
ਨਵੀਂ ਦਿੱਲੀ, 22 ਮਾਰਚ
ਲੋਕ ਸਭਾ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ 13 ਮਾਰਚ ਨੂੰ ਕਾਂਗਰਸੀ ਆਗੂ ਰਾਹੁਲ ਗਾਂਧੀ ਖਿਲਾਫ਼ ਕੀਤੀਆਂ ਟਿੱਪਣੀਆਂ ਕਾਰਨ ਕਾਂਗਰਸ ਵ੍ਹਿਪ ਮਨੀਕਮ ਟੈਗੋਰ ਨੇ ਸਪੀਕਰ ਓਮ ਬਿਰਲਾ ਨੂੰ ਰਾਜਨਾਥ ਸਿੰਘ ਖ਼ਿਲਾਫ਼ ਨੋਟਿਸ ਸੌਂਪਿਆ ਹੈ ਤੇ ਨਿਯਮਾਂ ਦੀ ਉਲੰਘਣਾ ਦੇ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਰਾਜਨਾਥ ਸਿੰਘ ਨੇ ਬਿਨਾਂ ਅਗਾਊਂ ਨੋਟਿਸ ਦਿੰਦਿਆਂ ਸੰਸਦ ਨੂੰ ਸੰਬੋਧਨ ਕੀਤਾ ਤੇ ਰਾਹੁਲ ਗਾਂਧੀ ਖ਼ਿਲਾਫ਼ ‘ਅਪਮਾਨਯੋਗ’ ਟਿੱਪਣੀਆਂ ਕੀਤੀਆਂ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਨੇ ਇਨ੍ਹਾਂ ਟਿੱਪਣੀਆਂ ਦਾ ਜਵਾਬ ਦੇਣ ਲਈ ਵੱਖਰੇ ਤੌਰ ’ਤੇ ਸਪੀਕਰ ਬਿਰਲਾ ਨੂੰ ਪੱਤਰ ਲਿਖਿਆ ਹੋਇਆ ਹੈ ਤੇ ਸੰਸਦ ਨੂੰ ਸੰਬੋਧਨ ਕਰਨ ਲਈ ਸਮੇਂ ਦੀ ਮੰਗ ਕੀਤੀ ਹੈ। -ਪੀਟੀਆਈ
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ