ਸ੍ਰੀਨਗਰ: ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ’ਚ ਅੱਜ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਇੱਕ ਅਤਿਵਾਦੀ ਮਾਰਿਆ ਗਿਆ ਅਤੇ ਦੋ ਸੁਰੱਖਿਆ ਕਰਮੀ ਜ਼ਖ਼ਮੀ ਹੋ ਗਏ। ਪੁਲੀਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਕਰੀਰੀ ਇਲਾਕੇ ਦੇ ਵਾਨੀਗਾਮ ਬਾਲਾ ’ਚ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਮਗਰੋਂ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਇਸੇ ਦੌਰਾਨ ਅਤਿਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਆਂ ਚਲਾਈਆਂ। ਸੁਰੱਖਿਆ ਕਰਮੀਆਂ ਵੱਲੋਂ ਜਵਾਬੀ ਕਾਰਵਾਈ ਕੀਤੇ ਜਾਣ ’ਤੇ ਮੁਕਾਬਲਾ ਸ਼ੁਰੂ ਹੋ ਗਿਆ। ਮੁਕਾਬਲੇ ’ਚ ਮਾਰੇ ਗਏ ਅਤਿਵਾਦੀ ਦੀ ਸ਼ਨਾਖਤ ਲਈ ਯਤਨ ਕੀਤੇ ਜਾ ਰਹੇ ਹਨ। -ਪੀਟੀਆਈ