ਨੂਪੁਰ ਸ਼ਰਮਾ ਪੂਰੇ ਦੇਸ਼ ਤੋਂ ਮੁਆਫ਼ੀ ਮੰਗੇ: ਸੁਪਰੀਮ ਕੋਰਟ

‘ਨੂਪੁਰ ਸ਼ਰਮਾ ਦੀ ‘ਬੇਲਗਾਮ ਜ਼ੁਬਾਨ’ ਨੇ ਦੇਸ਼ ਨੂੰ ਅੱਗ ਵਿੱਚ ਧੱਕਿਆ’

ਨੂਪੁਰ ਸ਼ਰਮਾ ਪੂਰੇ ਦੇਸ਼ ਤੋਂ ਮੁਆਫ਼ੀ ਮੰਗੇ: ਸੁਪਰੀਮ ਕੋਰਟ

ਨਵੀਂ ਦਿੱਲੀ, 1 ਜੁਲਾਈ

ਮੁੱਖ ਅੰਸ਼

  • ਪੈਗੰਬਰ ਮੁਹੰਮਦ ਬਾਰੇ ਵਿਵਾਦਿਤ ਟਿੱਪਣੀਆਂ ਲਈ ਮੁਅੱਤਲ ਭਾਜਪਾ ਤਰਜਮਾਨ ਦੀ ਕੀਤੀ ਝਾੜ-ਝੰਬ
  • ਵੱਖ ਵੱਖ ਰਾਜਾਂ ’ਚ ਦਰਜ ਕੇਸਾਂ ਨੂੰ ਇਕੱਠਿਆਂ ਕਰਨ ਸਬੰਧੀ ਪਟੀਸ਼ਨ ’ਤੇ ਸੁਣਵਾਈ ਤੋਂ ਨਾਂਹ, ਪਟੀਸ਼ਨ ਵਾਪਸ ਲੈਣ ਦੀ ਖੁੱਲ੍ਹ ਦਿੱਤੀ

ਸੁਪਰੀਮ ਕੋਰਟ ਨੇ ਪੈਗੰਬਰ ਮੁਹੰਮਦ ਬਾਰੇ ਵਿਵਾਦਿਤ ਟਿੱਪਣੀਆਂ ਕਰਨ ਵਾਲੀ ਮੁਅੱਤਲਸ਼ੁਦਾ ਭਾਜਪਾ ਆਗੂ ਨੂਪੁਰ ਸ਼ਰਮਾ ਦੀ ਝਾੜ-ਝੰਬ ਕਰਦਿਆਂ ਅੱਜ ਕਿਹਾ ਕਿ ਉਸ ਦੀ ‘ਬੇਲਗਾਮ ਜ਼ੁਬਾਨ’ ਨੇ ‘ਪੂਰੇ ਦੇਸ਼ ਨੂੰ ਅੱਗ ਵਿੱਚ ਧੱਕ ਦਿੱਤਾ ਹੈ।’ ਸੁਪਰੀਮ ਕੋਰਟ ਨੇ ਕਿਹਾ ਕਿ ‘ਦੇਸ਼ ਵਿੱਚ ਜੋ ਕੁਝ ਹੋ ਰਿਹੈ, ਉਸ ਲਈ ਸਿਰਫ਼ ਤੇ ਸਿਰਫ਼ ਉਹੀ ਜ਼ਿੰਮੇਵਾਰ ਹੈ।’ ਸੁਪਰੀਮ ਕੋਰਟ ਨੇ ਇਨ੍ਹਾਂ ਵਿਵਾਦਿਤ ਟਿੱਪਣੀਆਂ ਲਈ ਉਸ ਖਿਲਾਫ਼ ਵੱਖ ਵੱਖ ਰਾਜਾਂ ਵਿੱਚ ਦਰਜ ਐੱਫਆਈਆਰ’ਜ਼ ਨੂੰ ਇਕੱਠਿਆਂ ਕਰਨ ਦੀ ਸ਼ਰਮਾ ਦੀ ਅਰਜ਼ੀ ’ਤੇ ਸੁਣਵਾਈ ਤੋਂ ਨਾਂਹ ਕਰ ਦਿੱਤੀ। ਬੈਂਚ ਨੇ ਹਾਲਾਂਕਿ ਸ਼ਰਮਾ ਨੂੰ ਪਟੀਸ਼ਨ ਵਾਪਸ ਲੈਣ ਦੀ ਖੁੱਲ੍ਹ ਦੇ ਦਿੱਤੀ। ਬੈਂਚ ਨੇ ਕਿਹਾ ਕਿ ਨੂਪੁਰ ਵੱਲੋਂ ਕੀਤੀਆਂ ਟਿੱਪਣੀਆਂ ਸਸਤੀ ਸ਼ੌਹਰਤ, ਸਿਆਸੀ ੲੇਜੰਡੇ ਜਾਂ ਫਿਰ ਨਾਪਾਕ ਸਰਗਰਮੀਆਂ ਲਈ ਕੀਤੀਆਂ ਹੋ ਸਕਦੀਆਂ ਹਨ। ਬੈਂਚ ਨੇ ਕਿਹਾ ਕਿ ਨੂਪੁਰ ਸ਼ਰਮਾ ਨੂੰ ਪੂਰੇ ਦੇਸ਼ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

ਜਸਟਿਸ ਸੂਰਿਆ ਕਾਂਤ ਤੇ ਜਸਟਿਸ ਜੇ.ਬੀ.ਪਾਰਦੀਵਾਲਾ ਦੇ ਬੈਂਚ ਨੇ ਕਿਹਾ, ‘‘ਅਸਲ ਵਿੱਚ ਉਸ (ਨੂਪੁਰ ਸ਼ਰਮਾ) ਦੀ ਜ਼ੁਬਾਨ ਬੇਲਗਾਮ ਹੈ ਤੇ ਉਸ ਨੇ ਟੈਲੀਵਿਜ਼ਨ ’ਤੇ ਹਰ ਤਰ੍ਹਾਂ ਦੇ ਗੈਰਜ਼ਿੰਮੇਵਾਰਾਨਾ ਬਿਆਨ ਦਿੱਤੇ ਹਨ ਤੇ ਪੂਰੇ ਦੇਸ਼ ਨੂੰ ਅੱਗ ਵਿੱਚ ਝੋਕ ਦਿੱਤਾ ਹੈ। ਇਸ ਦੇ ਬਾਵਜੂਦ ਉਹ ਦਾਅਵਾ ਕਰਦੀ ਹੈ ਕਿ ਉਹ ਪਿਛਲੇ ਦਸ ਸਾਲਾਂ ਤੋਂ ਵਕੀਲ ਹੈ...ਉਸ ਨੂੰ ਆਪਣੀਆਂ ਵਿਵਾਦਿਤ ਟਿੱਪਣੀਆਂ ਬਾਰੇ ਫੌਰੀ ਪੂਰੇ ਦੇਸ਼ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।’’ ਸ਼ਰਮਾ ਵੱਲੋਂ ਇਕ ਟੀਵੀ ਬਹਿਸ ਦੌਰਾਨ ਪੈਗੰਬਰ ਮੁਹੰਮਦ ਬਾਰੇ ਕੀਤੀਆਂ ਵਿਵਾਦਿਤ ਟਿੱਪਣੀਆਂ ਕਰਕੇ ਨਾ ਸਿਰਫ਼ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਹਿੰਸਕ ਪ੍ਰਦਰਸ਼ਨ ਹੋਏ ਬਲਕਿ ਕਈ ਖਾੜੀ ਮੁਲਕਾਂ ਨੇ ਵੀ ਇਨ੍ਹਾਂ ਟਿੱਪਣੀਆਂ ਲਈ ਭਾਰਤ ਦੀ ਤਿੱਖੀ ਨੁਕਤਾਚੀਨੀ ਕੀਤੀ। ਇਸ ਮਗਰੋਂ ਭਾਜਪਾ ਨੇ ਸ਼ਰਮਾ ਨੂੰ ਪਾਰਟੀ ’ਚੋਂ ਹੀ ਮੁਅੱਤਲ ਕਰ ਦਿੱਤਾ।

ਬੈਂਚ ਨੇ ਕਿਹਾ, ‘‘ਟਿੱਪਣੀਆਂ ਪ੍ਰੇਸ਼ਾਨ ਕਰਨ ਵਾਲੀਆਂ ਹਨ ਤੇ ਇਸ ਵਿਚੋਂ ਹੰਕਾਰ ਝਲਕਦਾ ਹੈ। ਅਜਿਹੀਆਂ ਟਿੱਪਣੀਆਂ ਕਰਨ ਦੀ ਕੀ ਤੁਕ ਹੈ? ਇਨ੍ਹਾਂ ਟਿੱਪਣੀਆਂ ਕਰਕੇ ਦੇਸ਼ ਵਿੱਚ ਕਈ ਮੰਦਭਾਗੀਆਂ ਘਟਨਾਵਾਂ ਵਾਪਰੀਆਂ... ਇਹ ਲੋਕ ਧਾਰਮਿਕ ਨਹੀਂ ਹਨ। ਉਹ ਦੂਜੇ ਧਰਮਾਂ ਦਾ ਸਤਿਕਾਰ ਕਰਨਾ ਨਹੀਂ ਜਾਣਦੇ। ਇਹ ਟਿੱਪਣੀਆਂ ਸਸਤੀ ਸ਼ੌਹਰਤ ਹਾਸਲ ਕਰਨ ਜਾਂ ਸਿਆਸੀ ਏਜੰਡੇ ਲਈ ਜਾਂ ਫਿਰ ਨਾਪਾਕ ਇਰਾਦਿਆਂ ਨਾਲ ਕੀਤੀਆਂ ਹੋ ਸਕਦੀਆਂ ਹਨ।’’ ਬੈਂਚ ਨੇ ਵੱਖ ਵੱਖ ਰਾਜਾਂ ਵਿੱਚ ਦਰਜ ਕੇਸਾਂ ਨੂੰ ਇਕੱਠਿਆਂ ਕਰਨ ਨਾਲ ਜੁੜੀ ਸ਼ਰਮਾ ਦੀ ਅਪੀਲ ’ਤੇ ਸੁਣਵਾਈ ਤੋਂ ਨਾਂਹ ਕਰਦਿਆਂ ਪਟੀਸ਼ਨ ਵਾਪਸ ਲੈਣ ਦੀ ਖੁੱਲ੍ਹ ਦੇ ਦਿੱਤੀ। ਸ਼ਰਮਾ ਵੱਲੋਂ ਪੇਸ਼ ਵਕੀਲ ਮਨਿੰਦਰ ਸਿੰਘ ਨੇ ਜਦੋਂ ਅਦਾਲਤ ਨੂੰ ਦੱਸਿਆ ਕਿ ਉਸ ਦੀ ਮੁਵੱਕਿਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ, ਤਾਂ ਬੈਂਚ ਨੇ ਕਿਹਾ, ‘‘ਉਸ ਨੂੰ ਖ਼ਤਰਾ ਦਰਪੇਸ਼ ਹੈ ਜਾਂ ਫਿਰ ਉਹ ਖੁ਼ਦ ਸੁਰੱਖਿਆ ਲਈ ਵੰਗਾਰ ਬਣ ਗਈ ਹੈ? ਜਿਸ ਤਰ੍ਹਾਂ ਉਸ ਨੇ ਦੇਸ਼ ਭਰ ਵਿੱਚ ਭਾਵਨਾਵਾਂ ਨੂੰ ਤੀਲ ਲਾਈ ਹੈ...ਦੇਸ਼ ਵਿੱਚ ਜੋ ਕੁਝ ਹੋ ਰਿਹੈ, ਉਸ ਲਈ ਸਿਰਫ਼ ਤੇ ਸਿਰਫ਼ ਇਹੀ ਮਹਿਲਾ ਜ਼ਿੰਮੇਵਾਰ ਹੈ।’’ ਬੈਂਚ ਨੇ ਕਿਹਾ, ‘‘ਜਿਸ ਤਰੀਕੇ ਨਾਲ ਉਸ ਨੇ ਭਾਵਨਾਵਾਂ ਨੂੰ ਭੜਕਾਇਆ, ਪੂਰੇ ਦੇਸ਼ ਵਿੱਚ ਮੰਦਭਾਗੀ ਘਟਨਾਵਾਂ ਵਾਪਰੀਆਂ। ਦੇਸ਼ ਵਿੱਚ ਜੋ ਕੁਝ ਹੋ ਰਿਹੈ, ਉਸ ਲਈ ਇਹ ਇਕੱਲੀ     ਹੀ ਜ਼ਿੰਮੇਵਾਰ ਹੈ। ਅਸੀਂ ਟੀਵੀ ਡਿਬੇਟ ਵੇਖੀ ਹੈ।’’ -ਪੀਟੀਆਈ

ਕੇਂਦਰ ਦੀ ਐੱਨਡੀਏ ਸਰਕਾਰ ਨੇ ਗੁੱਸੇ ਤੇ ਨਫ਼ਰਤ ਦਾ ਮਾਹੌਲ ਸਿਰਜਿਆ: ਰਾਹੁਲ

ਵਾਇਨਾਡ (ਕੇਰਲਾ): ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਦੇਸ਼ ਵਿੱਚ ‘ਗੁੱਸੇ ਤੇ ਨਫ਼ਰਤ ਦਾ ਮਹੌਲ’ ਸਿਰਜਣ ਦਾ ਦੋੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਅਤੇ ਇਥੋਂ ਦੇ ਲੋਕਾਂ ਦੇ ਹਿੱਤਾਂ ਖਿਲਾਫ਼ ਹੈ। ਗਾਂਧੀ ਨੇ ਕਿਹਾ ਕਿ ਸਿਖਰਲੀ ਅਦਾਲਤ ਨੇ ਜੋ ਕੁਝ ਕਿਹਾ ਹੈ, ਉਹ ਸਭ ਸੱਚ ਹੈ, ਪਰ ਦੇਸ਼ ਵਿੱਚ ਜੋ ਅੱਜ ਮਾਹੌਲ ਬਣਿਆ ਹੈ, ਉਹ ਟਿੱਪਣੀਆਂ ਕਰਨ ਵਾਲੇ ਵਿਅਕਤੀ ਨੇ ਨਹੀਂ ਸਿਰਜਿਆ। ਉਨ੍ਹਾਂ ਕਿਹਾ ਕਿ ਇਹ ਮਹੌਲ ਕੇਂਦਰ ਦੀ ਐੱਨਡੀਏ ਸਰਕਾਰ ਨੇ ਸਿਰਜਿਆ ਹੈ। ਇਥੇ ਕਾਲਪੇਟਾ ਵਿੱਚ ਆਪਣੇ ਦਫ਼ਤਰ, ਜਿਸ ਦੀ ਐੱਸਐੈੱਫਆਈ ਕਾਰਕੁਨਾਂ ਨੇ ਪਿਛਲੇ ਹਫ਼ਤੇ ਭੰਨਤੋੜ ਕੀਤੀ ਸੀ, ਦੀ ਫੇਰੀ ਮੌਕੇ ਕਿਹਾ, ‘‘ਇਹ ਮਹੌਲ ਸਿਰਜਣ ਵਾਲੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਭਾਜਪਾ ਤੇ ਆਰਐੱਸਐੱਸ ਹਨ। ਦੇਸ਼ ਵਿੱਚ ਗੁੱਸੇ ਤੇ ਨਫ਼ਰਤ ਦਾ ਮਹੌਲ ਸਿਰਜਣਾ ਦੇਸ਼ ਵਿਰੋਧੀ ਕਾਰਵਾਈ ਹੈ।’’ -ਪੀਟੀਆਈ  

ਭਾਜਪਾ ਨੂੰ ਸ਼ਰਮ ਨਾਲ ਸਿਰ ਝੁਕਾ ਲੈਣਾ ਚਾਹੀਦੈ: ਕਾਂਗਰਸ

ਨਵੀਂ ਦਿੱਲੀ: ਪੈਗੰਬਰ ਮੁਹੰਮਦ ਬਾਰੇ ਵਿਵਾਦਿਤ ਟਿੱਪਣੀਆਂ ਲਈ ਮੁਅੱਤਲ ਭਾਜਪਾ ਆਗੂ ਨੂਪੁਰ ਸ਼ਰਮਾ ਦੀ ਸੁਪਰੀਮ ਕੋਰਟ ਵੱਲੋਂ ਕੀਤੀ ਝਾੜਝੰਬ ਮਗਰੋਂ ਕਾਂਗਰਸ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਦਾ ਸਿਰ ਸ਼ਰਮ ਨਾਲ ਝੁਕ ਜਾਣਾ ਚਾਹੀਦਾ ਹੈ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਸਿਖਰਲੀ ਅਦਾਲਤ ਨੇ ਪਾਰਟੀ (ਕਾਂਗਰਸ) ਦੇ ‘ਉਜਾੜੂ ਤੇ ਵੰਡੀਆਂ ਪਾਉਣ ਵਾਲੀਆਂ ਵਿਚਾਰਧਾਰਾਵਾਂ’ ਖਿਲਾਫ਼ ਲੜਨ ਦੇ ਦ੍ਰਿੜ ਸੰਕਲਪ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਅਹਿਮ ਤੇ ਦੂਰਗਾਮੀ ਟਿੱਪਣੀਆਂ ਕੀਤੀਆਂ ਹਨ। ਰਮੇਸ਼ ਨੇ ਕਿਹਾ, ‘‘ਕੋਰਟ ਵੱਲੋਂ ਇਹ ਕਹਿਣਾ ਬਿਲਕੁਲ ਸਹੀ ਹੈ ਕਿ ਦੇਸ਼ ਭਰ ਵਿੱਚ ਭਾਵਨਾਵਾਂ ਭੜਕਾਉਣ ਲਈ ਸਿਰਫ਼ ਤੇ ਸਿਰਫ਼ ਭਾਜਪਾ ਤਰਜਮਾਨ ਜ਼ਿੰਮੇਵਾਰ ਹੈ ਤੇ ਉਸ ਨੂੰ ਪੂਰੇ ਦੇਸ਼ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।’’ ਕਾਂਗਰਸ ਆਗੂ ਨੇ ਕਿਹਾ, ‘‘ਸੁਪਰੀਮ ਕੋਰਟ ਵੱਲੋਂ ਕੀਤੀਆਂ ਇਨ੍ਹਾਂ ਟਿੱਪਣੀਆਂ, ਜੋ ਪੂਰੇ ਦੇਸ਼ ਦੀ ਤਰਜਮਾਨੀ ਕਰਦੀਆਂ ਹਨ, ਨੇ ਸੱਤਾ ਵਿਚ ਬੈਠੀ ਪਾਰਟੀ ਦਾ ਸਿਰ ਸ਼ਰਮ ਨਾਲ ਝੁਕਾ ਛੱਡਿਆ ਹੈ।’’ ਰਮੇਸ਼ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਸਰਕਾਰ ਨੂੰ ਸ਼ੀਸ਼ਾ ਵਿਖਾਇਆ ਹੈ ਤੇ ਇਸ ਦੀਆਂ ਕਾਰਵਾਈਆਂ ਨੂੰ ‘ਬਦਸੂਰਤ ਬੁਨਿਆਦ’ ਕਿਹਾ ਹੈ। ਕਾਂਗਰਸ ਆਗੂ ਨੇ ਕਿਹਾ, ‘‘ਇਹ ਗੱਲ ਹੁਣ ਕਿਸੇ ਤੋਂ ਲੁਕੀ ਨਹੀਂ ਕਿ ਭਾਜਪਾ ਫ਼ਿਰਕੂ ਜਨੂੰਨ ਨੂੰ ਹਵਾ ਦੇ ਕੇ ਲਾਹਾ ਲੈਣ ਦੀ ਤਾਕ ਵਿੱਚ ਰਹਿੰਦੀ ਹੈ। ਸੁਪਰੀਮ ਕੋਰਟ ਨੇ ‘ਉਜਾੜੂ ਵੰਡੀਆਂ ਪਾਉਣ ਵਾਲੀ ਵਿਚਾਰਧਾਰਾਵਾਂ’ ਨਾਲ ਲੜਨ ਦੇ ਸਾਡੇ ਹਰੇਕ ਦੇ ਦਿੜ੍ਹ ਸੰਕਲਪ ਨੂੰ ਹੋਰ ਮਜ਼ਬੂਤ ਕੀਤਾ ਹੈ।’’ -ਪੀਟੀਆਈ 

ਸੁਪਰੀਮ ਕੋਰਟ ਦੀਆਂ ਅਹਿਮ ਟਿੱਪਣੀਆਂ

* ਦੇਸ਼ ਵਿੱਚ ਜੋ ਕੁਝ ਹੋ ਰਿਹੈ, ਉੁਸ ਲਈ ਸਿਰਫ਼ ਤੇ ਸਿਰਫ਼ ਨੂਪੁਰ ਸ਼ਰਮਾ ਜ਼ਿੰਮੇਵਾਰ

* ਸ਼ਰਮਾ ਨੂੰ ਖ਼ਤਰਾ ਦਰਪੇਸ਼ ਹੈ ਜਾਂ ਫਿਰ ਉਹ ਖੁ਼ਦ ਸੁਰੱਖਿਆ ਲਈ ਵੰਗਾਰ ਬਣ ਗਈ ਹੈ?

* ਵਿਵਾਦਿਤ ਟਿੱਪਣੀਆਂ ਪ੍ਰੇਸ਼ਾਨ ਕਰਨ ਵਾਲੀਆਂ ਜਿਨ੍ਹਾਂ ’ਚੋਂ ਹੰਕਾਰ ਝਲਕਦਾ ਹੈ

* ਸਸਤੀ ਸ਼ੋਹਰਤ ਹਾਸਲ ਕਰਨ ਜਾਂ ਸਿਆਸੀ ਏਜੰਡੇ ਲਈ ਜਾਂ ਫਿਰ ਨਾਪਾਕ ਇਰਾਦਿਆਂ ਨਾਲ ਕੀਤੀਆਂ ਹੋ ਸਕਦੀਆਂ ਨੇ ਟਿੱਪਣੀਆਂ

* ਇਹ ਲੋਕ ਧਾਰਮਿਕ ਨਹੀਂ...ਇਹ ਦੂਜੇ ਧਰਮਾਂ ਦਾ ਸਤਿਕਾਰ ਕਰਨਾ ਨਹੀਂ ਜਾਣਦੇ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਫਾਈਨਲ ਵਿੱਚ ਆਸਟਰੇਲੀਆ ਨੇ 7-0 ਨਾਲ ਹਰਾਇਆ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All