ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਵਿਰੋਧੀ ਧਿਰ ਦੇ ਨੇਤਾ ਮਨੀਪੁਰ ਮਾਮਲੇ ’ਚ ਰਾਸ਼ਟਰਪਤੀ ਨੂੰ ਮਿਲੇ

ਰਾਸ਼ਟਰਪਤੀ ਨੂੰ ਹਰਿਆਣਾ ਵਿਚਲੇ ਦੰਗਿਆਂ ਬਾਰੇ ਵੀ ਜਾਣਕਾਰੀ ਦਿੱਤੀ:ਖੜਗੇ
Advertisement

ਨਵੀਂ ਦਿੱਲੀ, 2 ਅਗਸਤ

ਮਨੀਪੁਰ ਮਾਮਲੇ ’ਤੇ ਦਖਲ ਦੀ ਮੰਗ ਕਰਨ ਲਈ ਵਿਰੋਧੀ ਧਿਰ ਦੇ ਨੇਤਾਵਾਂ ਨੇ ਅੱਜ ਇਥੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵਿਰੋਧੀ ਪਾਰਟੀਆਂ ਦੀ ਤਰਫੋਂ ਰਾਸ਼ਟਰਪਤੀ ਮੁਰਮੂ ਤੋਂ ਸਮਾਂ ਮੰਗਿਆ ਸੀ। ਵਿਰੋਧੀ ਪਾਰਟੀਆਂ ਇਸ ਮਾਮਲੇ ਵਿੱਚ ਰਾਸ਼ਟਰਪਤੀ ਦੇ ਦਖਲ ਦੀ ਮੰਗ ਕਰਦੇ ਹੋਏ ਦਾਅਵਾ ਕਰ ਰਹੀਆਂ ਹਨ ਕਿ ਭਾਜਪਾ ਸ਼ਾਸਤ ਉੱਤਰ-ਪੂਰਬੀ ਰਾਜ ਵਿੱਚ ਹਿੰਸਾ ਜਾਰੀ ਹੈ। ਵਿਰੋਧੀ ਧਿਰ ਇੰਡੀਅਨ ਨੈਸ਼ਨਲ ਡਵਿੈਲਪਮੈਂਟਲ ਇਨਕਲੂਸਵਿ ਅਲਾਇੰਸ (ਇੰਡੀਆ) ਦੇ ਕੁਝ ਸੰਸਦ ਮੈਂਬਰ, ਜੋ 29-30 ਜੁਲਾਈ ਨੂੰ ਮਨੀਪੁਰ ਗਏ ਸਨ, ਰਾਸ਼ਟਰਪਤੀ ਨੂੰ ਮਿਲਣ ਵਾਲੇ ਵਫ਼ਦ ਦਾ ਹਿੱਸਾ ਸਨ। ਵਿਰੋਧੀ ਧਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਿਆਨ ਦੀ ਮੰਗ ਕਰ ਰਹੀ ਹੈ।

Advertisement

ਇਸ ਦੌਰਾਨ ਰਾਸ਼ਟਰਪਤੀ ਨਾਲ ਮੁਲਾਕਾਤ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੍ਰੀ ਖੜਗੇ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਹਰਿਆਣਾ 'ਚ ਹੋਏ ਦੰਗਿਆਂ ਬਾਰੇ ਰਾਸ਼ਟਰਪਤੀ ਨੂੰ ਜਾਣੂ ਕਰਵਾਇਆ। ਉਨ੍ਹਾਂ ਇਹ ਵੀ ਕਿਹਾ ਕਿ ਮਨੀਪੁਰ ਵਿੱਚ ਸ਼ਾਂਤੀ ਬਹਾਲੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੀ ਮਨੀਪੁਰ ਫੇਰੀ ਕਰਨ ਦੇ ਨਾਲ-ਨਾਲ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ।

Advertisement