DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Sharjeel Imam ਦੀ ਅਰਜ਼ੀ ’ਤੇ Jail Authorities ਨੂੰ ਨੋਟਿਸ

ਪੀਐੱਚ ਡੀ ਲਈ ਪੈੱਨ ਡਰਾਈਵ ਤੱਕ ਪਹੁੰਚ ਦੀ ਮੰਗ

  • fb
  • twitter
  • whatsapp
  • whatsapp
featured-img featured-img
ਸ਼ਰਜੀਲ ਇਮਾਮ ਦੀ ਫਾਈਲ ਫੋਟੋ। ਰਾਇਟਰਜ਼
Advertisement

ਦਿੱਲੀ ਹਾਈ ਕੋਰਟ ਨੇ ਫਰਵਰੀ 2020 ਦੇ ਉੱਤਰ-ਪੂਰਬੀ ਦਿੱਲੀ ਦੰਗਿਆਂ ਦੇ ਮਾਮਲੇ ’ਚ ਜੇਲ੍ਹ ’ਚ ਬੰਦ ਵਿਦਿਆਰਥੀ ਕਾਰਕੁਨ ਸ਼ਰਜੀਲ ਇਮਾਮ ਦੀ ਉਸ ਪਟੀਸ਼ਨ ’ਤੇ ਜੇਲ੍ਹ ਅਧਿਕਾਰੀਆਂ ਕੋਲੋਂ ਜਵਾਬ ਮੰਗਿਆ ਹੈ ਜਿਸ ’ਚ ਉਸ ਨੇ ਆਪਣੀ ਪੀਐੱਚ ਡੀ ਪੂਰੀ ਕਰਨ ਲਈ ਪੈੱਨ ਡਰਾਈਵ ਵਿੱਚ ਮੌਜੂਦ ਖੋਜ ਸਮੱਗਰੀ ਤੱਕ ਪਹੁੰਚ ਦੇਣ ਦੀ ਮੰਗ ਕੀਤੀ ਹੈ। ਜਸਟਿਸ ਸੰਜੀਵ ਨਰੂਲਾ ਨੇ ਜੇਲ੍ਹ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਦਿਆਂ ਇਸ ਮਾਮਲੇ ’ਚ ਸਥਿਤੀ ਰਿਪੋਰਟ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਹਾਈ ਕੋਰਟ ਨੇ ਮਾਮਲੇ ’ਤੇ ਅਗਲੀ ਸੁਣਵਾਈ ਲਈ 2 ਨਵੰਬਰ ਦਾ ਦਿਨ ਤੈਅ ਕੀਤਾ ਹੈ।

ਸ਼ਰਜੀਲ ਇਮਾਮ ਵੱਲੋਂ ਦਾਖ਼ਲ ਅਰਜ਼ੀ ’ਚ ਅਪੀਲ ਕੀਤੀ ਗਈ ਹੈ ਕਿ ਉਸ ਨੂੰ ਬਿਨਾਂ ਕਿਸੇ ਇੰਟਰਨੈੱਟ ਕੁਨੈਕਟੀਵਿਟੀ ਅਤੇ ਤਿਹਾੜ ਜੇਲ੍ਹ ਦੇ ਅਮਲੇ ਦੀ ਨਿਗਰਾਨੀ ਹੇਠ ਜੇਲ੍ਹ ਦੇ ਅੰਦਰ ਹੀ ਕੰਪਿਊਟਰ ਰਾਹੀਂ ਪੈੱਨ ਡਰਾਈਵ ’ਚ ਪਈ ਆਪਣੀ ਪੜ੍ਹਾਈ ਦੀ ਸਮੱਗਰੀ ਤੱਕ ਪਹੁੰਚ ਦਿੱਤੀ ਜਾਵੇ। ਇਮਾਮ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਉਹ ਜਨਵਰੀ 2020 ਤੋਂ ਹਿਰਾਸਤ ’ਚ ਹੈ ਅਤੇ ਗ੍ਰਿਫ਼ਤਾਰੀ ਸਮੇਂ ਉਹ ਜਵਾਹਰਲਾਲ ਨਹਿਰੂ ਯੂਨੀਵਰਸਿਟੀ ’ਚ ਪੀਐੱਚ ਡੀ ਦੇ ਆਖ਼ਰੀ ਸਾਲ ਵਿੱਚ ਸੀ। ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਅਤੇ ਜੇ ਐੱਨ ਯੂ ਵੱਲੋਂ ਉਸ ਦਾ ਸਿਨੌਪਸਿਸ ਪਹਿਲਾਂ ਹੀ ਮਨਜ਼ੂਰ ਕੀਤਾ ਜਾ ਚੁੱਕਾ ਹੈ।

Advertisement

ਦਿੱਲੀ ਪੁਲੀਸ ਦੇ ਵਿਸ਼ੇਸ਼ ਸਰਕਾਰੀ ਵਕੀਲ ਨੇ ਕਿਹਾ ਕਿ ਉਨ੍ਹਾਂ ਹੇਠਲੀ ਅਦਾਲਤ ’ਚ ਇਸ ਪਟੀਸ਼ਨ ਦਾ ਵਿਰੋਧ ਨਹੀਂ ਕੀਤਾ ਸੀ ਅਤੇ ਸਿਰਫ਼ ਜੇਲ੍ਹ ਦੇ ਅਧਿਕਾਰੀਆਂ ਨੇ ਹੀ ਪੈੱਨ ਡਰਾਈਵ ’ਤੇ ਇਤਰਾਜ਼ ਜਤਾਇਆ ਹੈ। ਸਰਕਾਰੀ ਵਕੀਲ ਨੇ ਕਿਹਾ ਕਿ ਜੇ ਮੁਲਜ਼ਮ ਉਹ ਸਮੱਗਰੀ ਦਿਖਾਉਣ ਲਈ ਤਿਆਰ ਹੈ ਜਿਸ ਤੱਕ ਉਹ ਪਹੁੰਚ ਚਾਹੁੰਦਾ ਹੈ ਤਾਂ ਜੇਲ੍ਹ ਅਧਿਕਾਰੀਆਂ ਦੀ ਨਿਗਰਾਨੀ ਹੇਠ ਇਹ ਬੇਨਤੀ ਸਵੀਕਾਰ ਕੀਤੀ ਜਾ ਸਕਦੀ ਹੈ।

Advertisement

Advertisement
×