ਪੀਲੀਭੀਤ, 4 ਅਕਤੂਬਰ
ਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਯੂਪੀ ਸਰਕਾਰ ਵੱਲੋਂ ਟਰੈਕਟਰ ਟਰਾਲੀਆਂ ਦੀ ਜਨਤਕ ਆਵਾਜਾਈ ਲਈ ਵਰਤੋਂ ’ਤੇ ਰੋਕ ਲਾਉਣ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਕਿਸਾਨਾਂ ਦੀ ਆਵਾਜਾਈ ਰੋਕਣ ਲਈ ਲਿਆ ਗਿਆ ਹੈ ਜੋ ਜ਼ਿਆਦਾਤਰ ਟਰੈਕਟਰਾਂ ਰਾਹੀਂ ਸਫ਼ਰ ਕਰਦੇ ਹਨ। ਕਿਸਾਨ ਆਗੂ ਨੇ ਕਿਹਾ ਕਿ ਉਹ ਇਸ ਬਾਰੇ ਜਲਦੀ ਹੀ ਸਰਕਾਰ ਨੂੰ ਪੱਤਰ ਲਿਖਣਗੇ। ਟਿਕੈਤ ਨੇ ਸਵਾਲ ਕੀਤਾ ਕਿ ਕੀ ਰੇਲਗੱਡੀਆਂ ਤੇ ਹੋਰ ਵਾਹਨਾਂ ਦੇ ਹਾਦਸਿਆਂ ਤੋਂ ਬਾਅਦ ਇਨ੍ਹਾਂ ਉਤੇ ਰੋਕ ਲਾ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਾਜ਼ਿਸ਼ ਤਹਿਤ ਟਰੈਕਟਰ ਟਰਾਲੀ ਦੀ ਵਰਤੋਂ ’ਤੇ ਰੋਕ ਲਾਈ ਗਈ ਹੈ ਤਾਂ ਕਿ ਕਿਸਾਨ ਸੰਘਰਸ਼ ਲਈ ਇਨ੍ਹਾਂ ਨੂੰ ਨਾ ਵਰਤ ਸਕਣ। -ਪੀਟੀਆਈ