ਮੁੰਬਈ, 26 ਸਤੰਬਰ
ਬੰਬਈ ਹਾਈ ਕੋਰਟ ਨੇ ਆਮਦਨ ਕਰ ਵਿਭਾਗ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਰਿਲਾਇੰਸ ਸਮੂਹ ਦੇ ਚੇਅਰਮੈਨ ਅਨਿਲ ਅੰਬਾਨੀ ਖ਼ਿਲਾਫ਼ 17 ਨਵੰਬਰ ਤੱਕ ਕੋਈ ਸਖਤ ਕਾਰਵਾਈ ਨਾ ਕਰੇ। ਆਮਦਨ ਕਰ ਵਿਭਾਗ ਨੇ ਅੰਬਾਨੀ ਨੂੰ ਕਾਲਾ ਧਨ ਕਾਨੂੰਨ ਤਹਿਤ ਨੋਟਿਸ ਭੇਜ ਕੇ ਪੁੱਛਿਆ ਸੀ ਕਿ ਆਖ਼ਰਕਾਰ ਉਨ੍ਹਾਂ ਉੱਪਰ ਮੁਕੱਦਮਾ ਕਿਉਂ ਨਾ ਚਲਾਇਆ ਜਾਵੇ।
ਆਮਦਨ ਕਰ ਵਿਭਾਗ ਨੇ 8 ਅਗਸਤ 2022 ਨੂੰ ਅੰਬਾਨੀ ਨੂੰ ਦੋ ਸਵਿੱਸ ਬੈਂਕ ਖਾਤਿਆਂ ਵਿੱਚ ਰੱਖੇ 814 ਕਰੋੜ ਰੁਪਏ ਤੋਂ ਜ਼ਿਆਦਾ ਦੇ ਅਣਐਲਾਨੇ ਧਨ ’ਤੇ ਨੋਟਿਸ ਜਾਰੀ ਕੀਤਾ ਸੀ ਅਤੇ ਦੋਸ਼ ਲਗਾਇਆ ਕਿ ਉਨ੍ਹਾਂ ਨੇ ਕਥਿਤ ਤੌਰ ’ਤੇ 420 ਕਰੋੜ ਰੁਪਏ ਦੀ ਟੈਕਸ ਚੋਰੀ ਕੀਤੀ ਹੈ। ਅਨਿਲ ਅੰਬਾਨੀ ਨੇ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਨੋਟਿਸ ਨੂੰ ਚੁਣੌਤੀ ਦਿੰਦੇ ਹੋਏ ਅਦਾਲਤ ਤੱਕ ਪਹੁੰਚ ਕੀਤੀ ਸੀ। -ਪੀਟੀਆਈ