ਓਮੀਕਰੋਨ: ਦੇਸ਼ ਵਿਚ 17 ਨਵੇਂ ਕੇਸ ਆਏ ਸਾਹਮਣੇ

ਓਮੀਕਰੋਨ: ਦੇਸ਼ ਵਿਚ 17 ਨਵੇਂ ਕੇਸ ਆਏ ਸਾਹਮਣੇ

ਨਵੀਂ ਦਿੱਲੀ ’ਚ ਐਤਵਾਰ ਨੂੰ ਸਿਹਤ ਕਰਮੀ ਕਰੋਨਾ ਸੈਂਪਲ ਹਾਸਲ ਕਰਦੀ ਹੋਈ। -ਫੋਟੋ: ਮੁਕੇਸ਼ ਅਗਰਵਾਲ

ਨਵੀਂ ਦਿੱਲੀ/ਪੁਣੇ/ਜੈਪੁਰ, 5 ਦਸੰਬਰ

ਕੌਮੀ ਰਾਜਧਾਨੀ ਨਵੀਂ ਦਿੱਲੀ ’ਚ ਕਰੋਨਾਵਾਇਰਸ ਦੇ ਨਵੇਂ ਸਰੂਪ ਓਮੀਕਰੋਨ ਦਾ ਪਹਿਲਾ ਕੇਸ ਮਿਲਣ ਦੇ ਨਾਲ ਹੀ ਮਹਾਰਾਸ਼ਟਰ ਦੇ ਪੁਣੇ ’ਚ 7 ਤੇ ਰਾਜਸਥਾਨ ਦੇ ਜੈਪੁਰ ’ਚ ਨੌਂ ਨਵੇਂ ਕੇਸ ਮਿਲਣ ਨਾਲ ਦੇਸ਼ ’ਚ ਇਸ ਨਵੇਂ ਵਾਇਰਸ ਦੇ ਕੇਸਾਂ ਦੀ ਕੁੱਲ ਗਿਣਤੀ 21 ਹੋ ਗਈ ਹੈ। 

ਪ੍ਰਾਪਤ ਜਾਣਕਾਰੀ ਅਨੁਸਾਰ ਤਨਜ਼ਾਨੀਆ ਤੋਂ ਦਿੱਲੀ ਆਇਆ ਇੱਕ 37 ਸਾਲਾ ਵਿਅਕਤੀ ਓਮੀਕਰੋਨ ਤੋਂ ਪੀੜਤ ਪਾਇਆ ਗਿਆ ਹੈ। ਲੋਕ ਨਾਇਕ ਜੈ ਪ੍ਰਕਾਸ਼ (ਐੱਲਐੱਨਜੇਪੀ) ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਰੀਜ਼ ਦਾ ਇਸ ਸਮੇਂ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ ਤੇ ਉਸ ’ਚ ਬਿਮਾਰੀ ਦੇ ਮਾਮੂਲੀ ਲੱਛਣ ਹਨ। ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਕਿਹਾ, ‘ਹੁਣ ਤੱਕ ਕੋਵਿਡ-19 ਦੇ 17 ਮਰੀਜ਼ ਤੇ ਉਨ੍ਹਾਂ ਦੇ ਸੰਪਰਕ ’ਚ ਆੲੇ ਛੇ ਜਣਿਆਂ ਨੂੰ ਲੋਕ ਨਾਇਕ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਮੁੱਢਲੀਆਂ ਰਿਪੋਰਟਾਂ ਅਨੁਸਾਰ ਹੁਣ ਤੱਕ ਜੀਨੋਮ ਸੀਕੁਐਂਸਿੰਗ ਲਈ ਭੇਜੇ ਗਏ 12 ਨਮੂਨਿਆਂ ’ਚੋਂ ਇੱਕ ’ਚ ਓਮੀਕਰੋਨ ਸਰੂਪ ਪਾਇਆ ਗਿਆ ਹੈ।’

ਮੈਡੀਕਲ ਡਾਇਰੈਕਟਰ ਸੁਰੇਸ਼ ਕੁਮਾਰ ਨੇ ਕਿਹਾ, ‘ਮਰੀਜ਼ ਭਾਰਤੀ ਹੈ ਅਤੇ ਉਹ ਤਨਜ਼ਾਨੀਆ ਤੋਂ ਆਇਆ ਹੈ। ਉਸ ਦੇ ਗਲੇ ’ਚ ਸੋਜ਼, ਬੁਖਾਰ ਤੇ ਸਰੀਰ ’ਚ ਦਰਦ ਵਰਗੇ ਲਾਗ ਦੇ ਮਾਮੂਲੀ ਲੱਛਣ ਹਨ ਤੇ ਉਸ ਨੂੰ ਦੋ ਦਸੰਬਰ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਸੀ।’ ਦਿੱਲੀ ਦੇ ਸਿਹਤ ਮੰਤਰੀ ਨੇ ਕਿਹਾ ਕਿ ਓਮੀਕਰੋਨ ਸਰੂਪ ਨੂੰ ਫੈਲਣ ਤੋਂ ਰੋਕਣ ਦਾ ਸਭ ਤੋਂ ਅਸਰਦਾਰ ਢੰਗ ਕੌਮਾਂਤਰੀ ਉਡਾਣਾਂ ’ਤੇ ਪਾਬੰਦੀ ਲਾਉਣਾ ਹੈ। ਕੇਂਦਰ ਸਰਕਾਰ ਨੂੰ ਇਸ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਜੈਨ ਨੇ ਕਿਹਾ ਕਿ ਇਸ ਗੱਲ ਦੀ 99 ਫੀਸਦ ਸੰਭਾਵਨਾ ਹੈ ਕਿ ਮਾਸਕ ਕੋਵਿਡ-19 ਦੇ ਸਾਰੇ ਸਰੂਪਾਂ ਤੋਂ ਲੋਕਾਂ ਦਾ ਬਚਾਅ ਕਰ ਸਕਦਾ ਹੈ। ਬੂਸਟਰ ਖੁਰਾਕ ਸਬੰਧੀ ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ, ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਤੇ ਮਾਹਿਰਾਂ ਦੀ ਸਿਫਾਰਸ਼ ਦਾ ਪਾਲਣ ਕਰੇਗੀ। ਇਸੇ ਤਰ੍ਹਾਂ ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ’ਚ ਸੱਤ ਜਣਿਆਂ ਦੇ ਓਮੀਕਰੋਨ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਇੱਕ ਸਿਹਤ ਅਧਿਕਾਰੀ ਨੇ ਦੱਸਿਆ ਕਿ ਪੀੜਤਾਂ ’ਚ ਨਾਇਜੀਰੀਆ ਤੋਂ ਆਈ ਔਰਤ ਤੇ ਉਸ ਦੀਆਂ ਦੋ ਧੀਆਂ ਸ਼ਾਮਲ ਹਨ। ਉਹ ਆਪਣੇ ਭਰਾ ਨੂੰ ਮਿਲ ਕੇ ਆਈ ਸੀ। ਅਧਿਕਾਰੀ ਨੇ ਦੱਸਿਆ ਕਿ ਮਹਿਲਾ ਦਾ ਭਰਾ ਤੇ ਉਸ ਦੀਆਂ ਦੋ ਧੀਆਂ ਵੀ ਓਮੀਕਰੋਨ ਤੋਂ ਪੀੜਤ ਮਿਲੀਆਂ ਹਨ। ਦੂਜੇ ਪਾਸੇ ਪਿਛਲੇ ਮਹੀਨੇ ਦੇ ਆਖਰੀ ਹਫ਼ਤੇ ਫਿਨਲੈਂਡ ਤੋਂ ਪੁਣੇ ਮੁੜੇ ਇੱਕ ਹੋਰ ਵਿਅਕਤੀ ਦੇ ਵੀ ਓਮੀਕਰੋਨ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਮਹਾਰਾਸ਼ਟਰ ’ਚ ਹੁਣ ਤੱਕ ਅੱਠ ਜਣਿਆਂ ਦੇ ਓਮੀਕਰੋਨ ਤੋਂ ਪੀੜਤ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ। ਉੱਧਰ ਰਾਜਸਥਾਨ ਦੀ ਰਾਜਧਾਨੀ ਜੈਪੁਰ ’ਚ ਨੌਂ ਲੋਕਾਂ ਦੇ ਓਮੀਕਰੋਨ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਇੱਕ ਸਿਹਤ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ’ਚੋਂ ਚਾਰ ਜਣੇ ਦੱਖਣੀ ਅਫਰੀਕਾ ਤੋਂ ਮੁੜੇ ਹਨ ਅਤੇ ਪੰਜ ਜਣੇ ਉਨ੍ਹਾਂ ਦੇ ਸੰਪਰਕ ’ਚ ਆਏ ਉਨ੍ਹਾਂ ਦੇ ਰਿਸ਼ਤੇਦਾਰ ਹਨ। ਮੈਡੀਕਲ ਸਕੱਤਰ ਵੈਭਵ ਗਲਾਰੀਆ ਨੇ ਦੱਸਿਆ ਕਿ ਪੀੜਤਾਂ ਦੀ ਜੀਨੋਮ ਸੀਕੁਐਂਸਿੰਗ ਰਾਹੀਂ ਨੌਂ ਜਣਿਆਂ ਦੇ ਓਮੀਕਰੋਨ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਦੱਸਿਆ ਕਿ ਪੀੜਤਾਂ ਦੇ ਸੰਪਰਕ ’ਚ ਆਏ ਸਾਰੇ ਲੋਕਾਂ ਦੀ ਭਾਲ ਕਰਕੇ ਉਨ੍ਹਾਂ ਦੇ ਨਮੂਨੇ ਹਾਸਲ ਕੀਤੇ ਜਾ ਰਹੇ ਹਨ।  ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਰਨਾਟਕ (2), ਮਹਾਰਾਸ਼ਟਰ (1) ਤੇ ਗੁਜਰਾਤ (1) ’ਚ ਓਮੀਕਰੋਨ ਦੇ ਕੇਸ ਸਾਹਮਣੇ ਆ ਚੁੱਕੇ ਹਨ। -ਪੀਟੀਆਈ

ਪੰਜਾਬ ’ਚ ਕਰੋਨਾ ਦੇ 38 ਨਵੇਂ ਕੇਸ

ਚੰਡੀਗੜ੍ਹ (ਟਨਸ): ਕਰੋਨਾਵਾਇਰਸ ਕਾਰਨ ਪੰਜਾਬ ’ਚ 24 ਘੰਟਿਆਂ ਦੌਰਾਨ ਕੋਈ ਮੌਤ ਨਹੀਂ ਹੋਈ ਹੈ ਪਰ 38 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 23 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਸਿਹਤ ਵਿਭਾਗ ਅਨੁਸਾਰ ਇਸ ਸਮੇਂ ਸੂਬੇ ਵਿੱਚ ਕਰੋਨਾ ਦੇ 361 ਐਕਟਿਵ ਕੇਸ ਹਨ। ਸੂਬੇ ’ਚ ਹੁਣ ਤੱਕ ਕਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦਾ ਅੰਕੜਾ 16608 ’ਤੇ ਪਹੁੰਚ ਚੁੱਕਾ ਹੈ। ਦੂਜੇ ਪਾਸੇ ਹਰਿਆਣਾ ਵਿੱਚ ਕਰੋਨਾ ਦੇ 22 ਨਵੇਂ ਕੇਸ ਸਾਹਮਣੇ ਆਏ ਹਨ ਅਤੇ 17 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਹਰਿਆਣਾ ’ਚ 162 ਐਕਟਿਵ ਕੇਸ ਹਨ।

ਦੇਸ਼ ’ਚ ਕਰੋਨਾ ਕਾਰਨ 2796 ਮੌਤਾਂ

ਨਵੀਂ ਦਿੱਲੀ: ਦੇਸ਼ ’ਚ ਪਿਛਲੇ 24 ਘੰਟਿਆਂ ਅੰਦਰ ਕੋਵਿਡ-19 ਦੇ 8895 ਨਵੇਂ ਕੇਸ ਸਾਹਮਣੇ ਆਉਣ ਨਾਲ ਕਰੋਨਾ ਪੀੜਤਾਂ ਦੀ ਗਿਣਤੀ 3,46,33,255 ਹੋ ਗਈ ਹੈ ਜਦਕਿ 2796 ਹੋਰ ਮੌਤਾਂ ਹੋਣ ਨਾਲ ਇਸ ਮਹਾਮਾਰੀ ਕਰਨ ਮਰਨ ਵਾਲਿਆਂ ਦੀ ਗਿਣਤੀ 4,73,326 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਇਸ ਤੋਂ ਪਹਿਲਾਂ ਲੰਘੇ ਸਾਲ 21 ਜੁਲਾਈ ਨੂੰ ਭਾਰਤ ’ਚ ਇੱਕ ਦਿਨ ਅੰਦਰ ਕਰੋਨਾ ਕਾਰਨ 3998 ਮੌਤਾਂ ਹੋਈਆਂ ਸਨ। ਮੰਤਰਾਲੇ ਨੇ ਦੱਸਿਆ ਕਿ ਮੌਤਾਂ ਦੇ 2796 ਮਾਮਲਿਆਂ ’ਚ ਬਿਹਾਰ ਦੇ 2426 ਕੇਸ ਜੋੜੇ ਗਏ ਹਨ ਜਿਨ੍ਹਾਂ ਨੂੰ ਅੱਜ ਅੰਕੜਿਆਂ ’ਚ ਸ਼ਾਮਲ ਕੀਤਾ ਗਿਆ ਹੈ। ਕੇਰਲਾ ’ਚ ਵੀ ਮੌਤਾਂ ਦੇ ਪਿਛਲੇ 263 ਕੇਸ ਸ਼ਾਮਲ ਕੀਤੇ ਗਏ ਹਨ। -ਪੀਟੀਆਈ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All