Operation Sindoor: ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਮੁਰਮੂ ਨੂੰ 'ਅਪ੍ਰੇਸ਼ਨ ਸਿੰਦੂਰ' ਬਾਰੇ ਦਿੱਤੀ ਜਾਣਕਾਰੀ, ਪਾਕਿ ’ਚ ਹਮਲੇ ਲਈ ਫ਼ੌਜਾਂ ਦੀ ਕੀਤੀ ਸ਼ਲਾਘਾ
PM Modi briefs President Murmu on 'Operation Sindoor'; PM lauds armed forces for non-escalatory strikes against terror infra in Pakistan; Modi chairs CCS and Union Cabinet meetings after Operation Sindoor; Foreign Secretary Misri describes the operation as 'proportionate and non-military and non-escalatory'
ਪ੍ਰਧਾਨ ਮੰਤਰੀ ਵੱਲੋਂ CCS ਤੇ ਕੇਂਦਰੀ ਕੈਬਨਿਟ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ; ਵਿਦੇਸ਼ ਸਕੱਤਰ ਮਿਸਰੀ ਨੇ ਅਪ੍ਰੇਸ਼ਨ ਨੂੰ 'ਅਨੁਪਾਤਕ, ਗੈਰ-ਫੌਜੀ ਅਤੇ ਗੈਰ-ਵਧਾਊ' ਕਰਾਰ ਦਿੱਤਾ; ਸਰਕਾਰ ਵੱਲੋਂ ਹਮਲਿਆਂ ਸਬੰਧੀ ਭਲਕੇ ਆਲ-ਪਾਰਟੀ ਸੱਦਣ ਦਾ ਫ਼ੈਸਲਾ
ਅਦਿਤੀ ਟੰਡਨ
ਨਵੀਂ ਦਿੱਲੀ, 7 ਮਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Droupadi Murmu) ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ (ਮਕਬੂਜ਼ਾ) ਕਸ਼ਮੀਰ (POK) ਵਿੱਚ ਅੱਤਵਾਦੀ ਟਿਕਾਣਿਆਂ 'ਤੇ ਭਾਰਤੀ ਹਥਿਆਰਬੰਦ ਬਲਾਂ ਦੇ ਸਟੀਕ ਹਮਲਿਆਂ ਬਾਰੇ ਜਾਣਕਾਰੀ ਦਿੱਤੀ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਪਰੇਸ਼ਨ ਸਿੰਦੂਰ ਤੋਂ ਬਾਅਦ ਸੁਰੱਖਿਆ ਬਾਰੇ ਕੈਬਨਿਟ ਕਮੇਟੀ (CCS) ਤੇ ਫਿਰ ਕੇਂਦਰੀ ਕੈਬਨਿਟ ਦੀਆਂ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਕੈਬਨਿਟ ਮੀਟਿੰਗ ਵਿਚ ਅਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਮੋਦੀ ਨੇ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਵਿੱਚ ਅੱਤਵਾਦੀ ਢਾਂਚਿਆਂ ਵਿਰੁੱਧ ‘ਗੈਰ-ਵਧਾਊ ਅਤੇ ਗੈਰ-ਫੌਜੀ’ ਹਮਲੇ ਲਈ ਭਾਰਤੀ ਹਥਿਆਰਬੰਦ ਬਲਾਂ ਦੀ ਸ਼ਲਾਘਾ ਕੀਤੀ।
ਬੁੱਧਵਾਰ ਸਵੇਰੇ ਹੋਏ ਹਮਲਿਆਂ ਵਿੱਚ "ਅਪ੍ਰੇਸ਼ਨ ਸਿੰਦੂਰ" ਤਹਿਤ ਪਾਕਿਸਤਾਨ ਸਥਿਤ ਦਹਿਸ਼ਤੀ ਜਥੇਬੰਦੀਆਂ ਲਸ਼ਕਰ-ਏ-ਤਇਬਾ (LeT) ਅਤੇ ਜੈਸ਼-ਏ-ਮੁਹੰਮਦ (JeM) ਦੇ ਹੈੱਡਕੁਆਰਟਰਾਂ ਅਤੇ ਸਿਖਲਾਈ ਕੇਂਦਰਾਂ ਸਮੇਤ ਨੌਂ ਥਾਵਾਂ ਨੂੰ ਨਿਸ਼ਾਨਾ ਬਣਾਇਆ ਗਿਆ, ਜਿੱਥੋਂ ਭਾਰਤ ਵਿਰੁੱਧ ਅੱਤਵਾਦੀ ਹਮਲਿਆਂ ਦੀ ਸਾਜ਼ਿਸ਼ ਘੜੀ ਗਈ ਸੀ ਅਤੇ ਨਿਰਦੇਸ਼ਿਤ ਕੀਤਾ ਗਿਆ ਸੀ।
ਰਾਸ਼ਟਰਪਤੀ ਦਫ਼ਤਰ ਨੇ ਐਕਸ X 'ਤੇ ਇੱਕ ਪੋਸਟ ਵਿੱਚ ਕਿਹਾ, "ਪ੍ਰਧਾਨ ਮੰਤਰੀ ਸ੍ਰੀ @narendramodi ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪ੍ਰੇਸ਼ਨ ਸਿੰਦੂਰ ਬਾਰੇ ਜਾਣਕਾਰੀ ਦਿੱਤੀ।"
Prime Minister Shri @narendramodi called on President Droupadi Murmu at Rashtrapati Bhavan and briefed her about Operation Sindoor. pic.twitter.com/EjRulIdWbj
— President of India (@rashtrapatibhvn) May 7, 2025
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਵੱਲੋਂ ਕੇਂਦਰੀ ਕੈਬਨਿਟ ਦੀ ਮੀਟਿੰਗ ਦੌਰਾਨ ਅਪ੍ਰੇਸ਼ਨ ਸਿੰਦੂਰ ਦੇ ਵੇਰਵੇ ਸਾਂਝੇ ਕੀਤੇ ਜਾਣ ਤੋਂ ਬਾਅਦ ਕੈਬਨਿਟ ਨੇ ਉਨ੍ਹਾਂ ਦੀ ਅਗਵਾਈ ਦੀ ਸ਼ਲਾਘਾ ਕੀਤੀ। ਇਹ ਭਾਰਤੀ ਹਮਲਿਆਂ ਤੋਂ ਬਾਅਦ ਹੋਈ ਕੈਬਨਿਟ ਦੀ ਪਹਿਲੀ ਮੀਟਿੰਗ ਸੀ।
ਪ੍ਰਧਾਨ ਮੰਤਰੀ ਮੋਦੀ ਨੇ 22 ਅਪਰੈਲ ਨੂੰ ਹੋਏ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਕੌਮੀ ਫੌਜੀ ਪ੍ਰਤੀਕਿਰਿਆ ਦੇ ਟੀਚਿਆਂ, ਢੰਗ ਅਤੇ ਸਮਾਂ ਤੈਅ ਕਰਨ ਲਈ ਹਥਿਆਰਬੰਦ ਬਲਾਂ ਨੂੰ ਪਹਿਲਾਂ ਹੀ ਪੂਰੀ ਸੰਚਾਲਨ ਖੁੱਲ੍ਹ ਦੇ ਦਿੱਤੀ ਸੀ।
ਇਸ ਦੌਰਾਨ, ਸਰਕਾਰ ਨੇ ਵੀਰਵਾਰ ਨੂੰ ਇਸ ਮੁੱਦੇ 'ਤੇ ਇੱਕ ਸਰਬ-ਪਾਰਟੀ ਮੀਟਿੰਗ ਸੱਦਣ ਦਾ ਵੀ ਫ਼ੈਸਲਾ ਕੀਤਾ ਹੈ।
ਕੈਬਨਿਟ ਮੀਟਿੰਗ ਤੋਂ ਪਹਿਲਾਂ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ (CCS) ਦੇ ਇੱਕ ਸੈਸ਼ਨ ਦੀ ਪ੍ਰਧਾਨਗੀ ਕੀਤੀ। ਇਹ ਕਸ਼ਮੀਰ ਵਿੱਚ 22 ਅਪਰੈਲ ਨੂੰ ਹੋਏ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਅਜਿਹੀ ਤੀਜੀ ਮੀਟਿੰਗ ਹੈ।
ਭਾਰਤ ਵੱਲੋਂ ਅਪ੍ਰੇਸ਼ਨ ਸਿੰਦੂਰ ਸ਼ੁਰੂ ਕਰਨ ਤੋਂ ਬਾਅਦ ਇਹ ਕੇਂਦਰੀ ਕੈਬਨਿਟ ਅਤੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਪਹਿਲੀ ਮੀਟਿੰਗ ਹੈ, ਜਿਸ ਵਿੱਚ ਪਾਕਿਸਤਾਨ ਅਤੇ ਪਾਕਿਸਤਾਨ-ਕਬਜ਼ੇ ਵਾਲੇ (ਮਕਬੂਜ਼ਾ) ਕਸ਼ਮੀਰ (POK) ਵਿੱਚ ਨੌਂ ਅੱਤਵਾਦੀ ਸਿਖਲਾਈ ਕੇਂਦਰਾਂ ਨੂੰ ਨਿਸ਼ਾਨਾ ਬਣਾਇਆ ਗਿਆ।
ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਇਸ ਕਾਰਵਾਈ ਨੂੰ "ਅਨੁਪਾਤਕ, ਗੈਰ-ਫੌਜੀ ਅਤੇ ਗੈਰ-ਵਧਾਊ" ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਹਿਲਗਾਮ ਵਿੱਚ ਭਾਰਤੀ ਸੈਲਾਨੀਆਂ 'ਤੇ ਹੋਏ ਵਹਿਸ਼ੀ ਅਤੇ ਬੇਰਹਿਮ ਹਮਲੇ ਤੋਂ ਬਾਅਦ ਅਜਿਹਾ ਕਰਨਾ ਜ਼ਰੂਰੀ ਸੀ।
ਮਿਸਰੀ ਨੇ ਕਿਹਾ ਕਿ ਹਮਲਾਵਰਾਂ ਨੇ ਪੀੜਤਾਂ ਦੇ ਪਰਿਵਾਰਾਂ ਦੇ ਸਾਹਮਣੇ ਉਨ੍ਹਾਂ ਦੇ ਮੱਥਿਆਂ 'ਚ ਗੋਲੀ ਮਾਰੀ ਸੀ ਅਤੇ ਉਨ੍ਹਾਂ ਨੂੰ ਕਿਹਾ ਕਿ "ਜਾ ਕੇ ਮੋਦੀ ਨੂੰ ਦੱਸ ਦੇਣਾ।"
ਸੀਸੀਐਸ ਨੂੰ ਅਪਰੇਸ਼ਨ ਦੇ ਵੇਰਵਿਆਂ, ਇਸਦੇ ਨਤੀਜਿਆਂ ਅਤੇ ਪਾਕਿਸਤਾਨ ਤੋਂ ਅਨੁਮਾਨਤ ਜਵਾਬ ਬਾਰੇ ਜਾਣਕਾਰੀ ਦਿੱਤੀ ਗਈ। ਭਾਰਤੀ ਫੌਜ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਸੰਕਟਕਾਲੀਨ ਯੋਜਨਾਵਾਂ ਬਾਰੇ ਵੀ ਜਾਣਕਾਰੀ ਦੇਣ ਦੀ ਉਮੀਦ ਹੈ, ਜਿਸ ਵਿੱਚ ਇਹ ਵੀ ਸ਼ਾਮਲ ਹੈ ਕਿ ਜੇ ਪਾਕਿਸਤਾਨ ਬਦਲਾ ਲੈਣ ਦਾ ਫੈਸਲਾ ਕਰਦਾ ਹੈ ਤਾਂ ਉਹ ਕਿਵੇਂ ਟਕਰਾਅ ਨੂੰ ਵਧਾ ਸਕਦਾ ਹੈ।
ਬਾਅਦ ਵਿੱਚ, ਕੌਮੀ ਤਿਆਰੀ ਦੇ। ਉਪਾਵਾਂ ਦੇ ਹਿੱਸੇ ਵਜੋਂ 244 ਜ਼ਿਲ੍ਹਿਆਂ ਵਿੱਚ ਸਿਵਲ ਡਿਫੈਂਸ ਮੌਕ ਡ੍ਰਿਲਸ ਕੀਤੇ ਜਾਣ ਦਾ ਪ੍ਰੋਗਰਾਮ ਹੈ।
ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ‘ਐਕਸ’ ਉਤੇ ਆਪਣੀ ਪੋਸਟ ਵਿਚ ਕਿਹਾ ਕਿ ਦੁਨੀਆ ਨੂੰ ਅੱਤਵਾਦ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਦਿਖਾਉਣੀ ਚਾਹੀਦੀ ਹੈ।
The world must show zero tolerance for terrorism. #OperationSindoor pic.twitter.com/dmcCLfbMjN
— Dr. S. Jaishankar (@DrSJaishankar) May 7, 2025
ਭਾਰਤ ਆਪਣੇ ਸਹਿਯੋਗੀਆਂ ਨੂੰ ਅਪ੍ਰੇਸ਼ਨ ਸਿੰਦੂਰ ਬਾਰੇ ਜਾਣੂ ਕਰਵਾਉਣ ਲਈ ਉਨ੍ਹਾਂ ਨਾਲ ਰਾਬਤਾ ਕਰ ਰਿਹਾ ਹੈ ਅਤੇ ਅਧਿਕਾਰੀਆਂ ਨੇ ਅਮਰੀਕਾ, ਯੂਕੇ, ਸਾਊਦੀ ਅਰਬ, ਯੂਏਈ ਅਤੇ ਰੂਸ ਦੇ ਆਪਣੇ ਹਮਰੁਤਬਾਵਾਂ ਨਾਲ ਗੱਲ ਕੀਤੀ ਹੈ। (With inputs from PTI)