ਉਂਝਾ(ਗੁਜਰਾਤ), 17 ਅਕਤੂਬਰ
ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦਾਅਵਾ ਕੀਤਾ ਕਿ ਕੇਂਦਰ ਦੀ ਭਾਜਪਾ ਸਰਕਾਰ ਉਨ੍ਹਾਂ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਗੁਜਰਾਤ ਚੋਣਾਂ ਦੇ ਨਤੀਜਿਆਂ ਤੱਕ ਜੇਲ੍ਹ ਵਿੱਚ ਰੱਖਣ ਦੀ ਯੋਜਨਾ ਬਣਾ ਰਹੀ ਹੈ ਤਾਂ ਕਿ ਸਿਸੋਦੀਆ ਨੂੰ ਸੂਬੇ ਵਿੱਚ ਚੋਣ ਪ੍ਰਚਾਰ ਕਰਨ ਤੋਂ ਰੋਕਿਆ ਜਾ ਸਕੇ। ਇਥੇ ਮਹਿਸਾਨਾ ਜ਼ਿਲ੍ਹੇ ਦੇ ਉਂਝਾ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ 8 ਦਸੰਬਰ ਨੂੰ ਗੁਜਰਾਤ ਚੋਣਾਂ ਜਿੱਤਣ ਮਗਰੋਂ ‘ਜੇਲ੍ਹ ਕੇ ਤਾਲੇ ਟੂਟੇਂਗੇ, ਮਨੀਸ਼ ਸਿਸੋਦੀਆ ਛੂਟੇਂਗੇ।’ -ਪੀਟੀਆਈ