ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਇਤਰਾਜ਼ਯੋਗ ਵੀਡੀਓ: ਬਾਗਪਤ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਖ਼ਿਲਾਫ਼ ਕੇਸ ਦਰਜ

ਬਾਗਪਤ, 3 ਨਵੰਬਰ UP: Case registered against Baghpat district Cong president in connection with objectionable video: ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦੀ ਪੁਲੀਸ ਨੇ ਇਕ ਇਤਰਾਜ਼ਯੋਗ ਵੀਡੀਓ ਮਿਲਣ ਤੋਂ ਬਾਅਦ ਜ਼ਿਲ੍ਹਾ ਕਾਂਗਰਸ ਪ੍ਰਧਾਨ ਯੂਨਿਸ ਚੌਧਰੀ ਖਿਲਾਫ ਕੇਸ ਦਰਜ ਕਰ ਲਿਆ...
Advertisement

ਬਾਗਪਤ, 3 ਨਵੰਬਰ

UP: Case registered against Baghpat district Cong president in connection with objectionable video: ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦੀ ਪੁਲੀਸ ਨੇ ਇਕ ਇਤਰਾਜ਼ਯੋਗ ਵੀਡੀਓ ਮਿਲਣ ਤੋਂ ਬਾਅਦ ਜ਼ਿਲ੍ਹਾ ਕਾਂਗਰਸ ਪ੍ਰਧਾਨ ਯੂਨਿਸ ਚੌਧਰੀ ਖਿਲਾਫ ਕੇਸ ਦਰਜ ਕਰ ਲਿਆ ਹੈ। ਬਰੌਟ ਦੇ ਥਾਣਾ ਮੁਖੀ ਮਨੋਜ ਚਾਹਲ ਨੇ ਦੱਸਿਆ ਕਿ ਇਸ ਸਬੰਧੀ 19 ਸਾਲਾ ਲੜਕੀ ਦੀ ਮਾਂ ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ ਸੀ ਜਿਸ ਤੋਂ ਬਾਅਦ ਪੁਲੀਸ ਨੇ ਜਿਨਸੀ ਸੋਸ਼ਣ ਤੇ ਔਰਤ ਦੇ ਮਾਣ ਸਨਮਾਨ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਸੈਕਸ਼ਨ 75(1) ਅਤੇ 79 ਤਹਿਤ ਕੇਸ ਦਰਜ ਕੀਤਾ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਵੀਡੀਓ ਵਿੱਚ ਕਾਂਗਰਸ ਆਗੂ ਇਕ ਔਰਤ ਨਾਲ ਅਸ਼ਲੀਲ ਹਰਕਤਾਂ ਕਰਦਾ ਨਜ਼ਰ ਆ ਰਿਹਾ ਹੈ। ਇਸ ਦੌਰਾਨ ਯੂਪੀ ਕਾਂਗਰਸ ਦੇ ਬੁਲਾਰੇ ਅਭਿਮੰਨਿਊ ਤਿਆਗੀ ਨੇ ਦੱਸਿਆ ਕਿ ਪਾਰਟੀ ਦੀ ਸੂਬਾ ਇਕਾਈ ਦੇ ਪ੍ਰਧਾਨ ਅਜੈ ਰਾਏ ਵੱਲੋਂ ਯੂਨਿਸ ਚੌਧਰੀ ਨੂੰ ਉਸ ਦੇ ਅਹੁਦੇ ਤੋਂ ਹਟਾਉਣ ਲਈ ਪੱਤਰ ਜਾਰੀ ਕਰ ਦਿੱਤਾ ਹੈ। ਬਾਗਪਤ ਦੇ ਐਸਪੀ ਅਰਪਿਤ ਵਿਜੈਵਰਗੀਆ ਨੇ ਕਿਹਾ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੀਟੀਆਈ

Advertisement

 

Advertisement