ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਸਾਲ 2020 ਵਿੱਚ ਹੋਏ ਦਿੱਲੀ ਦੰਗਿਆਂ ਦੀ ਕਥਿਤ ਸਾਜ਼ਿਸ਼ ਨਾਲ ਜੁੜੇ ਕੇਸ ਵਿੱਚ ਜੇਐੱਨਯੁੂ ਦੇ ਸਾਬਕਾ ਵਿਦਿਆਰਥੀ ਉਮਰ ਖਾਲਿਦ ਦੀ ਜ਼ਮਾਨਤ ਅਰਜ਼ੀ ਦੂਜੇ ਬੈਂਚ ਕੋਲ ਭੇਜਣ ਦਾ ਹੁਕਮ ਦਿੱਤਾ ਹੈ, ਜਿਸ ’ਤੇ ਹੁਣ 20 ਮਈ ਨੂੰ ਸੁਣਵਾਈ ਹੋਵੇਗੀ। ਜਸਟਿਸ ਮੁਕਤਾ ਗੁਪਤਾ ਦੀ ਅਗਵਾਈ ਵਾਲੇ ਬੈਂਚ ਨੇ ਕੇਸ ਸਬੰਧੀ ਪਹਿਲਾਂ ਜਾਰੀ ਹੁਕਮਾਂ ’ਤੇ ਗੌਰ ਕੀਤਾ ਤਾਂ ਪਤਾ ਲੱਗਾ ਕਿ ਜਸਟਿਸ ਸਿਧਾਰਥ ਮ੍ਰਿਦੁਲ ਅਤੇ ਜਸਟਿਸ ਰਜਨੀਸ਼ ਭਟਨਾਗਰ ਦੇ ਬੈਂਚ ਨੇ ਇਸ ਮਾਮਲੇ ’ਤੇ ਅੰਸ਼ਕ ਸੁਣਵਾਈ ਕੀਤੀ ਸੀ। ਬੈਂਚ ਨੇ ਹੁਕਮ ਦਿੱਤਾ, ‘‘ਮਾਮਲਾ ਜਸਟਿਸ ਸਿਧਾਰਥ ਮ੍ਰਿਦੁਲ ਅਤੇ ਜਸਟਿਸ ਰਜਨੀਸ਼ ਭਟਨਾਗਰ ਦੀ ਬੈਂਚ ਸਾਹਮਣੇ ਸ਼ੁੱਕਰਵਾਰ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਜਾਵੇ।’’ -ਏਜੰਸੀ