ਸ਼ਿੰਦੇ ਤੇ ਹੋਰਾਂ ਦੀ ਅਯੋਗਤਾ ਖ਼ਿਲਾਫ਼ ਪਟੀਸ਼ਨਾਂ ਦੇ ਨਬਿੇੜੇ ਸਬੰਧੀ ਅਰਜ਼ੀ ’ਤੇ ਸਪੀਕਰ ਨੂੰ ਨੋਟਿਸ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਉਸ ਅਰਜ਼ੀ ’ਤੇ ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੇ ਦਫ਼ਤਰ ਤੋਂ ਜਵਾਬ ਮੰਗਿਆ ਹੈ ਜਿਸ ’ਚ ਸੂਬੇ ’ਚ ਸਰਕਾਰ ਬਣਾਉਣ ਲਈ ਭਾਜਪਾ ਨਾਲ ਗੱਠਜੋੜ ਕਰਨ ਵਾਲੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਤੇ ਹੋਰ ਵਿਧਾਇਕਾਂ ਖ਼ਿਲਾਫ਼ ਦਾਖ਼ਲ ਅਯੋਗਤਾ...
Advertisement 
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਉਸ ਅਰਜ਼ੀ ’ਤੇ ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੇ ਦਫ਼ਤਰ ਤੋਂ ਜਵਾਬ ਮੰਗਿਆ ਹੈ ਜਿਸ ’ਚ ਸੂਬੇ ’ਚ ਸਰਕਾਰ ਬਣਾਉਣ ਲਈ ਭਾਜਪਾ ਨਾਲ ਗੱਠਜੋੜ ਕਰਨ ਵਾਲੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਤੇ ਹੋਰ ਵਿਧਾਇਕਾਂ ਖ਼ਿਲਾਫ਼ ਦਾਖ਼ਲ ਅਯੋਗਤਾ ਪਟੀਸ਼ਨਾਂ ਦਾ ਛੇਤੀ ਨਬਿੇੜਾ ਕਰਨ ਦੇ ਨਿਰਦੇਸ਼ ਦੇਣ ਦੀ ਬੇਨਤੀ ਕੀਤੀ ਗਈ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਹੇਠਲੇ ਬੈਂਚ ਨੇ ਸ਼ਿਵ ਸੈਨਾ (ਯੂਬੀਟੀ) ਦੇ ਵਿਧਾਇਕ ਸੁਨੀਲ ਪ੍ਰਭੂ ਦੀ ਅਰਜ਼ੀ ’ਤੇ ਸੁਣਵਾਈ ਮੌਕੇ ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦਫ਼ਤਰ ਨੂੰ ਨੋਟਿਸ ਜਾਰੀ ਕੀਤਾ ਹੈ। ਅਣਵੰਡੀ ਸ਼ਿਵ ਸੈਨਾ ਦੇ ਚੀਫ਼ ਵ੍ਹਿਪ ਵਜੋਂ ਪ੍ਰਭੂ ਨੇ 2022 ’ਚ ਪਾਰਟੀ ਤੋਂ ਬਗ਼ਾਵਤ ਕਰਨ ਵਾਲੇ ਸ਼ਿੰਦੇ ਅਤੇ ਹੋਰ ਵਿਧਾਇਕਾਂ ਖ਼ਿਲਾਫ਼ ਅਯੋਗਤਾ ਪਟੀਸ਼ਨਾਂ ਦਾਇਰ ਕੀਤੀਆਂ ਸਨ। ਬੈਂਚ ਨੇ ਕਿਹਾ ਕਿ ਉਹ ਦੋ ਹਫ਼ਤਿਆਂ ’ਚ ਵਾਪਸ ਕਰਨ ਯੋਗ ਨੋਟਿਸ ਜਾਰੀ ਕਰ ਰਹੇ ਹਨ। -ਪੀਟੀਆਈ
Advertisement
Advertisement 
× 

