ਨਵੀਂ ਦਿੱਲੀ, 23 ਮਾਰਚ
ਵਿੱਤ ਤੇ ਕਾਰਪੋਰੇਟ ਮਾਮਲਿਆਂ ਬਾਰੇ ਰਾਜ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਰਾਜ ਸਭਾ ’ਚ ਦੱਸਿਆ ਕਿ ਅਕਤੂਬਰ 2020 ਤੋਂ ਬਾਅਦ ਆਰਥਿਕ ਗਤੀਵਿਧੀਆਂ ’ਚ ਤੇਜ਼ੀ ਆਉਣ ਨਾਲ ਪਿਛਲੇ ਪੰਜ ਮਹੀਨਿਆਂ ਦੌਰਾਨ ਇੱਕ ਲੱਖ ਕਰੋੜ ਰੁਪਏ ਦਾ ਜੀਐੱਸਟੀ ਇਕੱਠਾ ਹੋਇਆ ਹੈ। ਉਨ੍ਹਾਂ ਪ੍ਰਸ਼ਨ ਕਾਲ ਦੌਰਾਨ ਇਹ ਜਾਣਕਾਰੀ ਦਿੱਤੀ। -ਪੀਟੀਆਈ