ਕੁਲਗਾਮ ਵਿੱਚ ਦਹਿਸ਼ਤਗਰਦਾਂ ਖ਼ਿਲਾਫ਼ ਕਾਰਵਾਈ ਜਾਰੀ
ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਦਹਿਸ਼ਤਗਰਦਾਂ ਖ਼ਿਲਾਫ਼ ਕਾਰਵਾਈ ਅੱਜ ਪੰਜਵੇਂ ਦਿਨ ਵੀ ਜਾਰੀ ਰਹੀ। ਇਸ ਮੌਕੇ ਸੁਰੱਖਿਆ ਬਲਾਂ ਨੇ ਮੁਕਾਬਲਾ ਕਰ ਰਹੇ ਦਹਿਸ਼ਤਗਰਦਾਂ ਦੀ ਘੇਰਾਬੰਦੀ ਕਰ ਲਈ ਹੈ। ਸੁਰੱਖਿਆ ਬਲਾਂ ਨੇ ਅਖਾਲ ਖੇਤਰ ਵਿੱਚ ਸਖ਼ਤ ਘੇਰਾਬੰਦੀ ਕੀਤੀ ਤੇ ਅੱਜ ਡਾਕਟਰੀ...
Advertisement
ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਦਹਿਸ਼ਤਗਰਦਾਂ ਖ਼ਿਲਾਫ਼ ਕਾਰਵਾਈ ਅੱਜ ਪੰਜਵੇਂ ਦਿਨ ਵੀ ਜਾਰੀ ਰਹੀ। ਇਸ ਮੌਕੇ ਸੁਰੱਖਿਆ ਬਲਾਂ ਨੇ ਮੁਕਾਬਲਾ ਕਰ ਰਹੇ ਦਹਿਸ਼ਤਗਰਦਾਂ ਦੀ ਘੇਰਾਬੰਦੀ ਕਰ ਲਈ ਹੈ। ਸੁਰੱਖਿਆ ਬਲਾਂ ਨੇ ਅਖਾਲ ਖੇਤਰ ਵਿੱਚ ਸਖ਼ਤ ਘੇਰਾਬੰਦੀ ਕੀਤੀ ਤੇ ਅੱਜ ਡਾਕਟਰੀ ਸਹਾਇਤਾ ਦੀ ਲੋੜ ਕਾਰਨ ਕਈ ਪਿੰਡ ਵਾਸੀਆਂ ਨੂੰ ਘੇਰਾਬੰਦੀ ਵਿਚੋਂ ਬਾਹਰ ਕੱਢਿਆ ਗਿਆ। ਇੱਕ ਅਧਿਕਾਰੀ ਨੇ ਕਿਹਾ, ‘ਦਹਿਸ਼ਤਗਰਦਾਂ ਨਾਲ ਮੁਕਾਬਲਾ ਪੰਜਵੇਂ ਦਿਨ ਜਾਰੀ ਹੈ ਤੇ ਰੁਕ-ਰੁਕ ਕੇ ਗੋਲੀਬਾਰੀ ਹੋ ਰਹੀ ਹੈ।’ ਉਨ੍ਹਾਂ ਕਿਹਾ ਕਿ ਸੁਰੱਖਿਆ ਬਲ ਦਹਿਸ਼ਤਗਰਦਾਂ ਦਾ ਪਤਾ ਲਾਉਣ ਲਈ ਡਰੋਨ ਅਤੇ ਹੈਲੀਕਾਪਟਰਾਂ ਦੀ ਵਰਤੋਂ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਅਖਾਲ ਵਿਚ ਸੁਰੱਖਿਆ ਬਲਾਂ ਵਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ। ਇਸ ਦੌਰਾਨ ਉਨ੍ਹਾਂ ਦਾ ਦਹਿਸ਼ਤਗਰਦਾਂ ਨਾਲ ਮੁਕਾਬਲਾ ਹੋਇਆ ਜਿਸ ਵਿੱਚ ਦੋ ਦਹਿਸ਼ਤਗਰਦ ਮਾਰੇ ਗਏ ਹਨ। ਇਸ ਦੌਰਾਨ ਸੁਰੱਖਿਆ ਬਲਾਂ ਦੇ ਦੋ ਜਵਾਨ ਵੀ ਜ਼ਖਮੀ ਹੋ ਗਏ।
Advertisement
Advertisement
×