ਨਵੀਂ ਦਿੱਲੀ, 12 ਫਰਵਰੀ
ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕੇਂਦਰ ਅਤੇ ਟਵਿੱਟਰ ਇੰਡੀਆ ਨੂੰ ਫਰਜ਼ੀ ਖ਼ਬਰਾਂ ਰਾਹੀਂ ਨਫ਼ਰਤ ਫੈਲਾਉਣ ਵਾਲੇ ਇਸ਼ਤਿਹਾਰਾਂ ਅਤੇ ਸਮੱਗਰੀ ’ਤੇ ਫਰਜ਼ੀ ਖਾਤਿਆਂ ਰਾਹੀਂ ਭੇਜੇ ਜਾਣ ਵਾਲੇ ਸੰਦੇਸ਼ਾਂ ਨੂੰ ਕੰਟਰੋਲ ਕਰਨ ਅਥਾਰਟੀ ਕਾਇਮ ਕਰਨ ਲਈ ਚੀਫ਼ ਜਸਟਿਸ ਐੱਸਏ ਬੋਬਡੇ, ਜਸਟਿਸ ਏਐੱਸ ਬੋਪੰਨਾ ਅਤੇ ਜਸਟਿਸ ਵੀ. ਰਾਮਸੂਬਰਾਮਨੀਅਨ ਨੇ ਨੋਟਿਸ ਜਾਰੀ ਕੀਤੇ ਹਨ। ਸਰਵਉੱਚ ਅਦਾਲਤ ਵਿੱਚ ਪਟੀਸ਼ਨ ‘ਤੇ ਇਹ ਨੋਟਿਸ ਕੇਂਦਰ ਅਤੇ’ ਟਵਿੱਟਰ ਕਮਿਊਨੀਕੇਸ਼ਨ ਇੰਡੀਆ ਪ੍ਰਾਈਵੇਟ ਲਿਮਟਿਡ ‘ਨੂੰ ਨੋਟਿਸ ਜਾਰੀ ਕੀਤੇ ਹਨ।