Mallikarjun Kharge ਨੂੰ ਬੋਲਣ ਦੀ ਇਜਾਜ਼ਤ ਨਾ ਦੇਣ ’ਤੇ ਵਿਰੋਧੀ ਧਿਰਾਂ ਵੱਲੋਂ Rajya Sabha ਵਿਚੋਂ ਵਾਕਆਊਟ
ਭਾਰਤ-ਅਮਰੀਕਾ ਵਪਾਰ ਸਮਝੌਤੇ ’ਤੇ ਬਿਆਨ ਦੇਣ ਦਾ ਮੁੱਦਾ ਚੁੱਕਿਆ
ਰਾਜ ਸਭਾ ਵਿਚ ਅੱਜ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਨੂੰ ਬੋਲਣ ਦੀ ਇਜਾਜ਼ਤ ਨਾ ਦੇਣ ਦੇ ਮਾਮਲੇ ’ਤੇ ਰੋਸ ਪ੍ਰਗਟਾਉਂਦਿਆਂ ਵਿਰੋਧੀ ਧਿਰ ਦੇ ਮੈਂਬਰਾਂ ਨੇ ਸਦਨ ਵਿਚੋਂ ਵਾਕਆਊਟ ਕੀਤਾ।
ਕਾਂਗਰਸ ਮੈਂਬਰ ਖੜਗੇ ਨੇ ਪ੍ਰਸ਼ਨ ਕਾਲ ਦੌਰਾਨ ਕਿਹਾ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੂੰ ਧੰਨਵਾਦ ਪ੍ਰਸਤਾਵ ’ਤੇ ਬੋਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਤੋਂ ਬਾਅਦ ਚੇਅਰਮੈਨ ਸੀ.ਪੀ. ਰਾਧਾਕ੍ਰਿਸ਼ਨਨ ਨੇ ਉਨ੍ਹਾਂ ਨੂੰ ਲੋਕ ਸਭਾ ਨਾਲ ਸਬੰਧਤ ਮੁੱਦਾ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ।
ਇਸ ਤੋਂ ਪਹਿਲਾਂ ਖੜਗੇ ਨੇ ਕੇਂਦਰੀ ਮੰਤਰੀ ਪਿਊਸ਼ ਗੋਇਲ ਵੱਲੋਂ ਪਿਛਲੇ ਹਫ਼ਤੇ ਭਾਰਤ-ਅਮਰੀਕਾ ਵਪਾਰ ਸਮਝੌਤੇ ’ਤੇ ਬਿਆਨ ਦੇਣ ਦਾ ਮੁੱਦਾ ਚੁੱਕਿਆ। ਇਸ ਦੌਰਾਨ ਚੇਅਰਮੈਨ ਨੇ ਖੜਗੇ ਨੂੰ ਬੋਲਣ ਦੀ ਇਜਾਜ਼ਤ ਨਹੀਂ ਦਿੱਤੀ ਜਿਸ ਤੋਂ ਬਾਅਦ ਵਿਰੋਧੀ ਧਿਰ ਦੇ ਮੈਂਬਰ ਖੜ੍ਹੇ ਹੋ ਗਏ ਤੇ ਆਪਣਾ ਵਿਰੋਧ ਪ੍ਰਗਟਾਉਣ ਲੱਗੇ।
ਇਸ ਤੋਂ ਬਾਅਦ ਚੇਅਰਮੈਨ ਨੇ ਪ੍ਰਸ਼ਨ ਕਾਲ ਸ਼ੁਰੂ ਕੀਤਾ ਪਰ ਵਿਰੋਧੀ ਧਿਰ ਦੇ ਮੈਂਬਰਾਂ ਨੇ ਆਪਣਾ ਵਿਰੋਧ ਜਾਰੀ ਰੱਖਿਆ ਅਤੇ ਬਾਅਦ ਵਿੱਚ ਸਦਨ ਤੋਂ ਵਾਕਆਊਟ ਕੀਤਾ। ਪੀ.ਟੀ.ਆਈ.

