ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ਸਮਾਂ ਮੰਗਿਆ, ਸ਼੍ਰੋਮਣੀ ਅਕਾਲੀ ਦਲ ਦੇ ਰਾਸ਼ਟਰਪਤੀ ਨੂੰ ਵੱਖਰੇ ਤੌਰ ’ਤੇ ਮਿਲਣ ਦੀ ਸੰਭਾਵਨਾ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਨਵੀਂ ਦਿੱਲੀ, 21 ਸਤੰਬਰ

ਰਾਜ ਸਭਾ ਵਿੱਚ ਹੰਗਾਮੇ ਦੌਰਾਨ ਦੋ ਵਿਵਾਦਿਤ ਖੇਤੀ ਬਿੱਲਾਂ ਦੇ ਪਾਸ ਹੋਣ ਤੋਂ ਇਕ ਦਿਨ ਮਗਰੋਂ ਵੱਡੀ ਗਿਣਤੀ ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਪੱਤਰ ਲਿਖ ਕੇ ਇਨ੍ਹਾਂ ਤਜਵੀਜ਼ਤ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ ਕਰਦਿਆਂ ਮਿਲਣ ਦਾ ਸਮਾਂ ਮੰਗਿਆ ਹੈ। ਸੂਤਰਾਂ ਮੁਤਾਬਕ ਕਾਂਗਰਸ, ਖੱਬੀਆਂ ਪਾਰਟੀਆਂ, ਐੱਨਸੀਪੀ, ਡੀਐੱਮਕੇ, ਸਮਾਜਵਾਦੀ ਪਾਰਟੀ ਤੇ ਆਰਜੇਡੀ ਸਮੇਤ ਵੱਖ ਵੱਖ ਵਿਰੋਧੀ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜੇ ਮੈਮੋਰੈਂਡਮ ਵਿੱਚ ਇਸ ਪੂਰੇ ਮਾਮਲੇ ਵਿੱਚ ਰਾਸ਼ਟਰਪਤੀ ਦੇ ਦਖ਼ਲ ਦੀ ਮੰੰਗ ਕਰਦਿਆਂ ਬਿਲਾਂ ’ਤੇ ਸਹੀ ਨਾ ਪਾਉਣ ਲਈ ਕਿਹਾ ਹੈ। ਚੇਤੇ ਰਹੇ ਕਿ ਰਾਸ਼ਟਰਪਤੀ ਦੀ ਪ੍ਰਵਾਨਗੀ ਮਿਲਦੇ ਹੀ ਇਹ ਬਿੱਲ ਕਾਨੂੰਨ ਦਾ ਰੂਪ ਲੈ ਲੈਣਗੇ। ਸੂਤਰਾਂ ਦੀ ਮੰਨੀਏ ਦਾ ਇਸ ਮੈਮੋਰੈਂਡਮ ਨੂੰ ਕਾਂਗਰਸ ਦੇ ਸੰਸਦ ਮੈਂਬਰ ਤੇ ਉੱਘੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਤਿਆਰ ਕੀਤਾ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਇਸ ਮਾਮਲੇ ਵਿੱਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਅੱਜ ਵੱਖਰੇ ਤੌਰ ’ਤੇ ਮਿਲਣ ਦੀ ਸੰਭਾਵਨਾ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All