DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Parliament ਕੰਪਲੈਕਸ ਵਿੱਚ ਵਿਰੋਧੀ ਧਿਰ ਦਾ ਪ੍ਰਦਰਸ਼ਨ

ਰਾਮ ਮੰਦਰ ਚੜ੍ਹਾਵਾ ਚੋਰੀ ਅਤੇ ਵਿਦਿਆਰਥੀਆਂ ’ਤੇ ਪੁਲੀਸ ਕਾਰਵਾਈ ਨੂੰ ਲੈ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

  • fb
  • twitter
  • whatsapp
  • whatsapp
featured-img featured-img
ਸਮਾਜਵਾਦੀ ਪਾਰਟੀ ਦੀ ਸੰਸਦ ਮੈਂਬਰ ਡਿੰਪਲ ਯਾਦਵ, ਇਕਰਾ ਚੌਧਰੀ ਅਤੇ ਹੋਰ ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ ਰਾਮਮੰਦਿਰ ਚੜ੍ਹਾਵਾ ਚੋਰੀ ਦੇ ਮੁੱਦੇ ’ਤੇ ਪ੍ਰਦਰਸ਼ਨ ਕਰਦੇ ਹੋਏ। -ਫੋਟੋ: ਪੀਟੀਆਈ
Advertisement

ਅਯੁੱਧਿਆ ਦੇ ਰਾਮ ਮੰਦਰ ਵਿੱਚ ਚੜ੍ਹਾਵੇ ਦੀ ਕਥਿਤ ਚੋਰੀ ਅਤੇ ਵਿਦਿਆਰਥੀ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਪੁਲੀਸ ਦੀ ਸਖ਼ਤ ਕਾਰਵਾਈ ਦੇ ਵਿਰੋਧ ਵਿੱਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਅੱਜ ਸੰਸਦ ਭਵਨ ਕੰਪਲੈਕਸ ’ਚ ਜ਼ੋਰਦਾਰ ਪ੍ਰਦਰਸ਼ਨ ਕੀਤਾ। ਮੀਂਹ ਦੇ ਬਾਵਜੂਦ ਸੰਸਦ ਮੈਂਬਰ ਛਤਰੀਆਂ ਅਤੇ ਸਰਕਾਰ ਵਿਰੋਧੀ ਤਖ਼ਤੀਆਂ ਲੈ ਕੇ ਸੰਸਦ ਦੇ ਮਕਰ ਦੁਆਰ ਦੇ ਸਾਹਮਣੇ ਇਕੱਠੇ ਹੋਏ ਅਤੇ ‘ਚੰਦਾ ਚੋਰ, ਗੱਦੀ ਚੋਰ’, ‘ਅਮਿਤ ਸ਼ਾਹ ਜਵਾਬ ਦਿਓ’ ਅਤੇ ‘ਚੰਦਾ ਚੋਰ ਕਿੱਥੇ ਮਿਲਣਗੇ, ਭਾਜਪਾ ਦੇ ਦਫ਼ਤਰ ਵਿੱਚ’ ਵਰਗੇ ਨਾਅਰੇ ਲਗਾਏ।

ਪ੍ਰਦਰਸ਼ਨ ਦੌਰਾਨ ਸੰਸਦ ਮੈਂਬਰਾਂ ਨੇ ਇੱਕ ਦਾਨ ਪੇਟੀ ਵੀ ਰੱਖੀ, ਜਿਸ ਨੂੰ ਰਾਮ ਮੰਦਰ ਦੇ ਚੜ੍ਹਾਵੇ ਦੀ ਕਥਿਤ ਚੋਰੀ ਦਾ ਪ੍ਰਤੀਕ ਦੱਸਿਆ ਗਿਆ। ਉਹ ਇਸ ਦੁਆਲੇ ਖੜ੍ਹੇ ਹੋ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਰਹੇ। ਪ੍ਰਦਰਸ਼ਨ ਵਿੱਚ ਮੁੱਖ ਤੌਰ ’ਤੇ ਕਾਂਗਰਸ ਅਤੇ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਸ਼ਾਮਲ ਸਨ। ਉਹ ‘ਅਮਿਤ ਸ਼ਾਹ ਜਵਾਬ ਦਿਓ’ ਲਿਖੇ ਵੱਡੇ ਬੈਨਰ ਦੇ ਪਿੱਛੇ ਖੜ੍ਹੇ ਹੋ ਕੇ ਕੇਂਦਰੀ ਗ੍ਰਹਿ ਮੰਤਰੀ ਨੂੰ ਨਿਸ਼ਾਨਾ ਬਣਾਉਂਦੇ ਰਹੇ। ਇਸ ਤੋਂ ਪਹਿਲਾਂ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਵੀ ਰਾਮ ਮੰਦਰ ਦੇ ਚੜ੍ਹਾਵੇ ਦੀ ਕਥਿਤ ਚੋਰੀ ਦੇ ਮਾਮਲੇ ਵਿੱਚ ਜਵਾਬਦੇਹੀ ਤੈਅ ਕਰਨ ਦੀ ਮੰਗ ਨੂੰ ਲੈ ਕੇ ਵੱਖਰਾ ਪ੍ਰਦਰਸ਼ਨ ਕੀਤਾ। ‘ਇੰਡੀਆ’ ਗੱਠਜੋੜ ਨੇ ਐਲਾਨ ਕੀਤਾ ਹੈ ਕਿ ਉਹ ਸੰਸਦ ਦੇ ਅੰਦਰ ਅਤੇ ਬਾਹਰ ਰਾਮ ਮੰਦਰ ਦੇ ਚੜ੍ਹਾਵੇ ਦੀ ਕਥਿਤ ਚੋਰੀ ਅਤੇ ਪਿਛਲੇ ਹਫਤੇ ਵਿਦਿਆਰਥੀਆਂ ਦੇ ਪ੍ਰਦਰਸ਼ਨਾਂ ਦੌਰਾਨ ਉਨ੍ਹਾਂ ’ਤੇ ਕੀਤੀ ਗਈ ਕਥਿਤ ਪੁਲੀਸ ਦੀ ਬੇਰਹਿਮ ਕਾਰਵਾਈ ਦੇ ਮੁੱਦੇ ’ਤੇ ਸਰਕਾਰ ਨੂੰ ਘੇਰੇਗਾ।ਇਸ ਤੋਂ ਪਹਿਲਾਂ ਦਿਨ ਵਿੱਚ ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਦੇ ਸੰਸਦ ਸਥਿਤ ਦਫਤਰ ਵਿੱਚ ‘ਇੰਡੀਆ’ ਗੱਠਜੋੜ ਦੇ ਸਦਨ ਦੇ ਆਗੂਆਂ ਦੀ ਮੀਟਿੰਗ ਹੋਈ, ਜਿਸ ਵਿੱਚ ਦੋਵਾਂ ਮੁੱਦਿਆਂ ‘ਚੰਦਾ ਚੋਰੀ ਅਤੇ ਵਿਦਿਆਰਥੀਆਂ ਖ਼ਿਲਾਫ਼ ਪੁਲੀਸ ਕਾਰਵਾਈ ’ਤੇ ਸਰਕਾਰ ਨੂੰ ਘੇਰਨ ਦੀ ਰਣਨੀਤੀ ਤਿਆਰ ਕੀਤੀ ਗਈ।

Advertisement

Advertisement
Advertisement
×