ਮੁੰਬਈ, 28 ਜੂਨ
ਮੁੰਬਈ ਵਿੱਚ ਦੇਰ ਰਾਤ ਚਾਰ ਮੰਜ਼ਿਲਾ ਰਿਹਾਇਸ਼ੀ ਇਮਾਰਤ ਢਹਿਣ ਕਾਰਨ 10 ਵਿਅਕਤੀਆਂ ਦੀ ਮੌਤ ਹੋ ਗਈ ਅਤੇ 13 ਹੋਰ ਜ਼ਖ਼ਮੀ ਹੋ ਗਏ। ਫਾਇਰ ਬ੍ਰਿਗੇਡ ਦੇ ਅਧਿਕਾਰੀ ਨੇ ਦੱਸਿਆ ਕਿ ਕੁਰਲਾ ਦੀ ਨਾਇਕ ਮਿਉਂਸਪਲ ਸੁਸਾਇਟੀ ਵਿੱਚ ਸਥਿਤ ਰਿਹਾਇਸ਼ੀ ਇਮਾਰਤ ਦਾ ਹਿੱਸਾ ਦੇਰ ਰਾਤ ਢਹਿ ਗਿਆ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਘਾਟਕੋਪਰ ਅਤੇ ਸਾਯਨ ਦੇ ਸਰਕਾਰੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ।