ਸ਼ਿਮਲਾ, 5 ਮਾਰਚ
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ’ਚ 28 ਫਰਵਰੀ ਨੂੰ ਬਜਟ ਸੈਸ਼ਨ ਦੌਰਾਨ ਹੰਗਾਮਾ ਕਰਨ ਦੇ ਦੋਸ਼ ਹੇਠ ਭਾਜਪਾ ਦੇ ਸੱਤ ਵਿਧਾਇਕਾਂ ਨੂੰ ਨੋਟਿਸ ਮਿਲੇ ਹਨ। ਇਹ ਜਾਣਕਾਰੀ ਵਿਰੋਧੀ ਧਿਰ ਦੇ ਆਗੂ ਜੈਰਾਮ ਰਮੇਸ਼ ਨੇ ਦਿੱਤੀ। ਵਿਧਾਨ ਸਭਾ ਦੇ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਮਲਾ ਵਿਸ਼ੇਸ਼ ਅਧਿਕਾਰ ਸਮਿਤੀ ਕੋਲ ਭੇਜ ਦਿੱਤਾ ਗਿਆ ਹੈ। ਉਨ੍ਹਾਂ ਇਹ ਨਹੀਂ ਦੱਸਿਆ ਕਿ ਕਿੰਨੇ ਵਿਧਾਇਕਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ ਗਈ ਹੈ। ਪਠਾਨੀਆ ਨੇ ਕਿਹਾ ਕਿ ਵਿਧਾਇਕ ਸਨਮਾਨਜਨਕ ਢੰਗ ਨਾਲ ਵਿਰੋਧ ਕਰ ਸਕਦੇ ਹਨ ਨਾਅਰੇ ਲਗਾ ਸਕਦੇ ਹਨ ਪਰ ਸਪੀਕਰ ਦੀ ਕੁਰਸੀ ’ਤੇ ਕਾਗਜ਼ ਸੁੱਟਣ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਅਧਿਕਾਰ ਸਮਿਤੀ ਦੀ ਕਾਰਵਾਈ ਨੂੰ ਕੈਮਰੇ ’ਚ ਰਿਕਾਰਡ ਕੀਤਾ ਜਾਵੇਗਾ ਅਤੇ ਸਮਿਤੀ ਇਕ ਰਿਪੋਰਟ ਸੌਂਪੇਗੀ।