ਨਵੀਂ ਦਿੱਲੀ: ਦਿੱਲੀ ਕੋਰਟ ਨੇ ਮੁੰਬਈ ਦੇ ਸਾਬਕਾ ਪੁਲੀਸ ਕਮਿਸ਼ਨਰ ਸੰਜੈ ਪਾਂਡੇ ਨੂੰ ਕਥਿਤ ਗੈਰਕਾਨੂੰਨੀ ਫੋਨ ਟੈਪਿੰਗ ਤੇ ਨੈਸ਼ਨਲ ਸਟਾਕ ਐਕਸਚੇਂਜ (ਐੱਨਐੱਸਈ) ਮੁਲਾਜ਼ਮਾਂ ਦੀ ਮੁਖ਼ਬਰੀ ਨਾਲ ਜੁੜੇ ਕੇਸ ਵਿੱਚ ਜ਼ਮਾਨਤ ਦੇਣ ਤੋਂ ਨਾਂਹ ਕਰ ਦਿੱਤੀ ਹੈ। ਵਿਸ਼ੇਸ਼ ਜੱਜ ਸੁਨੈਨਾ ਸ਼ਰਮਾ ਨੇ ਮੁਲਜ਼ਮ ਤੇ ਐੱਨਫੋਰਸਮੈਂਟ ਡਾਇਰੈਕਟੋਰੇਟ ਦੀਆਂ ਦਲੀਲਾਂ ਸੁਣਨ ਮਗਰੋਂ ਪਾਂਡੇ ਦੀ ਜ਼ਮਾਨਤ ਅਰਜ਼ੀ ’ਤੇ ਫੈਸਲਾ ਰਾਖਵਾਂ ਰੱਖ ਲਿਆ ਸੀ। ਇਸ ਤੋਂ ਪਹਿਲਾਂ ਪੁੱਛਗਿਛ ਲਈ ਐੱਨਫੋਰਸਮੈਂਟ ਡਾਇਰੈਕਟੋਰੇਟ ਨੂੰ ਦਿੱਤੀ ਹਿਰਾਸਤ ਦੀ ਮਿਆਦ ਮੁੱਕਣ ਮਗਰੋਂ ਪਾਂਡੇ ਨੂੰ ਮੰਗਲਵਾਰ ਨੂੰ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਪਾਂਡੇ ਨੂੰ 19 ਜੁਲਾਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। -ਪੀਟੀਆਈ