ਸਮਾਂ ਬਚਾਉਂਦੀ ਹੈ ਆਨਲਾਈਨ ਬੁਕਿੰਗ: ਰੇਲ ਮੰਤਰੀ
ਸਰਕਾਰ ਨੇ ਕਿਹਾ ਕਿ ਆਈਆਰਸੀਟੀਸੀ ਦੀ ਰਾਖਵੀਆਂ ਟਿਕਟਾਂ ਦੀ ਆਨਲਾਈਨ ਬੁਕਿੰਗ ਦੀ ਸਹੂਲਤ ਯਾਤਰੀਆਂ ਨੂੰ ਰਿਜ਼ਰਵੇਸ਼ਨ ਕਾਊਂਟਰਾਂ ’ਤੇ ਉਡੀਕ ਕਰਨ ਦੀ ਪਰੇਸ਼ਾਨੀ ਤੋਂ ਬਚਾਉਂਦੀ ਹੈ, ਜਿਸ ਨਾਲ ਸਮਾਂ ਅਤੇ ਯਾਤਰਾ ਖਰਚਾ ਦੋਵਾਂ ਦੀ ਬਚਤ ਹੁੰਦੀ ਹੈ। ਰੇਲ ਮੰਤਰੀ ਅਸ਼ਵਨੀ ਵੈਸ਼ਨਵ...
Advertisement
ਸਰਕਾਰ ਨੇ ਕਿਹਾ ਕਿ ਆਈਆਰਸੀਟੀਸੀ ਦੀ ਰਾਖਵੀਆਂ ਟਿਕਟਾਂ ਦੀ ਆਨਲਾਈਨ ਬੁਕਿੰਗ ਦੀ ਸਹੂਲਤ ਯਾਤਰੀਆਂ ਨੂੰ ਰਿਜ਼ਰਵੇਸ਼ਨ ਕਾਊਂਟਰਾਂ ’ਤੇ ਉਡੀਕ ਕਰਨ ਦੀ ਪਰੇਸ਼ਾਨੀ ਤੋਂ ਬਚਾਉਂਦੀ ਹੈ, ਜਿਸ ਨਾਲ ਸਮਾਂ ਅਤੇ ਯਾਤਰਾ ਖਰਚਾ ਦੋਵਾਂ ਦੀ ਬਚਤ ਹੁੰਦੀ ਹੈ। ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਰਾਜ ਸਭਾ ’ਚ ‘ਆਪ’ ਦੇ ਸੰਜੈ ਸਿੰਘ ਦੇ ਸਵਾਲ ਦੇ ਜਵਾਬ ’ਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਆਨਲਾਈਨ ਟਿਕਟ ਬੁਕਿੰਗ ਰੇਲਵੇ ਦੀਆਂ ਸਭ ਤੋਂ ਅਹਿਮ ਪਹਿਲਕਦਮੀਆਂ ’ਚੋਂ ਇੱਕ ਹੈ।
Advertisement
Advertisement