ਨਵੀਂ ਦਿੱਲੀ, 12 ਅਗਸਤ
ਕੇਂਦਰੀ ਗ੍ਰਹਿ ਸਕੱਤਰ ਅਜੈ ਕੁਮਾਰ ਭੱਲਾ ਦੇ ਸੇਵਾਕਾਲ ’ਚ ਇਕ ਸਾਲ ਦਾ ਵਾਧਾ ਕੀਤਾ ਗਿਆ ਹੈ। ਪਰਸੋਨਲ ਮੰਤਰਾਲੇ ਦੇ ਹੁਕਮਾਂ ਮੁਤਾਬਕ ਉਨ੍ਹਾਂ ਦਾ ਮੌਜੂਦਾ ਕਾਰਜਕਾਲ 22 ਅਗਸਤ ਨੂੰ ਖ਼ਤਮ ਹੋਣ ਵਾਲਾ ਸੀ। ਆਸਾਮ-ਮੇਘਾਲਿਆ ਕਾਡਰ ਦੇ 1984 ਬੈਚ ਦੇ ਆਈਏਐੱਸ ਅਫ਼ਸਰ ਸ੍ਰੀ ਭੱਲਾ ਨੂੰ ਅਗਸਤ 2019 ’ਚ ਗ੍ਰਹਿ ਸਕੱਤਰ ਨਿਯੁਕਤ ਕੀਤਾ ਗਿਆ ਸੀ। ਉਹ ਨਵੰਬਰ 2020 ’ਚ 60 ਸਾਲ ਪੂਰੇ ਹੋਣ ’ਤੇ ਸੇਵਾਮੁਕਤ ਹੋ ਗਏ ਸਨ। ਉਨ੍ਹਾਂ ਦੇ ਕਾਰਜਕਾਲ ’ਚ ਪਿਛਲੇ ਸਾਲ ਅਕਤੂਬਰ ’ਚ ਵਾਧਾ ਕੀਤਾ ਗਿਆ ਸੀ। ਕੈਬਨਿਟ ਦੀ ਨਿਯੁਕਤੀਆਂ ਬਾਰੇ ਕਮੇਟੀ ਨੇ ਭੱਲਾ ਦੇ ਕਾਰਜਕਾਲ ’ਚ ਵਾਧੇ ਨੂੰ ਪ੍ਰਵਾਨਗੀ ਦਿੱਤੀ ਸੀ। -ਪੀਟੀਆਈ