ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਊਧਮਪੁਰ ’ਚ ਅਤਿਵਾਦੀਆਂ ਦੀ ਭਾਲ ਲਈ ਤੀਜੇ ਦਿਨ ਵੀ ਮੁਹਿੰਮ ਜਾਰੀ

ਜੰਮੂ, 28 ਜੂਨ ਜੰਮੂ-ਕਸ਼ਮੀਰ ਦੇ ਊਧਮਪੁਰ ਦੇ ਜੰਗਲੀ ਖੇਤਰ ਵਿੱਚ ਜੈਸ਼-ਏ-ਮੁਹੰਮਦ ਦੇ ਤਿੰਨ ਪਾਕਿਸਤਾਨੀ ਅਤਿਵਾਦੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਅੱਜ ਤੀਜੇ ਦਿਨ ਵੀ ਜਾਰੀ ਰਹੀ। ਇਸ ਸਬੰਧੀ ਹਵਾਈ ਨਿਗਰਾਨੀ ਵਧਾ ਦਿੱਤੀ ਗਈ ਹੈ। ਅਧਿਕਾਰੀਆਂ ਨੇ ਕਿਹਾ ਕਿ ਸੁਰੱਖਿਆ ਬਲਾਂ...
Advertisement

ਜੰਮੂ, 28 ਜੂਨ

ਜੰਮੂ-ਕਸ਼ਮੀਰ ਦੇ ਊਧਮਪੁਰ ਦੇ ਜੰਗਲੀ ਖੇਤਰ ਵਿੱਚ ਜੈਸ਼-ਏ-ਮੁਹੰਮਦ ਦੇ ਤਿੰਨ ਪਾਕਿਸਤਾਨੀ ਅਤਿਵਾਦੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਅੱਜ ਤੀਜੇ ਦਿਨ ਵੀ ਜਾਰੀ ਰਹੀ। ਇਸ ਸਬੰਧੀ ਹਵਾਈ ਨਿਗਰਾਨੀ ਵਧਾ ਦਿੱਤੀ ਗਈ ਹੈ। ਅਧਿਕਾਰੀਆਂ ਨੇ ਕਿਹਾ ਕਿ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਵੱਲੋਂ ਇਹ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਵੀਰਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਜੈਸ਼-ਏ-ਮੁਹੰਮਦ ਦਾ ਇੱਕ ਅਤਿਵਾਦੀ ਮਾਰਿਆ ਗਿਆ ਸੀ, ਜਦਕਿ ਉਸ ਦੇ ਤਿੰਨ ਸਾਥੀ ਹਾਲੇ ਵੀ ਬਸੰਤਗੜ੍ਹ ਇਲਾਕੇ ਦੇ ਜੰਗਲ ਵਿੱਚ ਹਨ। ਇੰਸਪੈਕਟਰ ਜਨਰਲ ਆਫ ਪੁਲੀਸ ਭੀਮ ਸੇਨ ਨੇ ਕਿਹਾ ਕਿ ਸੁਰੱਖਿਆ ਬਲਾਂ ਵੱਲੋਂ ਘੇਰੇ ਗਏ ਖੇਤਰ ’ਚ ਅਤਿਵਾਦੀਆਂ ਦੇ ਹਾਲੇ ਵੀ ਮੌਜੂਦ ਹੋਣ ਦੀ ਸੂਚਨਾ ਹੈ। ਉਨ੍ਹਾਂ ਕਿਹਾ ਕਿ ਚਾਰ ਅਤਿਵਾਦੀਆਂ ’ਚੋਂ ਕਮਾਂਡਰ ਮਾਰਿਆ ਜਾ ਚੁੱਕਾ ਹੈ। ਇਸ ਗਰੁੱਪ ’ਤੇ ਸਾਲ ਤੋਂ ਵੱਧ ਸਮੇਂ ਤੋਂ ਨਜ਼ਰ ਰੱਖੀ ਜਾ ਰਹੀ ਸੀ। -ਪੀਟੀਆਈ

Advertisement

 

Advertisement