ਵਾਸ਼ਿੰਗਟਨ, 26 ਅਪਰੈਲ
ਵਿਦੇਸ਼ੀ ਭਾਰਤੀਆਂ ਦੀ ਪ੍ਰਮੁੱਖ ਸੰਸਥਾ ਐੱਫਆਈਆਈਡੀਐੱਸ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੂੰ ਪਰਵਾਸੀ ਭਾਰਤੀਆਂ (ਐੱਨਆਰਆਈ) ਅਤੇ ਭਾਰਤ ਦੇ ਵਿਦੇਸ਼ੀ ਨਾਗਰਿਕਾਂ (ਓਸੀਆਈ) ਕਾਰਡਧਾਰਕਾਂ ਨੂੰ ਭਾਰਤੀ ਸ਼ੇਅਰ ਬਾਜ਼ਾਰਾਂ ਵਿੱਚ ਨਿਵੇਸ਼ ਕਰਨ ਦੀ ਇਜਾਜ਼ਤ ਦੇਣ ਲਈ ਕਿਹਾ ਹੈ। ਫਾਊਂਡੇਸ਼ਨ ਫਾਰ ਇੰਡੀਆ ਐਂਡ ਇੰਡੀਅਨ ਡਾਇਸਪੋਰਾ ਸਟੱਡੀਜ਼ (ਐੱਫਆਈਆਈਡੀਐੱਸ) ਯੂਐਸ ਨੇ ਕਿਹਾ ਕਿ ਇਸ ਨਿਵੇਸ਼ ਨਾਲ ਭਾਰਤੀ ਅਰਥਚਾਰੇ ਨੂੰ ਹੋਰ ਹੁਲਾਰਾ ਮਿਲੇਗਾ।