ਜੰਮੂ ਕਸ਼ਮੀਰ ਦੀਆਂ ਚਾਰ ਰਾਜ ਸਭਾ ਸੀਟਾਂ ਖਾਲੀ ਹੋਣ ਸਬੰਧੀ ਨੋਟੀਫਿਕੇਸ਼ਨ ਜਾਰੀ
ਸਰਕਾਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ਵਿੱਚ ਰਾਜ ਸਭਾ ਦੀਆਂ ਚਾਰ ਸੀਟਾਂ ਖਾਲੀ ਹੋਣ ਸਬੰਧੀ ਅੱਜ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਹ ਸੀਟਾਂ ਫਰਵਰੀ 2021 ਵਿੱਚ ਗੁਲਾਮ ਨਬੀ ਆਜ਼ਾਦ, ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਦੇ ਫਯਾਜ਼ ਮੀਰ, ਭਾਜਪਾ ਦੇ ਸ਼ਮਸ਼ੇਰ ਸਿੰਘ...
Advertisement
ਸਰਕਾਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ਵਿੱਚ ਰਾਜ ਸਭਾ ਦੀਆਂ ਚਾਰ ਸੀਟਾਂ ਖਾਲੀ ਹੋਣ ਸਬੰਧੀ ਅੱਜ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਹ ਸੀਟਾਂ ਫਰਵਰੀ 2021 ਵਿੱਚ ਗੁਲਾਮ ਨਬੀ ਆਜ਼ਾਦ, ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਦੇ ਫਯਾਜ਼ ਮੀਰ, ਭਾਜਪਾ ਦੇ ਸ਼ਮਸ਼ੇਰ ਸਿੰਘ ਅਤੇ ਨਜ਼ੀਰ ਅਹਿਮਦ ਲਵੇ ਦੀ ਸੇਵਾਮੁਕਤੀ ਮਗਰੋਂ ਖਾਲੀ ਹੋ ਗਈਆਂ ਸਨ। ਕੇਂਦਰੀ ਕਾਨੂੰਨ ਤੇ ਨਿਆਂ ਮੰਤਰਾਲੇ ਦੇ ਵਿਧਾਨਕ ਵਿਭਾਗ ਨੇ ਨੋਟੀਫਿਕੇਸ਼ਨ ਵਿੱਚ ਕਿਹਾ ਕਿ ਲੋਕ ਪ੍ਰਤੀਨਿਧਤਾ ਕਾਨੂੰਨ, 1951 (1951 ਦਾ 43) ਦੀ ਧਾਰਾ 10 ਤਹਿਤ ਰਾਸ਼ਟਰਪਤੀ ਨੇ ਜੰਮੂ ਕਸ਼ਮੀਰ ਦੀ ਵਿਧਾਨ ਸਭਾ ਦੇ ਚੁਣੇ ਹੋਏ ਮੈਂਬਰਾਂ ਨੂੰ ਖ਼ਾਲੀ ਸੀਟਾਂ ’ਤੇ ਚੋਣ ਕਰਵਾਉਣ ਦਾ ਸੱਦਾ ਦਿੱਤਾ ਹੈ। ਪਿਛਲੇ ਸਾਲ ਵਿਧਾਨ ਸਭਾ ਦੇ ਗਠਨ ਮਗਰੋਂ ਸੱਤਾਧਾਰੀ ਨੈਸ਼ਨਲ ਕਾਨਫਰੰਸ ਅਤੇ ਵਿਰੋਧੀ ਧਿਰ ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਵੱਲੋਂ ਇਨ੍ਹਾਂ ਰਾਜ ਸਭਾ ਸੀਟਾਂ ’ਤੇ ਚੋਣਾਂ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਸੀ। ਚੋਣ ਕਮਿਸ਼ਨ ਨੇ ਪਿਛਲੇ ਮਹੀਨੇ ਕਿਹਾ ਸੀ ਕਿ ਇਨ੍ਹਾਂ ਚਾਰ ਰਾਜ ਸਭਾ ਸੀਟਾਂ ਲਈ ਚੋਣਾਂ 24 ਅਕਤੂਬਰ ਨੂੰ ਹੋਣਗੀਆਂ।
Advertisement
Advertisement