੱਤੀ ਹੈ। ਇਹ ਸਾਫ਼ ਕੀਤਾ ਜਾਂਦਾ ਹੈ ਕਿ ਵਿਸ਼ਿਆਂ ਦਾ ਵਰਗੀਕਰਨ ਖ਼ਾਲਸ ਪ੍ਰਸ਼ਾਸਨਿਕ ਆਧਾਰ ’ਤੇ ਕੀਤਾ ਗਿਆ ਹੈ। ਕਿਸੇ ਵਿਸ਼ੇ ਲਈ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਦੀ ਗਿਣਤੀ ਨੂੰ ਵੇਖਦਿਆਂ ਹੀ ਪਹਿਲੀ ਟਰਮ ਦੀਆਂ ਪ੍ਰੀਖਿਆਵਾਂ ਲੈਣ ਦਾ ਫੈਸਲਾ ਕੀਤਾ ਗਿਆ ਹੈ ਤੇ ਇਸ ਵਿਚ ਕਿਸੇ ਵੀ ਵਿਸ਼ੇ ਦੀ ਅਹਿਮੀਅਤ ਨੂੰ ਮੁੱਖ ਜਾਂ ਘੱਟ ਦਰਜੇ ਵਾਲੀ ਵਜੋਂ ਨਹੀਂ ਦਰਸਾਇਆ ਗਿਆ।’’ ਅਧਿਕਾਰੀ ਨੇ ਕਿਹਾ, ‘‘ਅਕਾਦਮਿਕ ਨੁਕਤੇ ਨਜ਼ਰ ਤੋਂ ਸਾਡੇ ਲਈ ਹਰੇਕ ਵਿਸ਼ਾ ਬਰਾਬਰ ਦੀ ਮਹੱਤਤਾ ਰੱਖਦਾ ਹੈ। ਪੰਜਾਬੀ ਉਨ੍ਹਾਂ ਖੇਤਰੀ ਭਾਸ਼ਾਵਾਂ ’ਚੋਂ ਇਕ ਹੈ, ਜਿਨ੍ਹਾਂ ਦੀ ਪੇਸ਼ਕਸ਼ ਕੀਤੀ ਗਈ ਹੈ। ਸਾਰੀਆਂ ਖੇਤਰੀ ਭਾਸ਼ਾਵਾਂ ਨੂੰ ਪ੍ਰੀਖਿਆਵਾਂ ਲੈਣ ਮੌਕੇ ਲੋੜੀਂਦੇ ਲੌਜਿਸਟਿਕਸ ਦੇ ਸਬੰਧ ਵਿੱਚ ਪ੍ਰਸ਼ਾਸਨਿਕ ਸੌਖ ਦੇ ਮੱਦੇਨਜ਼ਰ ਮਾਈਨਰ ਵਰਗ ਵਿੱਚ ਰੱਖਿਆ ਗਿਆ ਹੈ।’’ ਸੀਬੀਐੱਸਈ ਨੇ ਸੋਮਵਾਰ ਨੂੰ 10ਵੀਂ ਤੇ 12ਵੀਂ ਦੀਆਂ ਟਰਮ-1 ਦੀਆਂ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਕੀਤੀ ਸੀ। ਡੇਟਸ਼ੀਟ ਮੁਤਾਬਕ 10ਵੀਂ ਜਮਾਤ ਦੇ ਮਾਈਨਰ ਵਿਸ਼ਿਆਂ ਦੀਆਂ ਪ੍ਰੀਖਿਆਵਾਂ 17 ਨਵੰਬਰ ਤੋਂ 7 ਦਸੰਬਰ ਜਦੋਂਕਿ 12ਵੀਂ ਜਮਾਤ ਦੀਆਂ 16 ਨਵੰਬਰ ਤੋਂ 30 ਦਸੰਬਰ ਤੱਕ ਹੋਣਗੀਆਂ। ਸੀਬੀਐੱਸਈ ਵੱਲੋਂ ਦਸਵੀਂ ਤੇ ਬਾਰ੍ਹਵੀਂ ਜਮਾਤ ਲਈ ਕੁੱਲ ਮਿਲਾ ਕੇ ਕ੍ਰਮਵਾਰ 114 ਤੇ 75 ਵਿਸ਼ਿਆਂ ਦੀ ਪੇਸ਼ਕਸ਼ ਕੀਤੀ ਗਈ ਹੈ। ਇਨ੍ਹਾਂ ਵਿੱਚੋਂ 19 ਵਿਸ਼ੇ 12ਵੀਂ ਜਮਾਤ ਲਈ ਤੇ 9 ਵਿਸ਼ੇ ਦਸਵੀਂ ਜਮਾਤ ਲਈ ਪ੍ਰਮੁੱਖ ਵਿਸ਼ੇ ਹਨ। ਮਾਈਨਰ ਵਿਸ਼ਿਆਂ ਲਈ ਪ੍ਰੀਖਿਆ ਸਕੂਲਾਂ ਵੱਲੋਂ ਲਈ ਜਾਵੇਗੀ, ਪ੍ਰਸ਼ਨ ਪੱਤਰ ਬੋਰਡ ਵੱਲੋਂ ਮੁਹੱਈਆ ਕਰਵਾਇਆ ਜਾਵੇਗਾ। -ਪੀਟੀਆਈ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All