DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਪਰੇਸ਼ਨ ਸਿੰਧੂਰ ਫ਼ੌਜ ਦੀ ਵੱਡੀ ਪ੍ਰਾਪਤੀ: Rajnath Singh

ਫ਼ੌਜ ਨੂੰ ਭਵਿੱਖੀ ਚੁਣੌਤੀਆਂ ਲਈ ਤਿਆਰ ਰਹਿਣ ਦਾ ਸੱਦਾ

  • fb
  • twitter
  • whatsapp
  • whatsapp
featured-img featured-img
ਜੈਪੁਰ ਵਿੱਚ ਕਾਨਫਰੰਸ ਦੌਰਾਨ ਕਿਤਾਬਚਾ ਜਾਰੀ ਕਰਦੇ ਹੋਏ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ। -ਫੋਟੋ: ਪੀਟੀਆਈ
Advertisement

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਜੈਪੁਰ ਵਿੱਚ ਚੱਲ ਰਹੀ ਫ਼ੌਜੀ ਕਮਾਂਡਰਾਂ ਦੀ ਸਾਂਝੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਪਰੇਸ਼ਨ ਸਿੰਧੂਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਅਪਰੇਸ਼ਨ ਭਾਰਤ ਦੀਆਂ ਤਿੰਨਾਂ ਹਥਿਆਰਬੰਦ ਫ਼ੌਜਾਂ ਦੀ ਤੇਜ਼ ਅਤੇ ਸਟੀਕ ਕਾਰਵਾਈ ਦਾ ਸਬੂਤ ਹੈ, ਜੋ ਕੌਮੀ ਹਿੱਤਾਂ ਦੀ ਰਾਖੀ ਲਈ ਦੇਸ਼ ਦੇ ਸਮੂਹਿਕ ਸੰਕਲਪ ਅਤੇ ਨਵੀਂ ਫ਼ੌਜੀ ਨੀਤੀ ਨੂੰ ਦਰਸਾਉਂਦਾ ਹੈ। ਉਨ੍ਹਾਂ ਤਿੰਨਾਂ ਸੇਵਾਵਾਂ ਦੇ ਕਮਾਂਡਰਾਂ ਨੂੰ ਬਦਲਦੇ ਖੇਤਰੀ ਸੁਰੱਖਿਆ ਹਾਲਾਤ ਦੇ ਮੱਦੇਨਜ਼ਰ ਹਮੇਸ਼ਾ ਤਿਆਰ ਰਹਿਣ ਲਈ ਕਿਹਾ।

ਕਾਨਫਰੰਸ ਦੌਰਾਨ ਦੇਸ਼ ਦੀਆਂ ਫ਼ੌਜੀ ਤਿਆਰੀਆਂ ਦੀ ਵਿਆਪਕ ਸਮੀਖਿਆ ਕਰਦਿਆਂ ਰਾਜਨਾਥ ਸਿੰਘ ਨੇ ਮਸਨੂਈ ਬੌਧਿਕਤਾ (ਏ ਆਈ), ਖ਼ੁਦਮੁਖ਼ਤਾਰ ਪ੍ਰਣਾਲੀਆਂ ਅਤੇ ਡੇਟਾ ਵਿਸ਼ਲੇਸ਼ਣ ਵਰਗੀਆਂ ਆਧੁਨਿਕ ਤਕਨੀਕਾਂ ਨੂੰ ਅਪਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਭਵਿੱਖ ਦੇ ਟਕਰਾਅ ਸਿਰਫ਼ ਜ਼ਮੀਨ ਜਾਂ ਸਮੁੰਦਰ ਤੱਕ ਮਹਿਦੂਦ ਨਹੀਂ ਰਹਿਣਗੇ, ਸਗੋਂ ਸਾਈਬਰ, ਪੁਲਾੜ ਅਤੇ ਸੂਚਨਾ ਤਕਨਾਲੋਜੀ ਵਰਗੇ ਖੇਤਰ ਇਨ੍ਹਾਂ ਨੂੰ ਪ੍ਰਭਾਵਿਤ ਕਰਨਗੇ।

Advertisement

ਉਨ੍ਹਾਂ ਸਾਫ਼ ਕੀਤਾ ਕਿ ਭਵਿੱਖ ਦੀਆਂ ਜੰਗਾਂ ਸਿਰਫ਼ ਹਥਿਆਰਾਂ ਨਾਲ ਨਹੀਂ, ਸਗੋਂ ਤਕਨੀਕੀ ਮੁਹਾਰਤ ਅਤੇ ਤਿੰਨਾਂ ਸੈਨਾਵਾਂ ਦੇ ਬਿਹਤਰ ਤਾਲਮੇਲ ਨਾਲ ਜਿੱਤੀਆਂ ਜਾਣਗੀਆਂ। ਉਨ੍ਹਾਂ ਨਰਿੰਦਰ ਮੋਦੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਫ਼ੌਜ ਨੂੰ ਅਤਿ-ਆਧੁਨਿਕ ਹਥਿਆਰਾਂ ਅਤੇ ਪਲੈਟਫਾਰਮਾਂ ਨਾਲ ਲੈਸ ਕਰਨ ਲਈ ਖੋਜ ਕਾਰਜਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਫ਼ੌਜ ਨੂੰ ਹਮੇਸ਼ਾ ਚੌਕਸ ਰਹਿਣ ਅਤੇ ਦੁਸ਼ਮਣ ਦੀ ਹਰ ਚਾਲ ਤੋਂ ਦੋ ਕਦਮ ਅੱਗੇ ਰਹਿਣ ਦੀ ਅਪੀਲ ਕੀਤੀ।

Advertisement

ਇਸ ਦੌਰਾਨ ਚੀਫ ਆਫ ਡਿਫੈਂਸ ਸਟਾਫ ਜਨਰਲ ਅਨਿਲ ਚੌਹਾਨ, ਥਲ ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ, ਜਲ ਸੈਨਾ ਮੁਖੀ ਐਡਮਿਰਲ ਦਿਨੇਸ਼ ਕੁਮਾਰ ਤ੍ਰਿਪਾਠੀ, ਹਵਾਈ ਸੈਨਾ ਮੁਖੀ ਏਅਰ ਚੀਫ ਮਾਰਸ਼ਲ ਏ ਪੀ ਸਿੰਘ ਅਤੇ ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਸਮੇਤ ਕਈ ਉੱਚ ਅਧਿਕਾਰੀਆਂ ਵੀ ਹਾਜ਼ਰ ਸਨ।

Advertisement
×