ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਐੱਚਡੀ ਦੇਵੇਗੌੜਾ ਨੇ ਸਰਕਾਰ ਤੇ ਵਿਰੋਧੀ ਧਿਰ ਨੂੰ ਨਵੰਬਰ ’ਚ ਸੰਸਦ ਦਾ ਅਗਲਾ ਸੈਸ਼ਨ ਸਹੀ ਢੰਗ ਨਾਲ ਚਲਾਉਣ ਲਈ ਵਿਚਾਲੜਾ ਰਾਹ ਲੱਭਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਬਹੁਤ ਜ਼ਿਆਦਾ ਅੜਨਾ ਤੇ ਬਹੁਤ ਜ਼ਿਆਦਾ ਉਤਸ਼ਾਹੀ ਹੋਣਾ ਦੋਵੇਂ ਖਤਰਨਾਕ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਵਿਚਾਲੇ ਦਾ ਰਾਹ ਕੱਢਣ ਦੀ ਲੋੜ ਹੈ। -ਪੀਟੀਆਈ