ਨਵੀਂ ਦਿੱਲੀ, 28 ਸਤੰਬਰ
ਦਿੱਲੀ ਹਾਈ ਕੋਰਟ ਨੇ ਨੈਸ਼ਨਲ ਸਟਾਕ ਐਕਸਚੇਂਜ (ਐੱਨਐੱਸਈ) ਦੀ ਸਾਬਕਾ ਮੁਖੀ ਚਿੱਤਰਾ ਰਾਮਕ੍ਰਿਸ਼ਨਾ ਅਤੇ ਸਾਬਕਾ ਗਰੁੱਪ ਅਪਰੇਟਿੰਗ ਅਫ਼ਸਰ ਆਨੰਦ ਸੁਬਰਾਮਣੀਅਨ ਨੂੰ ਕੋ-ਲੋਕੇਸ਼ਨ ਦੇ ਮਾਮਲੇ ’ਚ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਸੁਧੀਰ ਕੁਮਾਰ ਜੈਨ ਨੇ ਕਿਹਾ ਕਿ ਉਹ ਐੱਨਐੱਸਈ ਦੇ ਦੋਵੇਂ ਸਾਬਕਾ ਅਧਿਕਾਰੀਆਂ ਨੂੰ ਜ਼ਮਾਨਤ ਦੇ ਰਹੇ ਹਨ। ਦੇਸ਼ ਦੇ ਸਭ ਤੋਂ ਵੱਡੇ ਸਟਾਕ ਐਕਸਚੇਂਜ ’ਚ ਬੇਨਿਯਮੀਆਂ ਦਾ ਖੁਲਾਸਾ ਹੋਣ ’ਤੇ ਮਈ 2018 ’ਚ ਐੱਫਆਈਆਰ ਦਰਜ ਕੀਤੀ ਗਈ ਸੀ। ਸੀਬੀਆਈ ਵੱਲੋਂ ਇਸ ਕੇਸ ਦੀ ਜਾਂਚ ਕੀਤੀ ਜਾ ਰਹੀ ਹੈ। ਉਧਰ ਐੱਨਐੱਸਈ ਮੁਲਾਜ਼ਮਾਂ ਦੇ ਗ਼ੈਰਕਾਨੂੰਨੀ ਢੰਗ ਨਾਲ ਫੋਨ ਟੈਪ ਅਤੇ ਜਾਸੂਸੀ ਨਾਲ ਸਬੰਧਤ ਕਾਲੇ ਧਨ ਨੂੰ ਸਫ਼ੈਦ ਬਣਾਉਣ ਦੇ ਕੇਸ ’ਚ ਚਿੱਤਰਾ ਵੱਲੋਂ ਮੰਗੀ ਗਈ ਜ਼ਮਾਨਤ ਅਰਜ਼ੀ ’ਤੇ ਹਾਈ ਕੋਰਟ ਨੇ ਈਡੀ ਨੂੰ ਨੋਟਿਸ ਜਾਰੀ ਕਰਕੇ ਉਸ ਦਾ ਪੱਖ ਮੰਗਿਆ ਹੈ। ਇਸ ਮਾਮਲੇ ’ਚ ਜਸਟਿਸ ਜਸਮੀਤ ਸਿੰਘ ਨੇ ਨੋਟਿਸ ਜਾਰੀ ਕਰਦਿਆਂ ਕੇਸ ਦੀ ਤਰੀਕ 28 ਅਕਤੂਬਰ ਲਈ ਨਿਰਧਾਰਿਤ ਕਰ ਦਿੱਤੀ ਹੈ। -ਪੀਟੀਆਈ