ਨਵੀਂ ਦਿੱਲੀ, 31 ਮਈ
ਸੁਪਰੀਮ ਕੋਰਟ ਨੇ ਅੱਜ ਕੌਮੀ ਓਪਨ ਸਕੂਲ ਸੰਸਥਾ ਨੂੰ ਹੁਕਮ ਦਿੱਤੇ ਹਨ ਕਿ ਵਿਦਿਆਰਥੀਆਂ ਲਈ ਪ੍ਰੀਖਿਆ ਕੇਂਦਰ ਮਾਨਤਾ ਪ੍ਰਾਪਤ ਸੰਸਥਾਵਾਂ ਦੇ 10 ਕਿਲੋਮੀਟਰ ਦੇ ਘੇਰੇ ਵਿਚ ਹੀ ਬਣਾਏ ਜਾਣ। ਸਿਖ਼ਰਲੀ ਅਦਾਲਤ ਨੇ ਕਿਹਾ ਕਿ ਇਹ ਕਦਮ ਪ੍ਰੀਖਿਆ ਦੇਣੀ ਸੌਖੀ ਕਰਨ ਤੇ ਯਕੀਨੀ ਬਣਾਉਣ ਲਈ ਚੁੱਕੇ ਜਾਣੇ ਚਾਹੀਦੇ ਹਨ। ਸੁਪਰੀਮ ਕੋਰਟ ਦੇ ਬੈਂਚ ਨੇ ਹਵਾਲਾ ਦਿੱਤਾ ਕਿ ਓਪਨ ਸਕੂਲਿੰਗ ਲਈ ਜ਼ਿਆਦਾਤਰ ਵਿਦਿਆਰਥੀ ਦਿਹਾਤੀ ਪਿਛੋਕੜ ਵਾਲੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਗਰੀਬ ਵਰਗ ਨਾਲ ਸਬੰਧਤ ਇਹ ਵਿਦਿਆਰਥੀ ਵਧੇਰੇ ਟਰਾਂਸਪੋਰਟ ਦੇ ਮਾਧਿਅਮ ਤੋਂ ਵੀ ਵਾਂਝੇ ਹੁੰਦੇ ਹਨ। ਇਸ ਤੋਂ ਇਲਾਵਾ ਕੋਈ ਨਾ ਕੋਈ ਕੰਮ ਵੀ ਕਰਦੇ ਹਨ। ਇਸ ਲਈ ਪ੍ਰੀਖਿਆ ਕੇਂਦਰ ਅਜਿਹੇ ਵਿਦਿਆਰਥੀਆਂ ਦੀ ਪਹੁੰਚ ਵਿਚ ਹੋਣੇ ਚਾਹੀਦੇ ਹਨ। -ਪੀਟੀਆਈ