ਨਵੀਂ ਦਿੱਲੀ, 22 ਅਗਸਤ
ਸੁਪਰੀਮ ਕੋਰਟ ਨੇ ਸਮਾਜਿਕ ਕਾਰਕੁਨ ਤੀਸਤਾ ਸੀਤਲਵਾੜ ਦੀ ਜ਼ਮਾਨਤ ਅਰਜ਼ੀ ’ਤੇ ਗੁਜਰਾਤ ਸਰਕਾਰ ਤੋਂ ਜਵਾਬ ਮੰਗ ਲਿਆ ਹੈ। ਜ਼ਮਾਨਤ ਅਰਜ਼ੀ ’ਤੇ ਅਗਲੀ ਸੁਣਵਾਈ 25 ਅਗਸਤ ਨੂੰ ਹੋਵੇਗੀ। ਸੀਤਲਵਾੜ ਨੂੰ 2002 ਗੁਜਰਾਤ ਦੰਗਿਆਂ ਕੇਸ ਵਿੱਚ ‘ਬੇਕਸੂਰ ਲੋਕਾਂ’ ਨੂੰ ਫਸਾਉਣ ਲਈ ਕਥਿਤ ਸਬੂਤ ਘੜਨ ਦੇ ਦੋਸ਼ ਵਿੱਚ ਜੂਨ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਜਸਟਿਸ ਯੂ.ਯੂ.ਲਲਿਤ ਦੀ ਅਗਵਾਈ ਵਾਲੇ ਬੈਂਚ ਨੇ ਗੁਜਰਾਤ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। -ਪੀਟੀਆਈ