ਨਵੀਂ ਦਿੱਲੀ, 29 ਅਪਰੈਲ
ਲੋਕ ਸਭਾ ਚੋਣਾਂ ਦੇ ਛੇਵੇਂ ਪੜਾਅ ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ ਹੈ। ਛੇਵੇਂ ਪੜਾਅ ਤਹਿਤ 25 ਮਈ ਨੂੰ ਦਿੱਲੀ ਦੀਆਂ ਸੱਤ ਸੀਟਾਂ ਸਮੇਤ 57 ਹਲਕਿਆਂ ਲਈ ਵੋਟਿੰਗ ਹੋਵੇਗੀ। ਚੋਣ ਕਮਿਸ਼ਨ ਨੇ ਰਾਸ਼ਟਰਪਤੀ ਦੀ ਤਰਫੋਂ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਨੋਟੀਫਿਕੇਸ਼ਨ ਅਨੁਸਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 6 ਮਈ ਹੈ ਅਤੇ ਦਸਤਾਵੇਜ਼ਾਂ ਦੀ ਸਮੀਖਿਆ 7 ਮਈ ਨੂੰ ਕੀਤੀ ਜਾਵੇਗੀ। ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 9 ਮਈ ਹੈ। ਇਸ ਪੜਾਅ ‘ਚ ਦਿੱਲੀ ਤੋਂ ਇਲਾਵਾ ਹਰਿਆਣਾ, ਉੱਤਰ ਪ੍ਰਦੇਸ਼, ਝਾਰਖੰਡ, ਉੜੀਸਾ, ਬਿਹਾਰ ਅਤੇ ਪੱਛਮੀ ਬੰਗਾਲ ਦੀਆਂ ਵੱਖ-ਵੱਖ ਸੀਟਾਂ ‘ਤੇ ਵੋਟਿੰਗ ਹੋਵੇਗੀ।