ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਨਵੀਂ ਦਿੱਲੀ, 24 ਅਕਤੂਬਰ

ਤੇਲ ਕੀਮਤਾਂ ਦਾ ਸ਼ੂਟ ਵਟਣਾ ਅੱਜ ਲਗਾਤਾਰ ਪੰਜਵੇਂ ਦਿਨ ਵੀ ਜਾਰੀ ਰਿਹਾ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਅੱਜ 35-35 ਪੈਸੇ ਪ੍ਰਤੀ ਲਿਟਰ ਹੋਰ ਵਧ ਗਈਆਂ। ਇਸ ਸੱਜਰੇ ਵਾਧੇ ਨਾਲ ਪੱਛਮੀ ਬੰਗਾਲ ਵਿੱਚ ਵੀ ਡੀਜ਼ਲ ਨੇ ਸੈਂਕੜਾ ਜੜ ਦਿੱਤਾ ਹੈ। ਸਰਕਾਰੀ ਮਾਲਕੀ ਵਾਲੇ ਈਂਧਣ ਰਿਟੇਲਰਾਂ ਵੱਲੋਂ ਜਾਰੀ ਕੀਮਤ ਨੋਟੀਫਿਕੇਸ਼ਨ ਮੁਤਾਬਕ ਦਿੱਲੀ ਵਿੱਚ ਹੁਣ ਪੈਟਰੋਲ ਦੀ ਕੀਮਤ 107.59 ਰੁਪਏ ਪ੍ਰਤੀ ਲਿਟਰ ਤੇ ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ਵਿੱਚ 113.46 ਰੁਪਏ ਪ੍ਰਤੀ ਲਿਟਰ ਨੂੰ ਜਾ ਪੁੱਜੀ ਹੈ। ਦਿੱਲੀ ਤੇ ਮੁੰਬਈ ਵਿੱਚ ਡੀਜ਼ਲ ਦਾ ਭਾਅ ਕ੍ਰਮਵਾਰ 104.38 ਰੁਪਏ ਤੇ 96.32 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ। 18 ਤੇ 19 ਅਕਤੂਬਰ ਨੂੰ ਤੇਲ ਕੀਮਤਾਂ ਵਿੱਚ ਕੋਈ ਫੇਰਬਦਲ ਨਾ ਹੋਣ ਮਗਰੋਂ ਪਿਛਲੇ ਪੰਜ ਦਿਨਾਂ ਤੋਂ ਤੇਲ ਕੀਮਤਾਂ ਵਿੱਚ 35-35 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ। ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All