ਖੇਤੀ ਕਾਨੂੰਨਾਂ ਬਾਰੇ ਸੁਪਰੀਮ ਕੋਰਟ ਦੀ ਕਮੇਟੀ ਮੈਂਬਰ ਦਾ ਵਿਚਾਰ: ਅਸੀਂ ਸਾਰਿਆਂ ਦੇ ਵਿਚਾਰ ਸੁਣਾਂਗੇ ਤੇ ਰਿਪੋਰਟ ਤਿਆਰ ਕਰਨ ਵੇਲੇ ਆਪਣੀ ਨਿੱਜੀ ਰਾਇ ਨੂੰ ਇਕ ਪਾਸੇ ਰੱਖਾਂਗੇ

ਖੇਤੀ ਕਾਨੂੰਨਾਂ ਬਾਰੇ ਸੁਪਰੀਮ ਕੋਰਟ ਦੀ ਕਮੇਟੀ ਮੈਂਬਰ ਦਾ ਵਿਚਾਰ: ਅਸੀਂ ਸਾਰਿਆਂ ਦੇ ਵਿਚਾਰ ਸੁਣਾਂਗੇ ਤੇ ਰਿਪੋਰਟ ਤਿਆਰ ਕਰਨ ਵੇਲੇ ਆਪਣੀ ਨਿੱਜੀ ਰਾਇ ਨੂੰ ਇਕ ਪਾਸੇ ਰੱਖਾਂਗੇ

ਨਵੀਂ ਦਿੱਲੀ, 19 ਜਨਵਰੀ

ਸੁਪਰੀਮ ਕੋਰਟ ਵੱਲੋਂ ਖੇਤੀ ਕਾਨੂੰਨਾਂ ਬਾਰੇ ਬਣਾਈ ਕਮੇਟੀ ਦੇ ਮੈਂਬਰ ਅਨਿਲ ਘਣਵਟ ਨੇ ਕਿਹਾ ਹੈ ਕਿ ਕਮੇਟੀ ਨਵੇਂ ਖੇਤੀ ਕਾਨੂੰਨਾਂ ’ਤੇ ਕਿਸਾਨਾਂ, ਕੇਂਦਰ ਸਰਕਾਰ, ਰਾਜ ਸਰਕਾਰਾਂ ਤੇ ਸਾਰੀਆਂ ਸਬੰਧਤ ਧਿਰਾਂ ਦੇ ਵਿਚਾਰ ਸੁਣੇਗੀ। ਉਨ੍ਹਾਂ ਇਹ ਦਾਅਵਾ ਕੀਤਾ ਕਿ ਮੈਂਬਰ ਸੁਪਰੀਮ ਕੋਰਟ ਨੂੰ ਸੌਂਪਣ ਵਾਲੀ ਰਿਪੋਰਟ ਤਿਆਰ ਕਰਦੇ ਸਮੇਂ ਖੇਤੀ ਕਾਨੂੰਨਾਂ ’ਤੇ ਆਪਣੇ ਨਿੱਜੀ ਵਿਚਾਰਾਂ ਨੂੰ ਇਕ ਪਾਸੇ ਰੱਖਣਗੇ। ਉਨ੍ਹਾਂ ਕਿਹਾ ਕਿ ਕਮੇਟੀ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਕਿਸਾਨਾਂ ਨੂੰ ਸਾਡੇ ਨਾਲ ਗੱਲ ਕਰਨ ਲਈ ਰਾਜ਼ੀ ਕਰਨ ਦੀ ਹੈ, ਅਸੀਂ ਇਸ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ। ਕਮੇਟੀ ਮੈਂਬਰਾਂ ਨੇ ਹਾਲਾਂਕਿ ਇਸ਼ਾਰਾ ਕੀਤਾ ਕਿ ਖੇਤੀ ਕਾਨੂੰਨਾਂ ’ਤੇ ਮੁਕੰਮਲ ਲੀਕ ਅਤਿ ਲੋੜੀਂਦੇ ਭਵਿੱਖੀ ਖੇਤੀ ਸੁਧਾਰਾਂ ਲਈ ਸ਼ੁਭ ਸ਼ਗਨ ਨਹੀਂ ਹੋਵੇਗਾ। ਅਨਿਲ ਘਣਵਤ ਨੇ ਕਿਹਾ ਕਿ ਪਿਛਲੇ 70 ਸਾਲਾਂ ਤੋਂ ਲਾਗੂ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਨਹੀਂ ਸਨ ਤੇ ਹੁਣ ਤੱਕ ਸਾਢੇ ਚਾਰ ਲੱਖ ਕਿਸਾਨ ਖੁ਼ਦਕੁਸ਼ੀਆਂ ਕਰ ਚੁੱਕੇ ਹਨ। ਉਨ੍ਹਾਂ ਕਿਹਾ, ‘ਕਿਸਾਨ ਹੋਰ ਗ਼ਰੀਬ ਹੁੰਦੇ ਜਾ ਰਹੇ ਹਨ ਤੇ ਕਰਜ਼ੇ ਹੇਠ ਹਨ। ਕੁਝ ਤਬਦੀਲੀਆਂ ਦੀ ਲੋੜ ਹੈ, ਇਸ ਲਈ ਬਦਲਾਅ ਤੇ ਸੁਧਾਰ ਹੋ ਰਹੇ ਹਨ, ਪਰ ਫਿਰ ਵਿਰੋਧ ਸ਼ੁਰੂ ਹੋ ਗਿਆ।’ ਇਥੇ ਹੋਈ ਕਮੇਟੀ ਦੀ ਪਹਿਲੀ ਬੈਠਕ ਮਗਰੋਂ ਸ੍ਰੀ ਘਣਵਟ ਨੇ ਕਿਹਾ ਕਿ ਕਿਸਾਨਾਂ ਤੇ ਹੋਰ ਸਬੰਧਤ ਧਿਰਾਂ ਨਾਲ ਪਹਿਲੀ ਬੈਠਕ ਵੀਰਵਾਰ ਨੂੰ ਹੋਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All