ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੁਲਗਾਮ ’ਚ ਦਹਿਸ਼ਤਗਰਦਾਂ ਦੀ ਪੈੜ ਨੱਪਣ ਲਈ ਵਿੱਢੀ ਕਾਰਵਾਈ 8ਵੇਂ ਦਿਨ ਵੀ ਜਾਰੀ

ਜੰਮੂ ਕਸ਼ਮੀਰ ਦੇ ਪੁਲੀਸ ਮੁਖੀ ਵੱਲੋਂ ਹਾਲਾਤ ਦੇ ਜਾਇਜ਼ੇ ਲਈ ਖੇਤਰ ਦਾ ਦੌਰਾ
ਕੁਲਗਾਮ ਨੇੜੇ ਜੰਗਲਾਂ ਵਿਚ ਲੁਕੇ ਦਹਿਸ਼ਤਗਰਦਾਂ ਦੀ ਪੈੜ ਨੱਪਣ ਲਈ ਵਿੱਢੇ ਆਪ੍ਰੇਸ਼ਨ ਦੌਰਾਨ ਤਾਇਨਾਤ ਸੁਰੱਖਿਆ ਬਲਾਂ ਦੀ ਫਾਈਲ ਫੋਟੋ।
Advertisement

ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਜੰਗਲੀ ਇਲਾਕੇ ਵਿਚ ਲੁਕੇ ਦਹਿਸ਼ਤਗਰਦਾਂ ਦੀ ਪੈੜ ਨੱਪਣ ਲਈ ਵਿੱੱਢਿਆ ਆਪ੍ਰੇਸ਼ਨ ਅੱਜ ਅਠਵੇਂ ਦਿਨ ਵੀ ਜਾਰੀ ਰਿਹਾ। ਸੀਨੀਅਰ ਪੁਲੀਸ ਤੇ ਫੌਜੀ ਅਧਿਕਾਰੀਆਂ ਵੱਲੋਂ ਪੂਰੇ ਅਪਰੇਸ਼ਨ ’ਤੇ ਲਗਾਤਾਰ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਜੰਮੂ-ਕਸ਼ਮੀਰ ਪੁਲੀਸ ਦੇ ਮੁਖੀ ਨਲਿਨ ਪ੍ਰਭਾਤ ਨੇ ਵੀਰਵਾਰ ਨੂੰ ਹਾਲਾਤ ਦੇ ਜਾਇਜ਼ੇ ਲਈ ਆਪ੍ਰੇਸ਼ਨ ਖੇਤਰ ਦਾ ਦੌਰਾ ਕੀਤਾ। ਫੌਜ ਦੇ ਉੱਤਰੀ ਕਮਾਂਡਰ ਲੈਫਟੀਨੈਂਟ ਜਨਰਲ ਪ੍ਰਤੀਕ ਸ਼ਰਮਾ ਨੇ ਦੱਖਣੀ ਕਸ਼ਮੀਰ ਵਿੱਚ ਸੁਰੱਖਿਆ ਹਾਲਾਤ ਅਤੇ ਅਤਿਵਾਦ ਵਿਰੋਧੀ ਗਰਿੱਡ ਦੀ ਵੀ ਸਮੀਖਿਆ ਕੀਤੀ, ਜਿੱਥੇ ਉਨ੍ਹਾਂ ਨੂੰ ਚੱਲ ਰਹੇ ਆਪ੍ਰੇਸ਼ਨ ਬਾਰੇ ਵੀ ਜਾਣਕਾਰੀ ਦਿੱਤੀ ਗਈ। ਅਧਿਕਾਰੀ ਨੇ ਕਿਹਾ, ‘‘ਆਪ੍ਰੇਸ਼ਨ ਆਪਣੇ ਅੱਠਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ ਅਤੇ ਇਹ ਜਾਰੀ ਹੈ। ਰੁਕ ਰੁਕ ਕੇ ਗੋਲੀਬਾਰੀ ਜਾਰੀ ਹੈ।’’

ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਨੇ ਜੰਗਲੀ ਖੇਤਰ ਦੇ ਔਖੇ ਇਲਾਕੇ ਵਿੱਚ ਅਤਿਵਾਦੀਆਂ ਦਾ ਪਤਾ ਲਗਾਉਣ ਲਈ ਡਰੋਨ ਅਤੇ ਹੈਲੀਕਾਪਟਰਾਂ ਨੂੰ ਸੇਵਾ ਵਿੱਚ ਲਗਾਇਆ ਹੈ। ਪੈਰਾ ਕਮਾਂਡੋ ਵੀ ਅਤਿਵਾਦੀਆਂ ਨੂੰ ਬੇਅਸਰ ਕਰਨ ਵਿੱਚ ਸੁਰੱਖਿਆ ਬਲਾਂ ਦੀ ਸਹਾਇਤਾ ਕਰ ਰਹੇ ਸਨ। ਅਧਿਕਾਰੀਆਂ ਨੇ ਕਿਹਾ ਕਿ ਕਾਰਵਾਈ ਦੌਰਾਨ ਸੁਰੱਖਿਆ ਬਲਾਂ ਦੇ ਸੱਤ ਜਵਾਨ ਜ਼ਖ਼ਮੀ ਹੋਏ ਹਨ। ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਅਖ਼ਲ ਵਿਚ ਜੰਗਲੀ ਖੇਤਰ ’ਚ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ ਤੋਂ ਬਾਅਦ ਸੁਰੱਖਿਆ ਬਲਾਂ ਨੇ ਪਿਛਲੇ ਸ਼ੁੱਕਰਵਾਰ ਨੂੰ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਵਿੱਢੀ ਸੀ। ਹੁਣ ਤੱਕ ਮੁਕਾਬਲੇ ਵਿੱਚ ਦੋ ਅਤਿਵਾਦੀ ਮਾਰੇ ਗਏ ਹਨ।

Advertisement

ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਸ਼ੁੱਕਰਵਾਰ ਨੂੰ ਦੋਵਾਂ ਧਿਰਾਂ ਵਿਚਕਾਰ ਸ਼ੁਰੂਆਤੀ ਗੋਲੀਬਾਰੀ ਤੋਂ ਬਾਅਦ, ਰਾਤ ਲਈ ਕਾਰਵਾਈ ਰੋਕ ਦਿੱਤੀ ਗਈ ਸੀ, ਪਰ ਘੇਰਾਬੰਦੀ ਨੂੰ ਮਜ਼ਬੂਤ ਕਰ ਦਿੱਤਾ ਗਿਆ ਸੀ, ਅਤੇ ਖੇਤਰ ਵਿੱਚ ਵਾਧੂ ਸੁਰੱਖਿਆ ਬਲ ਭੇਜੇ ਗਏ ਸਨ। ਜਦੋਂ ਸ਼ਨਿੱਚਰਵਾਰ ਨੂੰ ਗੋਲੀਬਾਰੀ ਮੁੜ ਸ਼ੁਰੂ ਹੋਈ, ਤਾਂ ਦੋ ਅਤਿਵਾਦੀ ਮਾਰੇ ਗਏ। ਅਧਿਕਾਰੀਆਂ ਨੇ ਕਿਹਾ ਕਿ ਮਾਰੇ ਗਏ ਅਤਿਵਾਦੀਆਂ ਦੀ ਅਜੇ ਤੱਕ ਸ਼ਨਾਖਤ ਨਹੀਂ ਹੋ ਸਕੀ ਹੈ। ਇਹ ਇਸ ਸਾਲ ਕਸ਼ਮੀਰ ਘਾਟੀ ਵਿੱਚ ਹੁਣ ਤੱਕ ਦੀ ਸਭ ਤੋਂ ਲੰਮੀ ਅਤਿਵਾਦ ਵਿਰੋਧੀ ਕਾਰਵਾਈ ਹੈ।

Advertisement
Tags :
Kulgam encounter