DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪੰਜਾਬ ਦਾ ਜੁਝਾਰੂਪਣ ਹੀ ਰਾਹ ਦਿਖਾਏਗਾ: Tejinder Singh Sandhu

‘ਨਵਾਂ ਪੰਜਾਬ: ਸੰਕਟ ਤੋਂ ਪਾਰ ਏਜੰਡਾ’ ਵਿਸ਼ੇ ’ਤੇ ਕਾਨਫਰੰਸ

  • fb
  • twitter
  • whatsapp
  • whatsapp
featured-img featured-img
ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨਵੀਂ ਦਿੱਲੀ ਵਿੱਚ ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ। -ਫੋਟੋ:ਮੁਕੇਸ਼ ਅਗਰਵਾਲ
Advertisement

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਨੂੰ ਮੌਜੂਦਾ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਆਪਣੀ ਅਮੀਰ ਅਤੇ ਪ੍ਰਗਤੀਸ਼ੀਲ ਵਿਰਾਸਤ ਤੋਂ ਹਿੰਮਤ ਲੈਣ ਦੀ ਲੋੜ ਹੈ। ਉਨ੍ਹਾਂ ਸਿੱਖਿਆ, ਹੁਨਰ ਵਿਕਾਸ ਅਤੇ ਸੰਸਥਾਈ ਸਮਰੱਥਾ ’ਤੇ ਨਵੇਂ ਸਿਰਿਓਂ ਧਿਆਨ ਕੇਂਦਰਿਤ ਕਰਨ ਦਾ ਸੱਦਾ ਦਿੱਤਾ। ਇੱਥੇ ਕੰਸਟੀਚਿਊਸ਼ਨ ਕਲੱਬ ਵਿੱਚ ‘ਨਵਾਂ ਪੰਜਾਬ: ਸੰਕਟ ਤੋਂ ਪਾਰ ਏਜੰਡਾ’ ਵਿਸ਼ੇ ’ਤੇ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਲਚਕੀਲੇਪਣ, ਸੁਧਾਰ ਅਤੇ ਨਵੀਨਤਾ ਦੇ ਇਤਿਹਾਸ ਨੂੰ ਇਸ ਦੇ ਭਵਿੱਖ ਦੇ ਵਿਕਾਸ ਦੀ ਨੀਂਹ ਵਜੋਂ ਕੰਮ ਕਰਨਾ ਚਾਹੀਦਾ ਹੈ।

ਸੰਧੂ ਨੇ ਕਿਹਾ ਕਿ ਰਾਜ ਦੀਆਂ ਔਰਤਾਂ ਨੂੰ ਬ੍ਰਿਟੇਨ ਦੀਆਂ ਮਹਿਲਾਵਾਂ ਨਾਲੋਂ ਬਹੁਤ ਪਹਿਲਾਂ 1926 ਵਿੱਚ ਹੀ ਵੋਟ ਪਾਉਣ ਦਾ ਅਧਿਕਾਰ ਮਿਲ ਗਿਆ ਸੀ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਰਗੀਆਂ ਪ੍ਰਤੀਨਿਧ ਸੰਸਥਾਵਾਂ ਦੇ ਵਿਕਾਸ ਦਾ ਵੀ ਹਵਾਲਾ ਦਿੱਤਾ। ਉਨ੍ਹਾਂ ਜ਼ੋਰ ਦਿੱਤਾ ਕਿ ਜਮਹੂਰੀ ਭਾਗੀਦਾਰੀ ਅਤੇ ਸਮਾਜਿਕ ਸੁਧਾਰ ਲੰਮੇ ਸਮੇਂ ਤੋਂ ਪੰਜਾਬ ਦੇ ਲੋਕਾਚਾਰ ਵਿੱਚ ਸ਼ਾਮਲ ਹਨ। ਉਨ੍ਹਾਂ ਕਿਹਾ, ‘‘ਪੰਜਾਬ ਦੀ ਕਹਾਣੀ ਦ੍ਰਿੜ੍ਹਤਾ ਅਤੇ ਦੂਰਦਰਸ਼ੀ ਸੋਚ ਦੀ ਹੈ। ਇਥੋਂ ਦੇ ਲੋਕਾਂ ਨੇ ਨਾ ਸਿਰਫ਼ ਰਾਜ ਨੂੰ ਸਗੋਂ ਦੇਸ਼ ਨੂੰ ਵੀ ਆਕਾਰ ਦਿੱਤਾ ਹੈ।’’ ਅਮਰੀਕਾ ’ਚ ਸਾਬਕਾ ਭਾਰਤੀ ਰਾਜਦੂਤ ਨੇ 20ਵੀਂ ਸਦੀ ਦੇ ਸ਼ੁਰੂਆਤੀ ਸੁਧਾਰਕਾਂ ਜਿਵੇਂ ਸਰਦਾਰ ਤੇਜਾ ਸਿੰਘ ਅਤੇ ਮਾਸਟਰ ਤਾਰਾ ਸਿੰਘ ਦੀ ਘਾਲਣਾ ਨੂੰ ਯਾਦ ਕੀਤਾ, ਜਿਨ੍ਹਾਂ ਅਜਿਹੀਆਂ ਸੰਸਥਾਵਾਂ ਸਥਾਪਤ ਕੀਤੀਆਂ ਜੋ ਹਥਿਆਰਬੰਦ ਸੈਨਾਵਾਂ ਸਮੇਤ ਸਾਰੇ ਖੇਤਰਾਂ ਵਿੱਚ ਆਗੂ ਪੈਦਾ ਕਰਦੀਆਂ ਰਹੀਆਂ ਹਨ।ਸੀਨੀਅਰ ਵਕੀਲ ਐੱਚ ਐੱਸ ਫੂਲਕਾ ਨੇ ਖਾਦਾਂ ਦੀ ਬੇਲੋੜੀ ਵਰਤੋਂ ਕਾਰਨ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਨਿਘਾਰ ’ਤੇ ਫ਼ਿਕਰ ਜਤਾਇਆ। ਉਨ੍ਹਾਂ ਮੁਫ਼ਤ ਬਿਜਲੀ ਅਤੇ ਪਾਣੀ ਦੇ ਅਣਚਾਹੇ ਨਤੀਜਿਆਂ ’ਤੇ ਵੀ ਚਾਨਣਾ ਪਾਇਆ। ਪੰਜਾਬ ਦੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੇ ਸਿਆਸੀ ਅਸਥਿਰਤਾ ਅਤੇ ਨੀਤੀਗਤ ਨਿਰੰਤਰਤਾ ਦੀ ਘਾਟ ਨੂੰ ਨਿਵੇਸ਼ ਵਿੱਚ ਵੱਡੀਆਂ ਰੁਕਾਵਟਾਂ ਵਜੋਂ ਦਰਸਾਇਆ। ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਅਤੇ ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਵੀ ਇਸ ਮੌਕੇ ਸੰਬੋਧਨ ਕੀਤਾ।

Advertisement

Advertisement
Advertisement
×