ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

-‘ਪ੍ਰਧਾਨ ਮੰਤਰੀ ਮੋਦੀ ਨੂੰ ਕੌਮੀ ਝੰਡਾ ਲਹਿਰਾਉਣ ਤੋਂ ਰੋਕਣ ਲਈ 11 ਕਰੋੜ ਦੀ ਪੇਸ਼ਕਸ਼’

ਐੱਨ ਆਈ ਏ ਵੱਲੋਂ ‘ਸਿੱਖਸ ਫਾਰ ਜਸਟਿਸ’ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਕੇਸ ਦਰਜ
ਗੁਰਪਤਵੰਤ ਸਿੰਘ ਪੰਨੂ
Advertisement
ਕੌਮੀ ਜਾਂਚ ਏਜੰਸੀ (ਐੱਨ ਆਈ ਏ) ਨੇ ਪਾਬੰਦੀਸ਼ੁਦਾ ਜਥੇਬੰਦੀ ‘ਸਿੱਖਸ ਫਾਰ ਜਸਟਿਸ’ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਉਸ ’ਤੇ ਇਸ ਸਾਲ ਆਜ਼ਾਦੀ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੌਮੀ ਝੰਡਾ ਲਹਿਰਾਉਣ ਤੋਂ ਰੋਕਣ ਲਈ 11 ਕਰੋੜ ਰੁਪਏ ਦੀ ਪੇਸ਼ਕਸ਼ ਕਰ ਕੇ ਖਾਲਿਸਤਾਨ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਹੈ।

19 ਅਗਸਤ ਨੂੰ ਦਰਜ ਕੀਤੀ ਗਈ ਐੱਫ ਆਈ ਆਰ ਵਿੱਚ ਕਿਹਾ ਗਿਆ ਹੈ ਕਿ ਗੁਰਪਤਵੰਤ ਸਿੰਘ ਪੰਨੂ ਨੇ 10 ਅਗਸਤ 2025 ਨੂੰ ਪਾਕਿਸਤਾਨ ਦੇ ਲਾਹੌਰ ਪ੍ਰੈੱਸ ਕਲੱਬ ਵਿੱਚ ‘ਮੀਟ ਦਿ ਪ੍ਰੈੱਸ’ ਦੌਰਾਨ ਅਮਰੀਕਾ ਦੇ ਵਾਸ਼ਿੰਗਟਨ ਤੋਂ ਇੱਕ ਵੀਡੀਓ ਲਿੰਕ ਰਾਹੀਂ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਸੀ। ਇਸ ਦੌਰਾਨ ਉਸ ਨੇ ਮੁੱਖ ਤੌਰ ’ਤੇ ਪੰਜਾਬ ਉੱਤੇ ਭਾਰਤ ਦੀ ਪ੍ਰਭੂਸੱਤਾ ਨੂੰ ਰੱਦ ਕਰਨ ਅਤੇ ਖਾਲਿਸਤਾਨ ਨੂੰ ਉਤਸ਼ਾਹਿਤ ਕਰਨ ’ਤੇ ਜ਼ੋਰ ਦਿੱਤਾ ਸੀ। ਉਸ ਨੇ ਲਾਹੌਰ ਪ੍ਰੈੱਸ ਕਲੱਬ ਵਿੱਚ ਵਾਸ਼ਿੰਗਟਨ ਤੋਂ ਇੱਕ ਵੀਡੀਓ ਲਿੰਕ ਪ੍ਰੋਗਰਾਮ ਦੌਰਾਨ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਨੂੰ ਕਵਰ ਕਰਦਾ ਇੱਕ ‘ਦਿੱਲੀ ਬਣੇਗਾ ਖਾਲਿਸਤਾਨ’ ਦਾ ਨਕਸ਼ਾ ਵੀ ਜਾਰੀ ਕੀਤਾ ਸੀ।

Advertisement

ਐੱਫ ਆਈ ਆਰ ਵਿੱਚ ਕਿਹਾ ਗਿਆ ਹੈ, ‘‘ਪੰਨੂ ਨੇ ਪਾਕਿਸਤਾਨ ਵਿੱਚ ‘ਮੀਟ ਦਿ ਪ੍ਰੈੱਸ’ ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿੱਚ ਸਿੱਖ ਫੌਜੀਆਂ ਨੂੰ 11 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਸੀ ਜੋ ਕਿ 15 ਅਗਸਤ 2025 ਨੂੰ ਲਾਲ ਕਿਲ੍ਹੇ ’ਤੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਕੌਮੀ ਝੰਡਾ ਲਹਿਰਾਉਣ ਤੋਂ ਰੋਕਣ ਲਈ ਸੀ। ਉਸ ਨੇ ‘ਸਿੱਖਸ ਫਾਰ ਜਸਟਿਸ’ ਦਾ ਨਵਾਂ ‘ਦਿੱਲੀ ਬਣੇਗਾ ਖਾਲਿਸਤਾਨ’ ਰਾਇਸ਼ੁਮਾਰੀ ਨਕਸ਼ਾ ਵੀ ਜਾਰੀ ਕੀਤਾ, ਜਿਸ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਨੂੰ ਖਾਲਿਸਤਾਨ ਵਿੱਚ ਦਿਖਾਇਆ ਗਿਆ ਸੀ।’’

ਜੁਲਾਈ 2020 ਵਿੱਚ ਪੰਨੂ ਨੂੰ ਐਲਾਨਿਆ ਗਿਆ ਸੀ ਅਤਿਵਾਦੀ

ਜੁਲਾਈ 2020 ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਨੂ ਨੂੰ ਇੱਕ ‘ਵਿਅਕਤੀਗਤ ਅਤਿਵਾਦੀ’ ਐਲਾਨਿਆ ਗਿਆ ਸੀ ਅਤੇ ਦੇਸ਼ ਵਿੱਚ ਉਸ ਖ਼ਿਲਾਫ਼ ਅਤਿਵਾਦ ਦੇ ਦੋਸ਼ਾਂ ਹੇਠ ਕਈ ਕੇਸ ਦਰਜ ਹਨ। ਇਸ ਤੋਂ ਪਹਿਲਾਂ 23 ਸਤੰਬਰ ਨੂੰ ਰਾਇਟਰਜ਼ ਦੇ ਹਵਾਲੇ ਨਾਲ ਸੀਬੀਸੀ ਨੇ ਦੱਸਿਆ ਕਿ ਕੈਨੇਡਾ ਦੀ ਪੁਲੀਸ ਨੇ ਓਂਟਾਰੀਓ ਵਿੱਚ ਖਾਲਿਸਤਾਨੀ ਅਤਿਵਾਦੀ ਇੰਦਰਜੀਤ ਸਿੰਘ ਗੋਸਲ ਨੂੰ ਹਥਿਆਰਾਂ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। ਗੋਸਲ ਵੀ ‘ਸਿੱਖਸ ਫਾਰ ਜਸਟਿਸ’ ਦਾ ਮੈਂਬਰ ਹੈ। ਗੋਸਲ, ਹਰਦੀਪ ਸਿੰਘ ਨਿੱਝਰ ਦਾ ਕਰੀਬੀ ਸਾਥੀ ਸੀ। ਨਿੱਝਰ ਵੀ ਖਾਲਿਸਤਾਨੀ ਅਤਿਵਾਦੀ ਸੀ ਜਿਸ ਦੀ ਜੂਨ 2023 ਵਿੱਚ ਬ੍ਰਿਟਿਸ਼ ਕੋਲੰਬੀਆ ਵਿੱਚ ਇੱਕ ਗੁਰਦੁਆਰੇ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

 

 

Advertisement
Show comments