ਇਕ ਦੇਸ਼, ਇਕ ਚੋਣ: ਕਾਨੂੰਨ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੇ ਕਮੇਟੀ ਦੇ ਪ੍ਰਧਾਨ ਕੋਵਿੰਦ ਨੂੰ ਮੁੱਦੇ ਬਾਰੇ ਜਾਣਕਾਰੀ ਦਿੱਤੀ
                    ਨਵੀਂ ਦਿੱਲੀ, 3 ਸਤੰਬਰ ਕਾਨੂੰਨ ਮੰਤਰਾਲੇ ਦੇ ਚੋਟੀ ਦੇ ਅਧਿਕਾਰੀਆਂ ਨੇ ਅੱਜ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਸ੍ਰੀ ਕੋਵਿੰਦ ਲੋਕ ਸਭਾ, ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਤੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਇਕੋ ਨਾਲ ਕਰਾਉਣ ਦੀ ਸੰਭਾਵਨਾ ’ਤੇ ਗੌਰ...
                
        
        
    
                 Advertisement 
                
 
            
        ਨਵੀਂ ਦਿੱਲੀ, 3 ਸਤੰਬਰ
ਕਾਨੂੰਨ ਮੰਤਰਾਲੇ ਦੇ ਚੋਟੀ ਦੇ ਅਧਿਕਾਰੀਆਂ ਨੇ ਅੱਜ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਸ੍ਰੀ ਕੋਵਿੰਦ ਲੋਕ ਸਭਾ, ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਤੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਇਕੋ ਨਾਲ ਕਰਾਉਣ ਦੀ ਸੰਭਾਵਨਾ ’ਤੇ ਗੌਰ ਕਰਨ ਅਤੇ ਇਸ ਸਬੰਧ ਵਿੱਚ ਸਿਫਾਰਸ਼ਾਂ ਲਈ ਬਣਾਈ ਉੱਚੀ ਪੱਧਰੀ ਕਮੇਟੀ ਦੇ ਪ੍ਰਧਾਨ ਹਨ। ਸਰਕਾਰ ਨੇ ਸ਼ਨਿਚਰਵਾਰ ਨੂੰ ਅੱਠ ਮੈਂਬਰੀ ਕਮੇਟੀ ਨੋਟੀਫਾਈ ਕੀਤੀ ਸੀ। ਸੂਤਰਾਂ ਨੇ ਦੱਸਿਆ ਕਿ ਕਾਨੂੰਨ ਸਕੱਤਰ ਨਿਤੇਨ ਚੰਦਰਾ, ਵਿਧਾਨਕ ਸਕੱਤਰ ਰੀਤਾ ਵਸ਼ਿਸ਼ਟ ਅਤੇ ਹੋਰਾਂ ਨੇ ਅੱਜ ਦੁਪਹਿਰ ਵੇਲੇ ਇਹ ਦੱਸਣ ਲਈ ਕੋਵਿੰਦ ਨਾਲ ਮੁਲਾਕਾਤ ਕੀਤੀ ਕਿ ਉਹ ਕਮੇਟੀ ਮੂਹਰੇ ਏਜੰਡੇ ’ਤੇ ਕਿਵੇਂ ਅੱਗੇ ਵਧਣਗੇ। ਚੰਦਰਾ ਉੱਚ ਪੱਧਰੀ ਕਮੇਟੀ ਦੇ ਸਕੱਤਰ ਵੀ ਹਨ। -ਪੀਟੀਆਈ
                 Advertisement 
                
 
            
        
                 Advertisement 
                
 
            
        