ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਓਲੰਪਿਕ: ਭਾਰਤ ਨੇ ਸਪੇਨ ਨੂੰ 2-1 ਨਾਲ ਹਰਾ ਕੇ ਕਾਂਸੇ ਦਾ ਤਗਮਾ ਜਿੱਤਿਆ

52 ਸਾਲਾਂ ਬਾਅਦ ਹਾਕੀ ਵਿਚ ਲਗਾਤਾਰ ਦੋ ਤਗ਼ਮੇ; ਭਾਰਤ ਲਈ ਕਪਤਾਨ ਹਰਮਨਪ੍ਰੀਤ ਸਿੰਘ ਨੇ ਦੋਵੇਂ ਗੋਲ ਕੀਤੇ, ਪ੍ਰਧਾਨ ਮੰਤਰੀ ਮੋਦੀ ਵੱਲੋਂ ਟੀਮ ਨੂੰ ਵਧਾਈ
Advertisement

ਪੈਰਿਸ, 8 ਅਗਸਤ

ਭਾਰਤ ਦੀ ਪੁਰਸ਼ ਹਾਕੀ ਟੀਮ ਨੇ ਅੱਜ ਇਥੇ ਪੈਰਿਸ ਓਲੰਪਿਕ ਵਿਚ ਤੀਜੇ ਸਥਾਨ ਦੇ ਮੁਕਾਬਲੇ ਲਈ ਸਪੇਨ ਨੂੰ 2-1 ਨਾਲ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਭਾਰਤ ਲਈ ਕਪਤਾਨ ਹਰਮਨਪ੍ਰੀਤ ਸਿੰਘ ਨੇ 30ਵੇਂ ਤੇ 33ਵੇਂ ਮਿੰਟ ਵਿਚ ਗੋਲ ਕੀਤੇ। ਹਰਮਨਪ੍ਰੀਤ, ਜੋ ‘ਸਰਪੰਚ’ ਦੇ ਨਾਂ ਨਾਲ ਵੀ ਮਕਬੂਲ ਹਨ, ਨੇ ਪੈਰਿਸ ਓਲੰਪਿਕ ਵਿਚ ਕੁੱਲ 11 ਗੋਲ ਕੀਤੇ ਹਨ। ਭਾਰਤ ਲਈ ਪੈਰਿਸ ਓਲੰਪਿਕ ਦਾ ਇਹ ਚੌਥਾ ਤਗ਼ਮਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਵਧਾਈ ਦਿੱਤੀ। ਇਸ ਦੌਰਾਨ ਹਾਕੀ ਇੰਡੀਆ ਨੇ ਕਾਂਸੀ ਦਾ ਤਗ਼ਮਾ ਜੇਤੂ ਭਾਰਤੀ ਟੀਮ ਦੇ ਖਿਡਾਰੀਆਂ ਨੂੰ 15-15 ਲੱਖ ਰੁਪਏ ਅਤੇ ਸਹਾਇਕ ਸਟਾਫ ਦੇ ਹਰੇਕ ਮੈਂਬਰ ਨੂੰ 7.5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। 

Advertisement

Advertisement