
ਨਵੀਂ ਦਿੱਲੀ, 26 ਫਰਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੇਜ਼ੀ ਨਾਲ ਵੱਧ ਰਹੀ ਆਰਥਿਕਤਾ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਕਾਰੋਬਾਰਾਂ ਨੂੰ ਵੱਧ ਤੋਂ ਵੱਧ ਕਰਜ਼ੇ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ। ਵਿੱਤੀ ਖੇਤਰ ਨਾਲ ਜੁੜੇ ਬਜਟ ਪ੍ਰਸਤਾਵਾਂ 'ਤੇ ਵੈਬਿਨਾਰ ਵਿੱਚ ਸ੍ਰੀ ਮੋਦੀ ਨੇ ਕਿਹਾ ਕਿ ਵਿੱਤੀ ਉਤਪਾਦਾਂ ਨੂੰ ਫਿਨਟੈਕ ਅਤੇ ਸਟਾਰਟਅੱਪ ਦੀਆਂ ਜ਼ਰੂਰਤਾਂ ਦੇ ਅਨੁਸਾਰ ਬਣਾਇਆ ਜਾਣਾ ਚਾਹੀਦਾ ਹੈ। ਮੋਦੀ ਨੇ ਕਿਹਾ ਕਿ ਭਾਵੇਂ ਸਰਕਾਰ ਨਿੱਜੀ ਖੇਤਰ ਨੂੰ ਉਤਸ਼ਾਹਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਬੈਂਕਿੰਗ ਅਤੇ ਬੀਮਾ ਖੇਤਰ ਵਿੱਚ ਸਰਕਾਰ ਦੀ ਮੌਜੂਦਗੀ ਵੀ ਜ਼ਰੂਰੀ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ