ਸ਼ਿਮਲਾ, 15 ਜੁਲਾਈ
ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਚੱਲਦੀ ਕਾਰ ਉੱਤੇ ਪੱਥਰ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਸੀਨੀਅਰ ਆਫਤ ਪ੍ਰਬੰਧਨ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਵੀਰਵਾਰ ਰਾਤ ਕਰੀਬ 10.45 ਵਜੇ ਨਿਰਮੰਡ ਤਹਿਸੀਲ ਦੇ ਬਾਗੀਪੁਲ ਦੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੋਲਨ ਜ਼ਿਲ੍ਹੇ ਦੇ ਦੇਵਾਨੰਦ ਵਜੋਂ ਹੋਈ ਹੈ, ਜਦਕਿ ਸੰਜੀਵ ਕੁਮਾਰ, ਦੀਪਕ ਕੁਮਾਰ ਅਤੇ ਅਕਸ਼ੈ ਕੁਮਾਰ ਹਾਦਸੇ ‘ਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਰਾਮਪੁਰ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।