ਨਵੀਂ ਦਿੱਲੀ: ਸਰਕਾਰ ਨੇ ਅੱਜ ਲੋਕ ਸਭਾ ਨੂੰ ਦੱਸਿਆ ਕਿ ਅਗਸਤ 2019 ਵਿੱਚ ਧਾਰਾ 370 ਖ਼ਤਮ ਹੋਣ ਤੋਂ ਬਾਅਦ ਤੋਂ ਹੁਣ ਤੱਕ ਜੰਮੂ ਕਸ਼ਮੀਰ ਵਿੱਚ ਬਾਹਰ ਦੇ ਸਿਰਫ਼ ਦੋ ਵਿਅਕਤੀਆਂ ਨੇ ਦੋ ਜਾਇਦਾਦਾਂ ਖਰੀਦੀਆਂ ਹਨ। ਕੇਂਦਰੀ ਗ੍ਰਹਿ ਰਾਜ ਮੰਤਰੀ ਨਿੱਤਿਆਨੰਦ ਰਾਏ ਨੇੇ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ, ‘ਜੰਮੂ ਕਸ਼ਮੀਰ ਸਰਕਾਰ ਵੱਲੋਂ ਦਿੱਤੀ ਗਈ ਸੂਚਨਾ ਅਨੁਸਾਰ ਅਗਸਤ 2019 ਤੋਂ ਬਾਅਦ ਤੋਂ ਕੇਂਦਰ ਸ਼ਾਸਿਤ ਪ੍ਰਦੇਸ਼ ਤੋਂ ਬਾਹਰਲੇ ਦੋ ਵਿਅਕਤੀਆਂ ਨੇ ਇੱਥੇ ਦੋ ਜਾਇਦਾਦਾਂ ਖਰੀਦੀਆਂ ਹਨ।’ ਇਹ ਪੁੱਛੇ ਜਾਣ ’ਤੇ ਕਿ ਕੀ ਦੂਜੇ ਰਾਜਾਂ ਦੀ ਸਰਕਾਰ ਤੇ ਲੋਕਾਂ ਨੂੰ ਜੰਮੂ ਕਸ਼ਮੀਰ ਵਿੱਚ ਜਾਇਦਾਦਾਂ ਖਰੀਦਣ ਵਿੱਚ ਦਿੱਕਤ ਆਈ, ਉਨ੍ਹਾਂ ਦੱਸਿਆ ਕਿ ਸਰਕਾਰ ਦੇ ਸਾਹਮਣੇ ਅਜਿਹੀ ਕੋਈ ਘਟਨਾ ਨਹੀਂ ਆਈ ਹੈ। -ਪੀਟੀਆਈ