ਸੀਰੀਜ਼ ’ਚ ਈ-ਸਿਗਰਟ ਦਿਖਾਉਣ ’ਤੇ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਨੂੰ ਨੋਟਿਸ
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਓ ਟੀ ਟੀ ਪਲੇਟਫਾਰਮ ਨੈੱਟਫਲਿਕਸ ਦੀ ਵੈੱਬ ਸੀਰੀਜ਼ ਵਿੱਚ ਪਾਬੰਦੀਸ਼ੁਦਾ ਈ-ਸਿਗਰੇਟ ਦਿਖਾਏ ਜਾਣ ਦੇ ਮਾਮਲੇ ਵਿੱਚ ਸਖ਼ਤ ਰੁਖ ਅਪਣਾਉਂਦਿਆਂ ਕੇਂਦਰੀ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਤੇ ਮੁੰਬਈ ਪੁਲੀਸ ਕਮਿਸ਼ਨਰ ਨੂੰ ਨੋਟਿਸ ਜਾਰੀ...
Advertisement
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਓ ਟੀ ਟੀ ਪਲੇਟਫਾਰਮ ਨੈੱਟਫਲਿਕਸ ਦੀ ਵੈੱਬ ਸੀਰੀਜ਼ ਵਿੱਚ ਪਾਬੰਦੀਸ਼ੁਦਾ ਈ-ਸਿਗਰੇਟ ਦਿਖਾਏ ਜਾਣ ਦੇ ਮਾਮਲੇ ਵਿੱਚ ਸਖ਼ਤ ਰੁਖ ਅਪਣਾਉਂਦਿਆਂ ਕੇਂਦਰੀ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਤੇ ਮੁੰਬਈ ਪੁਲੀਸ ਕਮਿਸ਼ਨਰ ਨੂੰ ਨੋਟਿਸ ਜਾਰੀ ਕੀਤਾ ਹੈ। ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਹੈ ਕਿ ਵੈੱਬ ਸੀਰੀਜ਼ ‘ਬੈ***ਡਸ ਆਫ ਬੌਲੀਵੁਡ’ ਵਿੱਚ ਮਸ਼ਹੂਰ ਅਦਾਕਾਰ ਰਣਬੀਰ ਕਪੂਰ ਨੂੰ ਬਿਨਾਂ ਕਿਸੇ ਚਿਤਾਵਨੀ ਦੇ ਪਾਬੰਦੀਸ਼ੁਦਾ ਈ-ਸਿਗਰੇਟ ਦੀ ਵਰਤੋਂ ਕਰਦਿਆਂ ਦਿਖਾਇਆ ਗਿਆ ਹੈ। ਐੱਨ ਐੱਚ ਆਰ ਸੀ ਨੇ ਸਬੰਧਤ ਅਧਿਕਾਰੀਆਂ ਨੂੰ ਦੋ ਹਫ਼ਤਿਆਂ ਦੇ ਅੰਦਰ ‘ਕਾਰਵਾਈ ਰਿਪੋਰਟ’ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਇਸ ਦੇ ਨਾਲ ਹੀ ਸੂਚਨਾ ਮੰਤਰਾਲੇ ਨੂੰ ਅਜਿਹੀ ਸਮੱਗਰੀ ’ਤੇ ਤੁਰੰਤ ਰੋਕ ਲਾਉਣ ਦੇ ਹੁਕਮ ਦਿੱਤੇ ਹਨ। ਪੁਲੀਸ ਨੂੰ ਅਦਾਕਾਰ ਰਣਬੀਰ ਕਪੂਰ, ਨਿਰਮਾਤਾਵਾਂ ਅਤੇ ਓਟੀਟੀ ਪਲੇਟਫਾਰਮ ਨੈੱਟਫਲਿਕਸ ਖ਼ਿਲਾਫ਼ ਐੱਫ ਆਈ ਆਰ ਦਰਜ ਕਰਨ ਸਮੇਤ ਸਖ਼ਤ ਕਾਨੂੰਨੀ ਕਾਰਵਾਈ ਲਈ ਕਿਹਾ ਹੈ।
Advertisement
Advertisement
×