ਨਵੀਂ ਦਿੱਲੀ, 20 ਜੁਲਾਈ
ਸਰਕਾਰੀ ਇਸ਼ਤਿਹਾਰਾਂ ’ਤੇ ਨਜ਼ਰ ਰੱਖਣ ਵਾਲੀ ਸੁਪਰੀਮ ਕੋਰਟ ਆਧਾਰਿਤ ਕਮੇਟੀ ਨੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ 12ਵੀਂ ਜਮਾਤ ਦੇ ਨਤੀਜਿਆਂ ਬਾਰੇ ਦਿੱਤੇ ਇਸ਼ਤਿਹਾਰ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਹੈ। ਸੋਸ਼ਲ ਮੀਡੀਆ ’ਤੇ ਇਸ਼ਤਿਹਾਰ ਖਿਲਾਫ਼ ਆਵਾਜ਼ ਉਠਾਉਂਦਿਆਂ ਕਿਹਾ ਗਿਆ ਸੀ ਕਿ ਇਸ ਦਾ ਮਕਸਦ ਸਿਰਫ਼ ‘ਸਿਆਸੀ ਲਾਹਾ’ ਦੇਣਾ ਸੀ। ਲੋਕਾਂ ਨੇ ਕਿਹਾ ਸੀ ਕਿ ਕੇਜਰੀਵਾਲ ਸਰਕਾਰ ਨੂੰ ਹੋਰ ਸੂਬਿਆਂ ’ਚ ਅਜਿਹੇ ਇਸ਼ਤਿਹਾਰਾਂ ’ਤੇ ਮੋਟੀ ਰਕਮ ਨਹੀਂ ਖ਼ਰਚਣੀ ਚਾਹੀਦੀ ਸੀ। ਕਮੇਟੀ ਨੇ ਦਿੱਲੀ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ 60 ਦਿਨਾਂ ’ਚ ਜਵਾਬ ਦੇਣ ਲਈ ਕਿਹਾ ਹੈ। -ਪੀਟੀਆਈ